ਵਪਾਰਕ ਖੇਤਰਾਂ ਦੀ ਕਾਇਆ-ਕਲਪ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ: ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਮਿਲੇ 2 ਕਰੋੜ ਰੁਪਏ

Spread the love
ਬਲਾਚੌਰ, 2 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਦੇ ਵਪਾਰਕ ਖੇਤਰਾਂ ਦੀ ਨੁਹਾਰ ਬਦਲਣ ਅਤੇ ਵਪਾਰੀਆਂ ਦੀਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਕਰਨ ਲਈ ਇੱਕ ਬਹੁਤ ਹੀ ਸ਼ਲਾਘਾਯੋਗ ਅਤੇ ਵੱਡਾ ਫੈਸਲਾ ਲਿਆ ਹੈ। ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣ ਦੇ ਮਕਸਦ ਨਾਲ ਸਰਕਾਰ ਵੱਲੋਂ 40 ਕਰੋੜ ਰੁਪਏ ਦੇ ਵਿਸ਼ੇਸ਼ ਫੰਡ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਇਤਿਹਾਸਕ ਯੋਜਨਾ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੇ ਬਾਜ਼ਾਰਾਂ ਵਿੱਚ ਸੁਧਾਰ ਅਤੇ ਵਿਕਾਸ ਕਾਰਜਾਂ ਲਈ 2 ਕਰੋੜ ਰੁਪਏ ਦੀ ਵਿਸ਼ੇਸ਼ ਰਾਸ਼ੀ ਰਾਖਵੀਂ ਰੱਖੀ ਗਈ ਹੈ।ਸਰਕਾਰ ਦੇ ਇਸ ਕ੍ਰਾਂਤੀਕਾਰੀ ਫੈਸਲੇ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਹਨੀ ਡੱਬ ਅਤੇ ਦੋਆਬਾ ਜ਼ੋਨ ਦੇ ਇੰਚਾਰਜ ਅਮਿਤ ਨਾਗੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਅਤੇ ਟ੍ਰੇਡਰਜ਼ ਕਮਿਸ਼ਨ ਦੇ ਉਪ ਚੇਅਰਮੈਨ ਸ੍ਰੀ ਅਨਿਲ ਠਾਕੁਰ ਦਾ ਤਹੇ ਦਿਲੋਂ ਧੰਨਵਾਦ ਕੀਤਾ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਪਾਰੀ ਵਰਗ ਦੀ ਭਲਾਈ, ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਸਥਾਈ ਹੱਲ ਅਤੇ ਬਾਜ਼ਾਰਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ।ਇਸ ਵਿਸ਼ੇਸ਼ ਗ੍ਰਾਂਟ ਨਾਲ ਜ਼ਿਲ੍ਹੇ ਦੇ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਪੱਕੇ ਤੌਰ ‘ਤੇ ਨਿਪਟਾਰਾ ਕੀਤਾ ਜਾਵੇਗਾ। ਬਾਜ਼ਾਰਾਂ ਵਿੱਚ ਆਉਣ ਵਾਲੇ ਗਾਹਕਾਂ ਅਤੇ ਵਪਾਰੀਆਂ, ਖਾਸ ਕਰਕੇ ਮਹਿਲਾਵਾਂ ਦੀ ਸਹੂਲਤ ਲਈ ਆਧੁਨਿਕ ਵਾਸ਼ਰੂਮਾਂ ਦਾ ਨਿਰਮਾਣ ਕਰਵਾਇਆ ਜਾਵੇਗਾ ਅਤੇ ਖਰਾਬ ਹੋ ਚੁੱਕੀਆਂ ਸੜਕਾਂ ਦੀ ਮੁਰੰਮਤ ਕਰਕੇ ਆਵਾਜਾਈ ਨੂੰ ਸੁਚਾਰੂ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਬਾਜ਼ਾਰਾਂ ਵਿੱਚ ਹਾਦਸਿਆਂ ਦਾ ਕਾਰਨ ਬਣਦੀਆਂ ਬਿਜਲੀ ਦੀਆਂ ਢਿੱਲੀਆਂ ਤਾਰਾਂ, ਖਰਾਬ ਟਰਾਂਸਫਾਰਮਰਾਂ ਅਤੇ ਸਟ੍ਰੀਟ ਲਾਈਟਾਂ ਨਾਲ ਸਬੰਧਤ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਨਾਲ ਹੀ ਨਗਰ ਨਿਗਮ ਵੱਲੋਂ ਵਪਾਰਕ ਗਤੀਵਿਧੀਆਂ ਨੂੰ ਸੁਚਾਰੂ ਬਣਾਉਣ ਲਈ ਸਫ਼ਾਈ ਵਿਵਸਥਾ, ਡਰੇਨੇਜ ਸਿਸਟਮ ਅਤੇ ਹੋਰ ਲੋੜੀਂਦੀਆਂ ਸਥਾਨਕ ਸਹੂਲਤਾਂ ਵਿੱਚ ਵੱਡਾ ਸੁਧਾਰ ਲਿਆਂਦਾ ਜਾਵੇਗਾ।ਕਮਿਸ਼ਨ ਦੇ ਆਗੂਆਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਰਕਾਰ ਦੇ ਇਸ ਦੂਰਅੰਦੇਸ਼ੀ ਕਦਮ ਨਾਲ ਨਾ ਕੇਵਲ ਵਪਾਰੀਆਂ ਨੂੰ ਆਪਣਾ ਕਾਰੋਬਾਰ ਸੁਖਾਲੇ, ਸੁਰੱਖਿਅਤ ਅਤੇ ਵਧੀਆ ਮਾਹੌਲ ਵਿੱਚ ਚਲਾਉਣ ਵਿੱਚ ਮਦਦ ਮਿਲੇਗੀ, ਸਗੋਂ ਬਾਜ਼ਾਰਾਂ ਵਿੱਚ ਖਰੀਦਦਾਰੀ ਲਈ ਆਉਣ ਵਾਲੇ ਆਮ ਗਾਹਕਾਂ ਨੂੰ ਵੀ ਬਿਹਤਰ ਸੁਵਿਧਾਵਾਂ ਪ੍ਰਾਪਤ ਹੋਣਗੀਆਂ। ਇਹ ਵਿਸ਼ੇਸ਼ ਫੰਡ ਜ਼ਿਲ੍ਹੇ ਦੇ ਨਾਲ-ਨਾਲ ਸਮੁੱਚੇ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *