ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੀ ਵੱਡੀ ਕਾਰਵਾਈ, 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਥਾਣਾ ਕੋਟ ਈਸੇ ਖਾਂ ਦੀ ਐਸਐਚੳ ਅਤੇ ਪੀਐੱਚਜੀ ਰੰਗੇ ਹੱਥੀਂ ਗ੍ਰਿਫ਼ਤਾਰ।

Spread the love
ਫਿਰੋਜ਼ਪੁਰ,27 ਸਤੰਬਰ (ਅਸ਼ੋਕ ਭਾਰਦਵਾਜ)ਪੰਜਾਬ ਵਿਜੀਲੈਂਸ ਬਿਊਰੋ, ਰੇਂਜ ਫਿਰੋਜ਼ਪੁਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਛੇੜੀ ਗਈ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਜਿ਼ਲ੍ਹਾ ਮੋਗਾ ਦੇ ਥਾਣਾ ਕੋਟ ਈਸੇ ਖਾਂ ਵਿਖੇ ਤਾਇਨਾਤ ਐਸਐਚੳ ਇੰਸਪੈਕਟਰ ਸੁਨੀਤਾ ਰਾਣੀ ਅਤੇ ਪੀਐੱਚਜੀ ਗੁਰਅਵਤਾਰ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਹ ਮਾਮਲਾ ਮੁਦਈ ਰਾਜਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਪੁੱਤਰ ਕਰਤਾਰ ਸਿੰਘ, ਵਾਸੀ ਨੂਰਪੁਰ ਹਕੀਮਾਂ, ਜ਼ਿਲ੍ਹਾ ਮੋਗਾ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਮੁਦਈ ਨੇ ਦੱਸਿਆ ਕਿ ਥਾਣਾ ਕੋਟ ਈਸੇ ਖਾ ਵਿਖੇ ਮੁਕੱਦਮਾ ਨੰਬਰ 217 ਮਿਤੀ 22-09-2026 ਐਨ ਡੀ ਪੀ ਐਸ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਚ ਮੈਨੂੰ ਜਬਰੀ ਨਾਮਜਦ ਕਰਨ ਦਾ ਡਰਾਵਾ ਦੇਣ ਬਦਲੇ ਦੋਸ਼ੀ ਪੀਐੱਚਜੀ ਗੁਰਅਵਤਾਰ ਸਿੰਘ ਨੇ 1 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਸੌਦਾ 80 ਹਜ਼ਾਰ ਰੁਪਏ ਵਿੱਚ ਤੈਅ ਹੋਇਆ ਸੀ। ਦੋਸ਼ੀ ਪੀਐੱਚਜੀ ਪਹਿਲਾਂ ਹੀ ਵੱਖ-ਵੱਖ ਤਰੀਕਾਂ ‘ਤੇ 20,000 ਰੁਪਏ ਹਾਸਲ ਕਰ ਚੁੱਕਾ ਸੀ। ਬਾਕੀ ਰਹਿੰਦੇ 60,000 ਰੁਪਏ ਦੀ ਮੰਗ ਬਾਰੇ ਹੋਈ ਗੱਲਬਾਤ ਦੀ ਰਿਕਾਰਡਿੰਗ ਮੁਦਈ ਨੇ ਵਿਜੀਲੈਂਸ ਕੋਲ ਪੇਸ਼ ਕੀਤੀ। ਇਸ ਉਪਰੰਤ ਵਿਜੀਲੈਂਸ ਨੇ ਜਾਲ ਵਿਛਾ ਕੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪੀਐੱਚਜੀ ਗੁਰਅਵਤਾਰ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਪੁੱਛਗਿੱਛ ਤੋਂ ਬਾਅਦ ਥਾਣਾ ਮੁਖੀ ਇੰਸਪੈਕਟਰ ਸੁਨੀਤਾ ਬਾਵਾ ਨੂੰ ਵੀ ਇਸ ਰਿਸ਼ਵਤ ਦੇ ਪੈਸੇ ਹਾਸਲ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਰੇਂਜ ਫਿਰੋਜ਼ਪੁਰ ਵਿਖੇ ਮੁਕੱਦਮਾ ਨੰਬਰ 21 ਮਿਤੀ 26.09.2026 ਅ/ਧ 7 ਪੀਸੀ ਐਕਟ 1988 ਵਿੱਚ ਸੋਧ 2018 ਤਹਿਤ ਦਰਜ ਕਰਕੇ ਅਗਲੇਰੀ ਤਫ਼ਤੀਸ਼ ਜਾਰੀ ਹੈ। ਵਿਜੀਲੈਂਸ ਬਿਊਰੋ ਨੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਵਿਜੀਲੈਂਸ ਨੂੰ ਦਿੱਤੀ ਜਾਵੇ, ਤਾਂ ਜੋ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *