ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮਾਣਯੋਗ ਮੈਂਬਰ ਪ੍ਰਿਯੰਕ ਕਾਨੂੰਨਗੋ ਅੱਜ  ਅੰਮ੍ਰਿਤਸਰ ਦੌਰੇ `ਤੇ ਮਨੁੱਖੀ ਅਧਿਕਾਰਾਂ ਅਤੇ ਕੇਂਦਰ ਸਰਕਾਰ ਦੀਆਂ ਭਲਾਈ ਸਕੀਮਾਂ ਦੇ ਲਾਗੂਕਰਨ ਦੀ ਕਰਨਗੇ ਸਮੀਖਿਆ ਮੀਟਿੰਗਾਂ

Spread the love
ਅੰਮ੍ਰਿਤਸਰ, 26 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ  )= ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ.), ਨਵੀਂ ਦਿੱਲੀ ਦੇ ਮਾਣਯੋਗ ਮੈਂਬਰ ਸ਼੍ਰੀ ਪ੍ਰਿਯੰਕ ਕਾਨੂੰਨਗੋ 27 ਜੁਲਾਈ, 2026 ਨੂੰ ਅੰਮ੍ਰਿਤਸਰ ਦੇ ਅਧਿਕਾਰਤ ਦੌਰੇ `ਤੇ ਆ ਰਹੇ ਹਨ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਦੇ ਦਰਸ਼ਨ ਵੀ ਕਰਨਗੇ। ਬਾਅਦ ਦੁਪਹਿਰ 3:00 ਵਜੇ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪ੍ਰਸ਼ਾਸਨਿਕ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਜਾਵੇਗੀ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਮਨੁੱਖੀ ਅਧਿਕਾਰਾਂ ਦੀ ਸਥਿਤੀ, ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦੇ ਲਾਗੂਕਰਨ ਅਤੇ ਲਾਭਪਾਤਰੀਆਂ ਤੱਕ ਉਨ੍ਹਾਂ ਦੀ ਪਹੁੰਚ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਜਾਵੇਗੀ। ਇਸ ਤੋਂ ਇਲਾਵਾ ਰੋਜ਼ਗਾਰ ਅਤੇ ਹੁਨਰ ਵਿਕਾਸ, ਬੱਚਿਆਂ ਦੇ ਅਧਿਕਾਰ, ਮਨੁੱਖੀ ਤਸਕਰੀ ਦੀ ਰੋਕਥਾਮ, ਬਜ਼ੁਰਗਾਂ ਅਤੇ ਦਿਵਿਆਂਗਜਨਾਂ ਦੇ ਅਧਿਕਾਰਾਂ, ਪੰਚਾਇਤੀ ਰਾਜ ਸੰਸਥਾਵਾਂ, ਖੇਡਾਂ ਅਤੇ ਮਨੁੱਖੀ ਅਧਿਕਾਰ, ਯੁਵਾ ਮਾਮਲੇ ਅਤੇ ਸੱਭਿਆਚਾਰਕ ਅਧਿਕਾਰਾਂ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ `ਤੇ ਵੀ ਚਰਚਾ ਹੋਵੇਗੀ। ਇਸ ਤੋਂ ਪਹਿਲਾਂ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ.), ਨਵੀਂ ਦਿੱਲੀ ਦੇ ਮਾਣਯੋਗ ਮੈਂਬਰ ਸ਼੍ਰੀ ਪ੍ਰਿਯੰਕ ਕਾਨੂੰਨਗੋ ਵੱਲੋਂ ਅੰਮ੍ਰਿਤਸਰ ਗਰੁੱਪ ਆਫ ਕਾਲਜਿਸ ਅਤੇ ਮਕਬੂਲਪੁਰਾ ਵਿਖੇ ਵੀ ਮੀਟਿੰਗਾਂ ਕਰਨਗੇ।ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਲੋੜੀਂਦੇ ਅੰਕੜਿਆਂ, ਰਿਕਾਰਡਾਂ ਅਤੇ ਪ੍ਰਗਤੀ ਰਿਪੋਰਟਾਂ ਸਮੇਤ ਮੀਟਿੰਗ ਵਿੱਚ ਹਾਜ਼ਰ ਰਹਿਣ ਅਤੇ ਆਪਣੇ ਵਿਭਾਗਾਂ ਨਾਲ ਸਬੰਧਤ ਜਾਣਕਾਰੀ ਦੀ ਪੂਰੀ ਤਿਆਰੀ ਯਕੀਨੀ ਬਣਾਉਣ।

 

  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *