ਯੂਨੀਵਰਸਿਟੀ ਕਾਲਜ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਦਾ ਐਮ. ਏ. ਫ਼ਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ

Spread the love
 ਲਵਪ੍ਰੀਤ ਕੌਰ ਤੇ ਰਵਿੰਦਰ ਸਿੰਘ 9.0 ਐਸ.ਜੀ.ਪੀ.ਏ. ਗ੍ਰੇਡ ਅੰਕ ਨਾਲ ਪ੍ਰਥਮ ਸਥਾਨ ’ਤੇ ਰਹੇ
ਜੈਤੋ, 21 ਨਵੰਬਰ (ਰਘੂਨੰਦਨ ਪਰਾਸ਼ਰ ):ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਕਾਂਸਟੀਚੂਐਂਟ ਸੰਸਥਾ, ਯੂਨੀਵਰਸਿਟੀ ਕਾਲਜ ਜੈਤੋ ਦੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਦੇ ਵਿਦਿਆਰਥੀਆਂ ਨੇ ਐਮ. ਏ. (ਪੰਜਾਬੀ) ਫ਼ਾਈਨਲ ਸਮੈਸਟਰ ਦੇ ਨਤੀਜੇ ਵਿਚ ਸ਼ਾਨਦਾਰ ਕਾਰਗ਼ੁਜ਼ਾਰੀ ਦਿਖਾਈ ਹੈ। ਕਾਲਜ ਦੇ ਸੀਨੀਅਰ ਮੋਸਟ ਪ੍ਰੋਫ਼ੈਸਰ ਅਤੇ ਪੋਸਟ-ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ ਤੱਗੜ ਨੇ ਬੜੇ ਫ਼ਖ਼ਰ ਨਾਲ ਦੱਸਿਆ ਕਿ ਹਮੇਸ਼ਾਂ ਦੀ ਤਰ੍ਹਾਂ ਉਨ੍ਹਾਂ ਦੇ ਵਿਭਾਗ ਦੇ ਪੋਸਟ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਨੇ ਇਸ ਵਾਰ ਵੀ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕੀਤਾ ਹੈ ਜਿਸ ਦਾ ਸਿਹਰਾ ਉਹ ਆਪਣੇ ਵਿਭਾਗ ਦੇ ਪ੍ਰਾਧਿਆਪਕਾਂ ਦੇ ਸੁਯੋਗ ਅਧਿਆਪਨ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਸਿਰ ਬੰਨ੍ਹਦੇ ਹਨ। ਕਾਲਜ ਦੇ ਇੰਚਾਰਜ ਡਾ. ਸੁਭਾਸ਼ ਚੰਦਰ ਅਤੇ ਸੀਨੀਅਰ ਫ਼ੈਕਲਟੀ ਮੈਂਬਰਜ਼ ਪ੍ਰੋ. ਸ਼ਿਲਪਾ ਕਾਂਸਲ ਤੇ ਡਾ. ਸਮਰਾਟ ਖੰਨਾ ਨੇ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਨੂੰ ਸ਼ਾਬਾਸ਼ ਅਤੇ ਵਿਭਾਗ ਦੇ ਮੁਖੀ ਡਾ. ਪਰਮਿੰਦਰ ਸਿੰਘ ਤੱਗੜ ਸਮੇਤ ਵਿਭਾਗ ਦੇ ਪ੍ਰੋਫ਼ੈਸਰ ਸਹਿਬਾਨ ਪ੍ਰੋ. ਰੁਪਿੰਦਰਪਾਲ ਸਿੰਘ ਧਰਮਸੋਤ, ਡਾ. ਗੁਰਬਿੰਦਰ ਕੌਰ ਬਰਾੜ, ਡਾ. ਲਖਵਿੰਦਰ ਸਿੰਘ ਬਰਾੜ, ਡਾ. ਜਗਸੀਰ ਸਿੰਘ ਗਿੱਲ, ਡਾ. ਜਸਵਿੰਦਰ ਕੌਰ ਵੜਿੰਗ ਅਤੇ ਡਾ. ਹਲਵਿੰਦਰ ਸਿੰਘ ਘੁਬਾਇਆ ਨੂੰ ਹਾਰਦਿਕ ਵਧਾਈ ਦਿੱਤੀ। ਸ਼ਾਨਦਾਰ ਅਕਾਦਮਿਕ ਪ੍ਰਾਪਤੀਆਂ ਵਾਲੇ ਇਨ੍ਹਾਂ ਵਿਦਿਆਰਥੀਆਂ ਵਿਚ ਲਵਪ੍ਰੀਤ ਕੌਰ ਅਤੇ ਰਵਿੰਦਰ ਸਿੰਘ ਨੇ 9.0 ਐਸ. ਜੀ. ਪੀ.ਏ. ਗ੍ਰੇਡ ਅੰਕ ਲੈ ਕੇ ਪ੍ਰਥਮ ਸਥਾਨ ਹਾਸਲ ਕੀਤਾ ਹੈ। ਜਗਪ੍ਰੀਤ ਸਿੰਘ ਨੇ 8.80, ਮਨਪ੍ਰੀਤ ਕੌਰ, ਬੌਬੀ ਤੇ ਗਗਨਪ੍ਰੀਤ ਸਿੰਘ ਨੇ 8.40, ਯਮੁਨਾ ਨੇ 8.20, ਨਵਜੋਤ ਕੌਰ ਤੇ ਹਰਪ੍ਰੀਤ ਸਿੰਘ ਨੇ 8.0, ਸਿਮਰਨ ਤੇ
ਇਕਬਾਲ ਸਿੰਘ ਨੇ 7.80, ਸੀਮਾ ਨੇ 7.20 ਅਤੇ ਸ਼ਾਲੂ ਨੇ 6.80 ਫ਼ੀਸਦੀ ਗੇ੍ਰਡ ਅੰਕ ਲੈ ਕੇ ਸ਼ਾਨਦਾਰ ਕਾਰਗ਼ੁਜ਼ਾਰੀ ਦਿਖਾਈ ਹੈ। ਵਰਨਣਯੋਗ ਹੈ ਕਿ ਐਮ. ਏ. ਫ਼ਾਈਨਲ ਸਮੈਸਟਰ ਦੇ ਇਸ ਨਤੀਜੇ ਵਿਚ ਅਪੀਅਰ ਹੋਏ 20 ਵਿਦਿਆਰਥੀਆਂ ਵਿਚੋਂ 12 ਵਿਦਿਆਰਥੀਆਂ ਨੇ ਫ਼ਸਟ ਡਿਵੀਜ਼ਨ ਵਿਚ ਡਿਗਰੀ ਮੁਕੰਮਲ ਕੀਤੀ ਹੈ। ਜਿਨ੍ਹਾਂ ਵਿਚੋਂ 9 ਵਿਦਿਆਰਥੀਆਂ ਨੇ ਫ਼ਸਟ ਡਿਵੀਜ਼ਨ ਦੇ ਨਾਲ ਵਿਦ-ਡਿਸਟਿੰਕਸ਼ਨ ਦਰਜੇ ਸਹਿਤ ਡਿਗਰੀ ਮੁਕੰਮਲ ਕੀਤੀ ਹੈ।
More News

Youtube

Facebook

Whatsapp

Home

 

  • Related Posts

    ਸਮੂਹ ਨਗਰ ਕੌਂਸਲਾਂ ਵਿੱਚ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਫਿਰੋਜਪੁਰ

    Spread the love

    Spread the love ਫਿਰੋਜ਼ਪੁਰ, 23 ਜੁਲਾਈ (ਅਸ਼ੋਕ ਭਾਰਦਵਾਜ)-ਨਗਰ ਕੌਂਸਲਾਂ ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ/ਮੱਖੂ/ਮੱਲਾਂਵਾਲਾ/ਤਲਵੰਡੀ ਭਾਈ/ਮੁੱਦਕੀ ਦੇ ਅਧਿਕਾਰ ਖੇਤਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਨਿਯਮਤ ਸਫਾਈ ਅਤੇ ਠੋਸ…

    ਝਾੜੂ ਰੁਕੀ ਤਾਂ ਸ਼ਹਿਰ ਰੋਇਆ; ਹੱਕਾਂ ਦੀ ਜੰਗ ਨੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਬਰਨਾਲਾ ‘ਚ ਸਫ਼ਾਈ ਕਾਮਿਆਂ ‘ਤੇ ਪੁਲਿਸ ਵੱਲੋਂ ਬਲ ਪ੍ਰਯੋਗ ਦੇ ਦੋਸ਼; ਜ਼ਖ਼ਮੀ ਮਜ਼ਦੂਰਾਂ ਦੇ ਹੱਕ ‘ਚ ਜੈਤੋ ਦੀਆਂ ਸੜਕਾਂ ‘ਤੇ ਫੁੱਟਿਆ ਰੋਸ

    Spread the love

    Spread the love ਜੈਤੋ, 23 ਜੁਲਾਈ (ਮਨਜੀਤ ਸਿੰਘ ਢੱਲਾ):=ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਪਿਛਲੇ 15 ਦਿਨਾਂ ਤੋਂ ਚੱਲ ਰਹੀ ਹੜਤਾਲ ਬੁੱਧਵਾਰ ਨੂੰ ਜੈਤੋ ਵਿੱਚ…

    Leave a Reply

    Your email address will not be published. Required fields are marked *