ਵਾਅਦਿਆਂ ਦੇ ਦੀਵੇ ਬੁੱਝੇ, ਰੁਜ਼ਗਾਰਾਂ ਦੇ ਚਿਰਾਗਾਂ ‘ਤੇ ਚੱਲੀ ਕੈਂਚੀ 2100 ਨਰੇਗਾ ਮੁਲਾਜ਼ਮਾਂ ਨੂੰ ਝਟਕਾ, ਪੱਕੀ ਨੌਕਰੀ ਦੀ ਆਸ ਟੁੱਟੀ; ਸੰਘਰਸ਼ ਦੀ ਲੌ ਮੁੜ ਭੜਕੀ ‘ਰੁਜ਼ਗਾਰ ਨਹੀਂ, ਰੋਸ ਮਿਲਿਆ’ – 20 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਕੋਠੀ ਦੇ ਮੁੜ ਘਿਰਾਓ ਦਾ ਐਲਾਨ

Spread the love
ਚੰਡੀਗੜ੍ਹ, 17 ਜੁਲਾਈ (ਮਨਜੀਤ ਸਿੰਘ ਢੱਲਾ) :=ਪੰਜਾਬ ਵਿੱਚ ਨਰੇਗਾ ਮੁਲਾਜ਼ਮਾਂ ਦਾ ਰੁਜ਼ਗਾਰ ਵਿਵਾਦ ਹੋਰ ਗਹਿਰਾ ਹੋ ਗਿਆ ਹੈ। ਨਰੇਗਾ ਕਰਮਚਾਰੀ ਯੂਨੀਅਨ ਨੇ ਦੋਸ਼ ਲਾਇਆ ਹੈ ਕਿ ਪੰਚਾਇਤ ਵਿਭਾਗ ਨੇ ਕਰੀਬ 2100 ਨਰੇਗਾ ਮੁਲਾਜ਼ਮਾਂ ਨੂੰ ਸੇਵਾਵਾਂ ਤੋਂ ਹਟਾਉਣ ਸਬੰਧੀ ਪੱਤਰ ਜਾਰੀ ਕਰ ਦਿੱਤੇ ਹਨ ਅਤੇ ਉਨ੍ਹਾਂ ਦੀ ਥਾਂ ਆਊਟਸੋਰਸਿੰਗ ਰਾਹੀਂ ਨਵੀਂ ਭਰਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਯੂਨੀਅਨ ਨੇ ਇਸ ਕਾਰਵਾਈ ਨੂੰ ਪੜ੍ਹੇ-ਲਿਖੇ ਨੌਜਵਾਨਾਂ ਅਤੇ ਹਜ਼ਾਰਾਂ ਪਰਿਵਾਰਾਂ ਦੇ ਰੁਜ਼ਗਾਰ ਲਈ ਵੱਡਾ ਝਟਕਾ ਕਰਾਰ ਦਿੱਤਾ ਹੈ।ਯੂਨੀਅਨ ਆਗੂਆਂ ਅਨੁਸਾਰ, 15 ਜੁਲਾਈ ਨੂੰ ਖੰਨਾ ਵਿਖੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਦੌਰਾਨ ਲਾਠੀਚਾਰਜ ਤੋਂ ਬਾਅਦ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਨਰੇਗਾ ਕਰਮਚਾਰੀਆਂ ਨੂੰ ਪੰਚਾਇਤ ਵਿਭਾਗ ਵਿੱਚ ਮਰਜ਼ ਕਰਨ ਲਈ ਮਜ਼ਬੂਤ ਕੇਸ ਸਰਕਾਰ ਕੋਲ ਭੇਜਣ, ਫ਼ੈਸਲਾ ਹੋਣ ਤੱਕ ਪੇ-ਸਕੇਲ ਲਾਗੂ ਕਰਨ ਅਤੇ ਪਹਿਲਾਂ ਜਾਰੀ ਪੱਤਰ ਵਾਪਸ ਲੈਣ ਦਾ ਭਰੋਸਾ ਦਿੱਤਾ ਗਿਆ ਸੀ। ਯੂਨੀਅਨ ਦਾ ਦਾਅਵਾ ਹੈ ਕਿ ਅਗਲੇ ਦਿਨ ਹੋਈ ਮੀਟਿੰਗ ਵਿੱਚ ਵਿਭਾਗੀ ਅਧਿਕਾਰੀਆਂ ਨੇ ਪੇ-ਸਕੇਲ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਦੇ ਨਾਲ ਹੀ ਸੇਵਾਵਾਂ ਖ਼ਤਮ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤੇ ਗਏ।ਯੂਨੀਅਨ ਨੇ ਇਹ ਵੀ ਦੋਸ਼ ਲਾਇਆ ਕਿ ਵਿਭਾਗ ਵੱਲੋਂ ਪੈਸਕੋ ਰਾਹੀਂ ਆਊਟਸੋਰਸਿੰਗ ਅਧਾਰ ‘ਤੇ ਨਵੀਂ ਭਰਤੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਆਗੂਆਂ ਦਾ ਕਹਿਣਾ ਹੈ ਕਿ ਜੇਕਰ ਨਵੇਂ ਸਿਰੇ ਤੋਂ ਭਰਤੀ ਕੀਤੀ ਗਈ ਤਾਂ ਕਰਮਚਾਰੀਆਂ ਦੀ ਕਰੀਬ 18 ਸਾਲਾਂ ਦੀ ਸੇਵਾ ਦਾ ਕੋਈ ਲਾਭ ਨਹੀਂ ਮਿਲੇਗਾ ਅਤੇ ਭਵਿੱਖ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਬਣਨ ਵਾਲੀ ਕਿਸੇ ਵੀ ਨੀਤੀ ਦਾ ਲਾਭ ਵੀ ਉਨ੍ਹਾਂ ਨੂੰ ਨਹੀਂ ਮਿਲੇਗਾ।ਯੂਨੀਅਨ ਨੇ ਦੋਸ਼ ਲਾਇਆ ਕਿ ਸਰਕਾਰ ਨੇ ਰੁਜ਼ਗਾਰ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਕੀਤੇ ਵਾਅਦਿਆਂ ਤੋਂ ਪਿੱਛੇ ਹਟਦਿਆਂ ਹਜ਼ਾਰਾਂ ਪਰਿਵਾਰਾਂ ਨੂੰ ਅਨਿਸ਼ਚਿਤਤਾ ਵਿੱਚ ਧੱਕ ਦਿੱਤਾ ਹੈ। ਯੂਨੀਅਨ ਨੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਨੌਕਰੀ ਤੋਂ ਕੱਢਣ ਸਬੰਧੀ ਪੱਤਰਾਂ ਤੋਂ ਘਬਰਾਉਣ ਦੀ ਬਜਾਏ ਆਪਣੇ ਹੱਕਾਂ ਲਈ ਇਕਜੁੱਟ ਹੋ ਕੇ ਸੰਘਰਸ਼ ਨੂੰ ਹੋਰ ਤੇਜ਼ ਕਰਨ।ਇਸੇ ਦੌਰਾਨ ਨਰੇਗਾ ਕਰਮਚਾਰੀ ਯੂਨੀਅਨ ਨੇ 20 ਜੁਲਾਈ ਨੂੰ ਖੰਨਾ ਵਿਖੇ ਪੰਚਾਇਤ ਮੰਤਰੀ ਦੀ ਰਿਹਾਇਸ਼ ਦਾ ਮੁੜ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਨੇ ਪੰਜਾਬ ਦੀਆਂ ਸਮੂਹ ਮੁਲਾਜ਼ਮ, ਕਿਸਾਨ, ਮਜ਼ਦੂਰ ਅਤੇ ਸਮਾਜਿਕ ਜਥੇਬੰਦੀਆਂ ਸਮੇਤ ਆਮ ਲੋਕਾਂ ਨੂੰ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਸ ਮੌਕੇ ਸੂਬਾ ਪ੍ਰਧਾਨ ਸੇਵਕ ਸਿੰਘ, ਸਰਪ੍ਰਸਤ ਵਰਿੰਦਰ ਸਿੰਘ, ਪ੍ਰੈੱਸ ਸਕੱਤਰ ਅਮਰੀਕ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *