ਰੂਪਨਗਰ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਦੋ ਦਿਨਾ ਕਲਮ ਛੋੜ ਤੇ ਕੰਪਿਊਟਰ ਬੰਦ ਹੜਤਾਲ ਸ਼ੁਰੂ

Spread the love
ਰੂਪਨਗਰ, 17 ਅਗਸਤ: ਦਲਜੀਤ ਚਨੌਲੀ  ਪੀ.ਐੱਸ.ਐੱਮ.ਐੱਸ.ਯੂ., ਸਾਂਝਾ ਮੁਲਾਜ਼ਮ ਮੰਚ ਅਤੇ ਪੈਨਸ਼ਨਰ ਤੇ ਮੁਲਾਜ਼ਮ ਸਾਂਝਾ ਫਰੰਟ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਦਿੱਤੇ ਐਕਸ਼ਨ ਨੂੰ ਸਫ਼ਲ ਬਣਾਉਂਦਿਆਂ ਅੱਜ 17 ਅਗਸਤ 2026 ਨੂੰ ਦੋ ਦਿਨਾ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਦੇ ਪਹਿਲੇ ਦਿਨ ਮਹਾਰਾਜਾ ਰਣਜੀਤ ਸਿੰਘ ਬਾਗ, ਰੂਪਨਗਰ ਵਿਖੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਵਿਸ਼ਾਲ ਇਕੱਤਰਤਾ ਕੀਤੀ ਗਈ। ਇਸ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪਰਖਕਾਲ ਦੌਰਾਨ ਪੂਰੀ ਤਨਖ਼ਾਹ ਦੇਣ, 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰ ਰੱਦ ਕਰਨ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਹੱਕੀ ਮੰਗਾਂ ਲਈ ਹੜਤਾਲ ਕੀਤੀ।ਹੜਤਾਲ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਭਰਵਾਂ ਹੁੰਗਾਰਾ ਦਿੰਦਿਆਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਆਗੂਆਂ ਨੇ ਕਿਹਾ ਕਿ ਇਹ ਹੜਤਾਲ 18 ਅਗਸਤ 2026 ਨੂੰ ਵੀ ਜਾਰੀ ਰਹੇਗੀ।ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣੇ ਕਥਿਤ ‘ਐਂਟੀ-ਸਟੇਟ’ ਬਿਆਨ ਨੂੰ ਵਾਪਸ ਲਵੇ ਅਤੇ ਵਿੱਤ ਮੰਤਰੀ  ਵਿਰੁੱਧ ਲੋੜੀਂਦੀ ਕਾਰਵਾਈ ਕਰੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਨਾ ਕੀਤਾ ਗਿਆ ਅਤੇ ਮੰਗਾਂ ਦੇ ਹੱਲ ਲਈ ਢੁੱਕਵੇਂ ਕਦਮ ਨਾ ਚੁੱਕੇ ਗਏ ਤਾਂ ਸਮੂਹ ਦਫ਼ਤਰੀ ਕਾਮਿਆਂ ਅਤੇ ਪੈਨਸ਼ਨਰਾਂ ਵੱਲੋਂ ਸਰਕਾਰ ਵਿਰੁੱਧ ਹੋਰ ਵੀ ਤਿੱਖੇ ਸੰਘਰਸ਼ ਉਲੀਕੇ ਜਾਣਗੇ।ਇਸ ਮੌਕੇ ਅਮਰਜੀਤ ਸਿੰਘ ਗਰੇਵਾਲ, ਜ਼ਿਲ੍ਹਾ ਪ੍ਰਧਾਨ ਪੀ.ਐੱਸ.ਐੱਮ.ਐੱਸ.ਯੂ. ਰੂਪਨਗਰ, ਜਸਵਿੰਦਰ ਕੌਰ, ਵਾਈਸ ਚੇਅਰਮੈਨ, ਅਮਨਦੀਪ ਸਿੰਘ, ਜਨਰਲ ਸਕੱਤਰ, ਰਾਧੇ ਸ਼ਾਮ ਪਾਵਰਕਾਮ, ਦਵਿੰਦਰ ਸਿੰਘ ਚਨੌਲੀ, ਪ੍ਰਧਾਨ, ਗਿਆਨ ਸਿੰਘ ਘਨੌਲੀ, ਜਨਰਲ ਸਕੱਤਰ ਪੰਜਾਬ, ਪਰਮਿੰਦਰ ਭਾਰਤੀ, ਕਰਮਚਾਰੀ ਦਲ ਯੂਨੀਅਨ, ਸੁਖਦੇਵ ਸਿੰਘ ਸੁਰਤਾਪੁਰੀ, ਮਦਨ ਗੋਪਾਲ ਪਾਵਰ ਕਾਰਪੋਰੇਸ਼ਨ, ਗੁਰਵਿੰਦਰ ਸਸਕੌਰ ਅਧਿਆਪਕ ਯੂਨੀਅਨ, ਜਸਵਿੰਦਰ ਸਿੰਘ ਪੀ.ਐੱਸ.ਐੱਸ.ਐੱਫ., ਮਨੋਜ ਕੁਮਾਰ, ਪ੍ਰਧਾਨ ਡੀ.ਸੀ. ਦਫ਼ਤਰ, ਪ੍ਰਭਜੋਤ ਸਿੰਘ, ਕਰਮਵੀਰ ਸਿੰਘ, ਰਮਾਂ ਕਾਂਤ, ਸੁਪਰਡੈਂਟ, ਪਰਮਿੰਦਰ ਸਿੰਘ, ਜਸਵਿੰਦਰ ਕੌਰ, ਰਾਮ ਦਾਸ ਸਸਕੌਰ, ਸੰਦੀਪ ਭੱਟ ਅਤੇ ਸੰਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਮੁਲਾਜ਼ਮ ਹਾਜ਼ਰ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *