ਵਿਦਿਆਰਥੀਆਂ ਨੇ ਕਰਾਟੇ ਚੈਂਪੀਅਨਸ਼ਿਪ ‘ਚ ਹਾਸਲ ਕੀਤੇ 28 ਤਗਮੇ  4 ਸੋਨੇ, 11 ਚਾਂਦੀ ਅਤੇ 13 ਕਾਂਸੇ  ਦੇ ਤਗਮੇ ਕੀਤੇ ਹਾਸਲ

Spread the love
ਕਪੂਰਥਲਾ, 4 ਅਗਸਤ ( ਕੌੜਾ  )- ਬੀਤੇ ਦਿਨੀਂ ਸੀ ਕੇ ਸੀ ਨੋਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਵੱਲੋਂ ਐਚ.ਐਮ.ਵੀ. ਕਾਲਜ  ਜਲੰਧਰ ਵਿਖੇ  ਸੀ ਕੇ ਸੀ ਔਲ ਇੰਡੀਆ  ਕਰਾਟੇ ਚੈਂਪੀਅਨਸ਼ਿਪ ਕਰਵਾਇਆ ਗਿਆ ਜਿਸ ਵਿੱਚ 30 ਸਕੂਲਾਂ ਅਤੇ ਵੱਖ ਵੱਖ ਅਕੈਡਮੀ ਸੈਂਟਰਾਂ  ਦੇ 530 ਬੱਚਿਆਂ ਨੇ ਭਾਗ ਲਿਆ ਜਿਸ ਵਿੱਚ ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਦੇ ਵਿਦਿਆਰਥੀਆਂ ਨੇ ਵਧੀਆਂ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੁਜੀਸ਼ਨਾਂ ਹਾਸਿਲ ਕਰ ਸੋਨੇ, ਚਾਂਦੀ,ਕਾਂਸੇ ਦੇ ਤਗਮੇ ਪ੍ਰਾਪਤ ਕੀਤੇ ।ਜ਼ਿਕਰਯੋਗ ਹੈ ਕਿ ਜੇਤੂ ਵਿਦਿਆਰਥੀ ਮਲੇਸ਼ੀਆ ਵਿੱਚ ਹੋਣ ਵਾਲੀ ਇੰਟਰਨੈਸ਼ਨਲ ਪ੍ਰਤੀਯੋਗਤਾ  ਵਿੱਚ ਭਾਗ ਲੈਣਗੇ। ਇਹ ਕੰਪੀਟੀਸ਼ਨ ਸ਼੍ਰੀ ਜਤਿੰਦਰ ਕੁਮਾਰ ਅਤੇ ਹੈਡ ਕੋਚ ਰਣਜੀਵ ਕੁਮਾਰ ਨਾਗਪਾਲ ਟੈਕਨੀਕਲ ਡਾਇਰੈਕਟਰ ‘ਕੋਬਰਾ ਕਰਾਟੇ ਅਕੈਡਮੀ’  ਕੋਬਰਾ ਕਰਾਟੇ ਸੈਂਟਰ ਇੰਡੀਆ   ਦੀ ਮਿਹਨਤ ਅਤੇ ਦੇਖ ਰੇਖ ਹੇਠ ਕਰਵਾਏ ਜਾ ਰਹੇ ਹਨ।ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ  ਉਨਾਂ ਨੂੰ ਵਧਾਈ ਦਿੰਦੇ ਹੋਏ ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ ਜੀ, ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਜੀ ਅਤੇ ਪ੍ਰਿੰਸੀਪਲ ਹਰਜਿੰਦਰ  ਕੌਰ ਢਿੱਲੋਂ ਨੇ  ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਬੱਚੇ ਕਿਤਾਬੀ ਗਿਆਨ ਦੇ ਨਾਲ਼-ਨਾਲ਼ ਖੇਡਾਂ ਵਿੱਚ ਭਾਗ ਲੈ ਕੇ ਚੰਗੀਆਂ ਪੁਜੀਸ਼ਨਾਂ ਹਾਸਲ ਕਰ ਰਹੇ ਹਨ ਅਤੇ ਸਕੂਲ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਇਸੇ ਤਰ੍ਹਾਂ ਹਰ ਪ੍ਰਤਿਯੋਗਤਾ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *