ਰਣਜੀਤ ਸਿੰਘ ਖੋਜੇਵਾਲ ਬਾਬਾ ਬਾਬਾ ਪੀਰ ਚੌਧਰੀ ਜੀ ਦੇ 108 ਵੇਂ ਮੇਲੇ ਮੌਕੇ ਨਤਮਸਤਕ

Spread the love
ਕਪੂਰਥਲਾ , 31ਜੁਲਾਈ  (  ਕੌੜਾ ) – ਵਿਰਾਸਤੀ ਸ਼ਹਿਰ ਵਿਖੇ ਹਰ ਵਰਗ ਹਰ ਧਰਮ ਦੀਆ ਮੁਰਾਦਾ ਪੁਰੀਆ ਕਰਨ ਵਾਲੇ  ਇਤਿਹਾਸਕ ਦਰਬਾਰ ਬਾਬਾ ਬਾਬਾ ਪੀਰ ਚੌਧਰੀ  ਜੀ ਦਾ 108ਵਾਂ ਮੇਲਾ ਕਪੂਰਥਲਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਭਾਜਪਾ ਆਗੂਆਂ ਦੇ ਨਾਲ ਨਤਮਸਤਕ ਹੋਏ ਤੇ ਉਨ੍ਹਾਂ ਵੱਲੋਂ ਸਰਬੱਤ ਦੇ ਭਲੇ,ਪੰਜਾਬ ਦੀ ਅਮਨ-ਸ਼ਾਂਤੀ,ਆਪਸੀ ਭਾਈਚਾਰਕ ਸਾਂਝ ਅਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ।ਇਸ ਮੌਕੇ ਤੇ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਗਰੀਬ ਸ਼ਾਹ ਜੀ ਨੇ ਅਤੇ ਪ੍ਰਬੰਧਕ ਕਮੇਟੀ ਦੇ ਵਲੋਂ ਭਾਜਪਾ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਅਤੇ ਉਹਨਾਂ ਦੇ ਸਾਥੀਆਂ ਨੂੰ ਯਾਦਗੀ ਤਸਵੀਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਭਾਜਪਾ ਹਲਕਾ ਇੰਚਾਰਜ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਬਾਬਾ ਪੀਰ ਚੋਧਰੀ ਜੀ ਦਰਬਾਰ ਵਿੱਚ ਸੱਚੇ ਮਨ ਨਾਲ ਮੰਗੀ ਗਈ ਹਰ ਅਰਦਾਸ ਅਤੇ ਮੁਰਾਦ ਪੂਰੀ ਹੁੰਦੀ ਹੈ।ਉਨ੍ਹਾਂਨੇ ਕਿਹਾ ਪੰਜਾਬ ਨੂੰ ਗੁਰੂਆਂ,ਪੀਰਾਂ,ਸੂਫ਼ੀਆਂ ਅਤੇ ਫ਼ਕੀਰਾਂ ਦੀ ਪਵਿੱਤਰ ਧਰਤੀ ਕਿਹਾ ਜਾਂਦਾ ਹੈ,ਜਿੱਥੋਂ ਹਮੇਸ਼ਾ ਪਿਆਰ,ਸ਼ਾਂਤੀ ਅਤੇ ਭਾਈਚਾਰੇ ਦਾ ਸੁਨੇਹਾ ਮਿਲਿਆ ਹੈ।ਉਨ੍ਹਾਂਨੇ ਕਿਹਾ ਇੱਥੇ ਬਹੁਤ ਸਾਰੇ ਮਹਾਨ ਸੰਤਾਂ ਅਤੇ ਸੂਫ਼ੀਆਂ ਨੇ ਜਨਮ ਲਿਆ।ਇਹ ਧਰਤੀ ਸਭ ਨੂੰ ਮਿਲ ਕੇ ਰਹਿਣ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਉਪਦੇਸ਼ ਦਿੰਦੀ ਹੈ।ਇਸ ਮੌਕੇ ਤੇ ਭਾਜਪਾ ਜ਼ਿਲ੍ਹਾ ਜਰਨਲ ਸਕੱਤਰ ਐਡਵੋਕੇਟ ਹੈਰੀ ਸ਼ਰਮਾਂ,ਮੰਡਲ ਪ੍ਰਧਾਨ ਲੱਕੀ ਸਰਪੰਚ,ਐਸਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ, ਮੰਡਲ ਪ੍ਰਧਾਨ ਕਮਲਜੀਤ ਪ੍ਰਭਾਕਰ,ਯੂਥ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ,ਭਾਜਪਾ ਆਗੂ ਮੱਸਾ ਸਿੰਘ ਰਾਜਨ ਕੁਮਾਰ ਠਿਗੀ ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *