6 ਸਤੰਬਰ 2026 | ਬਲਵੰਤ ਸਿੰਘ ਸਿੱਧੂ | ਬਰਨਾਲਾ ਪੰਜਾਬ ਪੁਲਿਸ ਪੈਨਸ਼ਨਰ ਯੂਨੀਅਨ ਬਰਨਾਲਾ ਵੱਲੋਂ ਰਾਸ਼ਟਰਪਤੀ ਮੈਡਲ ਹਾਸਲ ਕਰਨ ਵਾਲੇ ਪੁਲਿਸ ਅਧਿਕਾਰੀਆਂ ਦਾ ਸਨਮਾਨ ਪੰਜਾਬ ਪੁਲਿਸ ਪੈਨਸ਼ਨਰ ਯੂਨੀਅਨ ਬਰਨਾਲਾ ਵੱਲੋਂ ਅੱਜ ਆਪਣੀ ਮਹੀਨਾਵਾਰ ਮੀਟਿੰਗ ਦੌਰਾਨ ਰਾਸ਼ਟਰਪਤੀ ਮੈਡਲ ਹਾਸਲ ਕਰਨ ਵਾਲੇ ਦੋ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਦਾਰ ਬਲਜੀਤ ਸਿੰਘ, ਇੰਸਪੈਕਟਰ ਸੀਆਈਏ ਬਰਨਾਲਾ ਅਤੇ ਸਰਦਾਰ ਨਿਰਮਲ ਸਿੰਘ, ਅਕਾਊਂਟੈਂਟ ਜ਼ਿਲ੍ਹਾ ਬਰਨਾਲਾ ਨੂੰ ਯੂਨੀਅਨ ਵੱਲੋਂ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਇਸ ਵੱਡੀ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ ਗਈ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਰਾਸ਼ਟਰਪਤੀ ਮੈਡਲ ਪ੍ਰਾਪਤ ਕਰਨਾ ਪੁਲਿਸ ਅਧਿਕਾਰੀਆਂ ਦੀ ਇਮਾਨਦਾਰੀ, ਮਿਹਨਤ, ਸਮਰਪਣ ਅਤੇ ਸ਼ਾਨਦਾਰ ਸੇਵਾਵਾਂ ਦਾ ਸਨਮਾਨ ਹੈ। ਉਨ੍ਹਾਂ ਨੇ ਦੋਵਾਂ ਅਧਿਕਾਰੀਆਂ ਦੇ ਉਜਲਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਪ੍ਰਾਪਤੀ ਸਮੁੱਚੇ ਪੁਲਿਸ ਵਿਭਾਗ ਅਤੇ ਬਰਨਾਲਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਇਸ ਮੌਕੇ ਪੰਜਾਬ ਪੁਲਿਸ ਪੈਨਸ਼ਨਰ ਯੂਨੀਅਨ ਬਰਨਾਲਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਦੋਵਾਂ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ