ਵਧੀਕ ਡਿਪਟੀ ਕਮਿਸ਼ਨਰ (ਜ )ਸੰਜੀਵ ਸ਼ਰਮਾ ਵੱਲੋਂ ਐਸ .ਆਈ.ਆਰ. ਅਧੀਨ ਚੱਲ ਰਹੇ ਕੰਮਕਾਜ ਦਾ ਨਿਰੀਖਣ ਕੀਤਾ

Spread the love
ਨਵਾਂਸ਼ਹਿਰ, 10 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.)-2026 ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਜੀਵ ਸ਼ਰਮਾ ਨੇ ਸ਼ੁੱਕਰਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐੱਸ.ਆਈ.ਆਰ. ਕੰਟਰੋਲ ਰੂਮ, ਹੈਲਪ ਡੈਸਕ, ਵੋਟਰ ਹੈਲਪਲਾਈਨ-1950 ਅਤੇ ਮੀਡੀਆ ਮੋਨੀਟਰਿੰਗ ਸੈੱਲ ਦੀ ਕਾਰਜਪ੍ਰਣਾਲੀ ਦਾ ਵਿਸਥਾਰ ਨਾਲ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਸਮੀਖਿਆ ਕਰਦਿਆਂ ਕਿਹਾ ਕਿ ਐੱਸ.ਆਈ.ਆਰ. ਨਾਲ ਜੁੜੇ ਹਰ ਸਵਾਲ, ਸ਼ਿਕਾਇਤ ਜਾਂ ਬੇਨਤੀ ਦਾ ਨਿਪਟਾਰਾ ਤੁਰੰਤ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਕੀਤਾ ਜਾਵੇ, ਤਾਂ ਜੋ ਕਿਸੇ ਵੀ ਯੋਗ ਵੋਟਰ ਨੂੰ ਬੇਲੋੜੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸ੍ਰੀ ਸ਼ਰਮਾ ਨੇ ਕਿਹਾ ਕਿ ਵੋਟਰ ਹੈਲਪਲਾਈਨ-1950 ‘ਤੇ ਸੰਪਰਕ ਕਰਨ ਵਾਲੇ ਹਰੇਕ ਨਾਗਰਿਕ ਨੂੰ ਸਪੱਸ਼ਟ, ਭਰੋਸੇਯੋਗ ਅਤੇ ਸੰਤੁਸ਼ਟੀਜਨਕ ਜਾਣਕਾਰੀ ਪ੍ਰਦਾਨ ਕੀਤੀ ਜਾਵੇ। ਸ੍ਰੀ ਸ਼ਰਮਾ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ, ਆਪਣੇ ਖੇਤਰ ਦੇ ਬੀ.ਐਲ.ਓ. ਨਾਲ ਪੂਰਾ ਸਹਿਯੋਗ ਕਰਨ ਅਤੇ ਜੇਕਰ ਕਿਸੇ ਕਾਰਨ ਬੀ.ਐਲ.ਓ. ਨਾਲ ਸੰਪਰਕ ਨਾ ਹੋ ਸਕੇ ਤਾਂ “ ECINET ਮੋਬਾਈਲ ਐਪ” ਰਾਹੀਂ “Book a Call with your BLO” ਸਹੂਲਤ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦਾ ਸਹੀ, ਪਾਰਦਰਸ਼ੀ ਅੱਪਡੇਟ ਹੋਣਾ ਮਜ਼ਬੂਤ ਲੋਕਤੰਤਰ ਦੀ ਬੁਨਿਆਦ ਹੈ। ਇਸ ਲਈ ਹਰ ਯੋਗ ਨਾਗਰਿਕ ਨੂੰ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਵਾਉਣ ਅਤੇ ਗਣਨਾ ਫਾਰਮ ਸਮੇਂ ਸਿਰ ਭਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ ਵੀ ਹਾਜ਼ਰ ਸਨ।

  • Related Posts

    ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੁਰਾਣੀ ਸਬਜ਼ੀ ਮੰਡੀ ਅਤੇ ਡੀ.ਸੀ. ਨਿਵਾਸ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ ਗਏ   ਗੈਰ-ਕਾਨੂੰਨੀ ਕੈਨੋਪੀਆਂ, ਸ਼ੈੱਡ ਅਤੇ ਅਸਥਾਈ ਢਾਂਚੇ ਕੀਤੇ ਗਏ ਢਾਹ; ਕਬਜ਼ਾਕਾਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ

    Spread the love

    Spread the love ਅੰਮ੍ਰਿਤਸਰ, 10 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ ) ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਕਮਿਸ਼ਨਰ ਡਾ. ਜੈ ਇੰਦਰ ਸਿੰਘ…

    ਨਵੀਆਂ ਵਿਕਸਿਤ ਹੋ ਰਹੀਆਂ 6 ਅਣ-ਅਧਿਕਾਰਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਦੇ ਜ਼ਿਲ੍ਹਾ ਨਗਰ ਯੋਜਨਕਾਰ (ਰੈਗੂਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ

    Spread the love

    Spread the love ਅੰਮ੍ਰਿਤਸਰ, 10 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ  ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀ…

    Leave a Reply

    Your email address will not be published. Required fields are marked *