ਰਾਕੇਸ਼ ਕੁਮਾਰ (ਵਿੱਕੀ ਮੈਣੀ) ਸਰਬਸੰਮਤੀ ਨਾਲ ਚੁਣੇ ਗਏ ਨਗਰ ਪੰਚਾਇਤ ਮਮਦੋਟ ਦੇ ਪ੍ਰਧਾਨ ।  ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਦੀ ਹਾਜ਼ਰੀ ’ਚ ਹੋਇਆ ਤਾਜਪੋਸ਼ੀ ਸਮਾਗਮ,  ਹਲਕਾ ਵਿਧਾਇਕ ਦੀ ਗੈਰ ਹਾਜ਼ਰੀ ਰਹੀ ਚਰਚਾ ਦਾ ਵਿਸ਼ਾ

Spread the love
ਮਮਦੋਟ 17 ਅਗਸਤ (ਰਮਨ, ਸ਼ਰਮਾ) ਨਗਰ ਪੰਚਾਇਤ ਮਮਦੋਟ ਦੇ ਨਵੇਂ ਪ੍ਰਧਾਨ ਦੀ ਚੋਣ ਪ੍ਰਕਿਿਰਆ ਅੱਜ ਅਮਨ ਅਮਾਨ ਸੰਪੰਨ ਹੋ ਗਈ। ਸਮੂਹ ਐੱਮ ਸੀ  ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਦੇ ਆਪਸੀ ਸਹਿਯੋਗ ਨਾਲ ਰਾਕੇਸ਼ ਕੁਮਾਰ (ਵਿੱਕੀ ਮੈਣੀ) ਨੂੰ ਸਰਬਸੰਮਤੀ ਨਾਲ ਨਗਰ ਪੰਚਾਇਤ ਮਮਦੋਟ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ। ਚੋਣ ਦੀ ਰਸਮੀ ਪ੍ਰਕਿਿਰਆ ਤੋਂ ਬਾਅਦ ਆਯੋਜਿਤ ਕੀਤੇ ਗਏ ਤਾਜਪੋਸ਼ੀ ਸਮਾਗਮ ਵਿਚ ਨਵ ਨਿਯੁਕਤ ਪ੍ਰਧਾਨ ਨੂੰ ਅਹੁਦਾ ਸੰਭਾਲਿਆ ਗਿਆ। ਇਸ ਵਿਸ਼ੇਸ਼ ਤਾਜਪੋਸ਼ੀ ਸਮਾਗਮ ਦੌਰਾਨ ਪ੍ਰਸ਼ਾਸਨਿਕ ਅਧਿਕਾਰੀ ਦੇ ਤੌਰ ਤੇ ਐਸ ਡੀ ਐਮ ਅਭਿਸ਼ੇਕ ਸ਼ਰਮਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਨਵੇਂ ਚੁਣੇ ਗਏ ਪ੍ਰਧਾਨ ਰਾਕੇਸ਼ ਕੁਮਾਰ (ਵਿੱਕੀ ਮੈਣੀ) ਨੂੰ ਆਪਣੇ ਅਹੁਦੇ ਦੀ ਮਰਿਆਦਾ ਅਤੇ ਇਮਾਨਦਾਰੀ ਨਾਲ ਸੇਵਾ ਨਿਭਾਉਣ ਦੀ ਸਹੁੰ ਚੁਕਵਾਈ।ਇਸ ਮੌਕੇ ਪ੍ਰਮੁੱਖ ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਨੇ ਵੀ ਸਮਾਗਮ ਵਿਚ ਸ਼ਿਰਕਤ ਕੀਤੀ ਅਤੇ ਨਵ-ਨਿਯੁਕਤ ਪ੍ਰਧਾਨ ਨੂੰ ਮੁਬਾਰਕਬਾਦ ਦਿੰਦਿਆਂ ਆਸ਼ੀਰਵਾਦ ਦਿੱਤਾ। ਸਮਾਗਮ ਵਿਚ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਪਤਵੰਤਿਆਂ ਵਿੱਚ  ਜਿੱਥੇ ਖੁਸ਼ੀ ਦਾ ਮਾਹੌਲ ਸੀ, ਉੱਥੇ ਹੀ ਫਿਰੋਜ਼ਪੁਰ ਦਿਹਾਤੀ ਦੇ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਆ ਦੀ ਸਮਾਗਮ ਵਿਚ ਗੈਰ-ਹਾਜ਼ਰੀ ਇਲਾਕੇ ਦੇ ਲੋਕਾਂ ਅਤੇ ਸਿਆਸੀ ਹਲਕਿਆਂ ਵਿਚ ਵੱਡੀ ਚਰਚਾ ਦਾ ਵਿਸ਼ਾ ਬਣੀ ਰਹੀ। ਵਿਧਾਇਕ ਦੀ ਅਣਹੋਂਦ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ। ਇਸ ਤਾਜਪੋਸ਼ੀ ਸਮਾਗਮ ਦੌਰਾਨ ਸੀਨੀਅਰ ਆਗੂ ਮੋੜਾ ਸਿੰਘ ਅਣਜਾਨ, ਨਗਰ ਪੰਚਾਇਤ ਦੇ ਸਮੂਹ ਐੱਮ ਸੀਜ਼ ਹਰਜਿੰਦਰ ਕੌਰ, ਦਲਜੀਤ ਸਿੰਘ, ਬੇਅੰਤ ਕੌਰ, ਰਾਕੇਸ਼ ਕੁਮਾਰ, ਕਮਲਜੀਤ ਕੌਰ, ਕਿੱਕਰ ਸਿੰਘ, ਜੰਗੀਰ ਕੌਰ ਉਰਫ ਮਨਜੀਤ ਕੌਰ, ਉਪਿੰਦਰ ਸਿੰਘ, ਪਰਮਜੀਤ ਕੌਰ, ਹੁਸ਼ਿਆਰ ਸਿੰਘ, ਅਕਾਸ਼ਦੀਪ ਕੌਰ, ਪ੍ਰਦੀਪ ਸਿੰਘ, ਗੁਰਮੀਤ ਸਿੰਘ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਉੱਘੇ ਉਦਯੋਗਪਤੀ ਜਗਦੀਸ਼ ਲਾਲ (ਰਾਜੂ ਚਾਵਲਾ)  ਵੱਡੀ ਗਿਣਤੀ ਵਿਚ ਹਾਜ਼ਰ ਸਨ। ਨਵ ਨਿਯੁਕਤ ਪ੍ਰਧਾਨ ਰਾਕੇਸ਼ ਕੁਮਾਰ (ਵਿੱਕੀ ਮੈਣੀ) ਨੇ ਸਾਰੇ ਮੈਂਬਰਾਂ ਅਤੇ ਸ਼ਹਿਰ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਮਮਦੋਟ ਸ਼ਹਿਰ ਦੇ ਸਰਵਪੱਖੀ ਵਿਕਾਸ, ਸਫ਼ਾਈ ਵਿਵਸਥਾ ਅਤੇ ਲੋਕ ਸਮੱਸਿਆਵਾਂ ਦੇ ਹੱਲ ਲਈ ਬਿਨਾਂ ਕਿਸੇ ਭੇਦਭਾਵ ਦੇ ਦਿਨ ਰਾਤ ਕੰਮ ਕਰਨਗੇ।ਪੁਲਿਸ ਪ੍ਰਸ਼ਾਸ਼ਨ  ਵੱਲੋ ਐਸ ਐਚ ਓ ਮਮਦੋਟ ਇੰਸਪੈਕਟਰ ਹਰਕੀਰਤ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਸੁਰੱਖਿਆ ਦਸਤੇ ਤਾਇਨਾਤ ਕੀਤੇ ਗਏ ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *