ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਦਾਣਾ ਮੰਡੀ ਸਾਦਿਕ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ

Spread the love
ਸਾਦਿਕ, 24 ਜੁਲਾਈ 2026 (ਗੁਰਦੀਪ ਸਿੰਘ ਢਿੱਲੋਂ ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਵਲ ਸਰਜਨ ਫ਼ਰੀਦਕੋਟ ਡਾ. ਰਮਨਦੀਪ ਸਿੰਗਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ ਅਤੇ ਸੀਨੀਅਰ ਮੈਡੀਕਲ ਅਫ਼ਸਰ, ਇੰਚਾਰਜ ਪੀ.ਐੱਚ.ਸੀ. ਜੰਡ ਸਾਹਿਬ ਡਾ. ਅਰਸ਼ਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਪੀ.ਐੱਚ.ਸੀ. ਜੰਡ ਸਾਹਿਬ ਦੇ ਕੌਂਸਲਰ ਜਸਪ੍ਰੀਤ ਸਿੰਘ ਵੱਲੋਂ ਦਾਣਾ ਮੰਡੀ ਸਾਦਿਕ ਵਿਖੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮੰਡੀ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਮਾਨਸਿਕ ਸਿਹਤ ਅਤੇ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਨਸ਼ਾ ਛੁਡਾਊ ਇਲਾਜ ਅਤੇ ਸਿਹਤ ਵਿਭਾਗ ਵੱਲੋਂ ਉਪਲਬਧ ਕਰਵਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਕੌਂਸਲਰ ਵੱਲੋਂ ਮਜ਼ਦੂਰਾਂ ਦੀਆਂ ਮਾਨਸਿਕ ਅਤੇ ਸਰੀਰਕ ਸਿਹਤ ਨਾਲ ਸਬੰਧਤ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਸਲਾਹ ਦਿੱਤੀ ਗਈ। ਇਸ ਦੌਰਾਨ ਸਮੂਹ ਮਜ਼ਦੂਰਾਂ ਨੂੰ ਨਸ਼ਾ ਮੁਕਤ ਜੀਵਨ ਅਪਣਾਉਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *