ਵਿਧਾਇਕ ਚੱਢਾ ਨੇ ਨੂਰਪੁਰਬੇਦੀ–ਕਾਂਗੜ ਸੜਕ ਦੇ ਨਿਰਮਾਣ ਦੇ ਨੀਂਹ ਪੱਥਰ ਦੀ ਕੀਤੀ ਘੁੰਡ ਚੁਕਾਈ ਲਗਭਗ 303 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਕੰਮ ਕੀਤਾ ਜਾਵੇਗਾ ਮੁਕੰਮਲ

Spread the love
ਨੂਰਪੁਰਬੇਦੀ, 22 ਜੁਲਾਈ ਦਲਜੀਤ ਚਨੌਲੀ – ਬੀਤੇ ਲੰਬੇ ਸਮੇਂ ਤੋਂ ਖਸਤਾ ਹਾਲਤ ਕਾਰਨ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਨੂਰਪੁਰਬੇਦੀ ਤੋਂ ਕਾਂਗੜ ਸੜਕ ਦੇ ਚੌੜੀਕਰਨ ਅਤੇ ਮਜ਼ਬੂਤੀਕਰਨ ਦੇ ਕੰਮ ਦਾ ਆਗਾਜ਼ ਹੋ ਗਿਆ ਹੈ। ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਲਗਭਗ 303 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਮਹੱਤਵਪੂਰਨ ਸੜਕ ਦੇ ਨਿਰਮਾਣ ਦੇ ਨੀਂਹ ਪੱਥਰ ਦੀ ਘੁੰਡ ਚੁਕਾਈ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਉੱਪਰਲੀ ਘਾਟ ਦੇ ਲੋਕਾਂ ਦੀ ਇਹ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਪਹਿਲ ਦੇ ਆਧਾਰ ‘ਤੇ ਮਨਜ਼ੂਰੀ ਦੇ ਕੇ ਹੁਣ ਅਮਲੀ ਜਾਮਾ ਪਹਿਨਾਉਣਾ ਸ਼ੁਰੂ ਕਰ ਦਿੱਤਾ ਹੈ।ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਹਲਕੇ ਦੀਆਂ ਸੜਕਾਂ ਦੀ ਦਸ਼ਾ ਸੁਧਾਰਨਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਪਿਛਲੇ ਸਮੇਂ ਦੌਰਾਨ ਕਰੋੜਾਂ ਰੁਪਏ ਦੀ ਲਾਗਤ ਨਾਲ ਕਈ ਸੜਕਾਂ ਦਾ ਨਿਰਮਾਣ ਅਤੇ ਨਵੀਨੀਕਰਨ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨੂਰਪੁਰਬੇਦੀ–ਕਾਂਗੜ ਸੜਕ ਦਾ ਨਿਰਮਾਣ ਲੋਕ ਨਿਰਮਾਣ ਵਿਭਾਗ ਦੇ ਨਿਰਧਾਰਤ ਮਾਪਦੰਡਾਂ ਅਨੁਸਾਰ ਕੀਤਾ ਜਾਵੇਗਾ। ਪ੍ਰੋਜੈਕਟ ਤਹਿਤ ਸੜਕ ਨੂੰ ਚੌੜਾ ਕਰਨ ਦੇ ਨਾਲ-ਨਾਲ ਗ੍ਰੈਨੂਲਰ ਸਬ-ਬੇਸ , ਵੈੱਟ ਮਿਕਸ ਮੈਕਡਮ , ਉੱਚ ਗੁਣਵੱਤਾ ਵਾਲੀ ਬਿਟੂਮਿਨਸ ਪਰਤ, ਲੋੜ ਅਨੁਸਾਰ ਪੁਲੀਆਂ, ਸਾਈਡ ਡਰੇਨਾਂ ਅਤੇ ਸ਼ੋਲਡਰਾਂ  ਦਾ ਨਿਰਮਾਣ ਵੀ ਕੀਤਾ ਜਾਵੇਗਾ, ਤਾਂ ਜੋ ਸੜਕ ਲੰਬੇ ਸਮੇਂ ਤੱਕ ਟਿਕਾਊ ਰਹੇ ਅਤੇ ਬਰਸਾਤ ਦੌਰਾਨ ਵੀ ਆਵਾਜਾਈ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰੇਕ ਪਿੰਡ ਨੂੰ ਬਿਹਤਰ ਸੜਕੀ ਸਹੂਲਤਾਂ ਨਾਲ ਜੋੜਨਾ ਸਰਕਾਰ ਦਾ ਟੀਚਾ ਹੈ ਅਤੇ ਬਾਕੀ ਰਹਿ ਗਈਆਂ ਸੜਕਾਂ ਨੂੰ ਵੀ ਪੜਾਅਵਾਰ ਢੰਗ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸ ਸੜਕ ਦੇ ਮੁਕੰਮਲ ਹੋਣ ਨਾਲ ਉੱਪਰਲੀ ਘਾਟ ਦੇ ਲੋਕਾਂ, ਕਿਸਾਨਾਂ, ਵਿਦਿਆਰਥੀਆਂ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਹਜ਼ਾਰਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਉਪ ਚੇਅਰਮੈਨ ਦੇਸ ਰਾਜ ਸੈਣੀ, ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸਰਪੰਚ ਬਲਦੇਵ ਰਾਜ, ਸੰਮਤੀ ਮੈਂਬਰ ਹਰਵਿੰਦਰ ਸਿੰਘ, ਹੁਸਨ ਲਾਲ ਚੌਧਰੀ ਡਾਇਰੈਕਟਰ ਬੀ.ਐੱਸ.ਐੱਨ.ਐੱਲ., ਲੇਖ ਰਾਮ ਬਜਾੜ (ਮੈਂਬਰ ਗੁੱਜਰ ਵੈਲਫੇਅਰ ਬੋਰਡ), ਕਾਕੂ ਭਗਤ, ਸਤਪਾਲ ਚੌਧਰੀ, ਸਾਬਕਾ ਸਰਪੰਚ ਮੋਹਣ ਲਾਲ, ਰਾਮ ਸ਼ਾਹ ਬਾਲੇਵਾਲ, ਮਨਜੀਤ ਬੂਥਗੜ੍ਹ ਅਤੇ ਪਿੰਡ ਕਾਂਗੜ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਅਤੇ ਪਿੰਡ ਵਾਸੀ ਹਾਜ਼ਰ ਸਨ।
ਫੋਟੋ ਕੈਪਸ਼ਨ: ਨੂਰਪੁਰਬੇਦੀ, ਕਾਂਗੜ ਸੜਕ ਨਿਰਮਾਣ ਦੇ ਨੀਂਹ ਪੱਥਰ ਦੀ ਕੀਤੀ ਘੁੰਡ ਚੁਕਾਈ ਕਰਦੇ ਹੋਏ ਵਿਧਾਇਕ ਦਿਨੇਸ਼ ਚੱਢਾ
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *