ਲੋਕਾਂ ਨੂੰ ਆਵਾਜਾਈ ਸਬੰਧੀ ਮਿਲੇਗੀ ਹੋਰ ਬਿਹਤਰ ਸਹੂਲਤ

Spread the love
ਫ਼ਰੀਦਕੋਟ, 10 ਜੁਲਾਈ:(ਗੁਰਦੀਪ ਸਿੰਘ ਢਿੱਲੋਂ ) ਫ਼ਰੀਦਕੋਟ ਹਲਕੇ ਦੇ ਸੜਕੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਦੋ ਮਹੱਤਵਪੂਰਨ ਸੜਕ ਪ੍ਰੋਜੈਕਟਾਂ ਫ਼ਰੀਦਕੋਟ–ਬਸਤੀ ਗੋਬਿੰਦਸਰ–ਅਰਾਈਆਂਵਾਲਾ ਸੜਕ ਅਤੇ ਮਹਿਮੂਆਣਾ–ਬੀਹਲੇਵਾਲਾ–ਮੁਕਤਸਰ–ਫਿਰੋਜ਼ਪੁਰ ਰੋਡ ਨਾਲ ਜੁੜਦੀ ਸੜਕ ਦੇ ਨਵੀਨੀਕਰਨ ਅਤੇ ਚੌੜਾ ਕਰਨ ਦੇ ਕੰਮਾਂ ਦਾ ਨੀਂਹ ਪੱਥਰ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਰੱਖਿਆ।ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਫ਼ਰੀਦਕੋਟ ਤੋਂ ਅਰਾਈਆਂਵਾਲਾ ਨੂੰ ਜਾਂਦੀ ਸੜਕ ਲੰਬੇ ਸਮੇਂ ਤੋਂ ਇਲਾਕੇ ਦੇ ਲੋਕਾਂ ਦੀ ਮੁੱਖ ਮੰਗ ਰਹੀ ਹੈ। ਇਹ ਸੜਕ ਤੰਗ ਹੋਣ ਕਾਰਨ ਆਵਾਜਾਈ ਦਾ ਵੱਡਾ ਦਬਾਅ ਝੱਲ ਰਹੀ ਸੀ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਕਰੀਬ 5 ਕਿਲੋਮੀਟਰ ਲੰਬੀ ਇਸ ਸੜਕ ਦਾ ਨਵੀਨੀਕਰਨ ਕੀਤਾ ਜਾਵੇਗਾ, ਜਦਕਿ ਅਰਾਈਆਂਵਾਲਾ ਪਿੰਡ ਦੇ ਕਰੀਬ ਡੇਢ ਕਿਲੋਮੀਟਰ ਹਿੱਸੇ ਵਿੱਚ ਸੀ.ਸੀ. ਸੜਕ ਦਾ ਨਿਰਮਾਣ ਵੀ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਦੋਵਾਂ ਪ੍ਰੋਜੈਕਟਾਂ ਤੇ ਲਗਭਗ 26 ਕਰੋੜ ਰੁਪਏ ਦੀ ਲਾਗਤ ਆਵੇਗੀ। ਇਨ੍ਹਾਂ ਸੜਕਾਂ ਦੀ ਚੌੜਾਈ ਮੌਜੂਦਾ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾਵੇਗੀ, ਜਿਸ ਨਾਲ ਆਵਾਜਾਈ ਹੋਰ ਸੁਖਾਲੀ, ਸੁਰੱਖਿਅਤ ਅਤੇ ਤੇਜ਼ ਹੋਵੇਗੀ। ਪ੍ਰੋਜੈਕਟਾਂ ਵਿੱਚ ਪੰਜ ਸਾਲ ਦੀ ਮੈਨਟੀਨੈਂਸ ਵੀ ਸ਼ਾਮਲ ਕੀਤੀ ਗਈ ਹੈ, ਜਿਸ ਤਹਿਤ ਇਸ ਮਿਆਦ ਦੌਰਾਨ ਸੜਕਾਂ ਵਿੱਚ ਆਉਣ ਵਾਲੀ ਕਿਸੇ ਵੀ ਤਰ੍ਹਾਂ ਦੀ ਖ਼ਰਾਬੀ ਨੂੰ ਠੇਕੇਦਾਰ ਠੀਕ ਕਰੇਗਾ।ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਫ਼ਰੀਦਕੋਟ ਹਲਕੇ ਦੀਆਂ ਹੋਰ ਲਿੰਕ ਸੜਕਾਂ ਅਤੇ ਕੱਚੇ ਰਾਹਾਂ ਨੂੰ ਵੀ ਪੱਕਾ ਕੀਤਾ ਜਾ ਰਿਹਾ ਹੈ ਤਾਂ ਜੋ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮਿਲ ਸਕਣ।ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕੁਝ ਵਿਕਾਸ ਕਾਰਜ ਵੀ ਜਲਦੀ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਅਮਰਜੀਤ ਸਿੰਘ ਪਰਮਾਰ, ਪ੍ਰੀਤਮ ਸਿੰਘ ਭਾਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜਰ ਸਨ।
  • Related Posts

    ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡੀ.ਸੀ. ਨਿਵਾਸ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ ਗਏ   ਗੈਰ-ਕਾਨੂੰਨੀ ਕੈਨੋਪੀਆਂ, ਸ਼ੈੱਡ ਅਤੇ ਅਸਥਾਈ ਢਾਂਚੇ ਕੀਤੇ ਗਏ ਢਾਹ; ਕਬਜ਼ਾਕਾਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ

    Spread the love

    Spread the love ਅੰਮ੍ਰਿਤਸਰ, 10 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ ) ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਕਮਿਸ਼ਨਰ ਡਾ. ਜੈ ਇੰਦਰ ਸਿੰਘ…

    ਨਵੀਆਂ ਵਿਕਸਿਤ ਹੋ ਰਹੀਆਂ 6 ਅਣ-ਅਧਿਕਾਰਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਦੇ ਜ਼ਿਲ੍ਹਾ ਨਗਰ ਯੋਜਨਕਾਰ (ਰੈਗੂਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ

    Spread the love

    Spread the love ਅੰਮ੍ਰਿਤਸਰ, 10 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀ…

    Leave a Reply

    Your email address will not be published. Required fields are marked *