ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਯੋਗ ਉਮੀਦਵਾਰਾਂ ਨੂੰ ਮਿਲਿਆ ਸਰਕਾਰੀ ਸੇਵਾ ਦਾ ਮੌਕਾ

Spread the love
ਸਮਰਾਲਾ, 11 ਜੁਲਾਈ (ਮੁਕੇਸ਼ ਵਰਮਾ) :ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤਹਿਤ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਸਰਕਾਰੀ ਭਰਤੀ ਪੂਰੀ ਪਾਰਦਰਸ਼ਤਾ, ਯੋਗਤਾ ਅਤੇ ਮੈਰਿਟ ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ। ਇਸ ਕਾਰਨ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਸਿਫ਼ਾਰਸ਼ ਜਾਂ ਭੇਦਭਾਵ ਦੇ ਸਰਕਾਰੀ ਨੌਕਰੀਆਂ ਪ੍ਰਾਪਤ ਹੋ ਰਹੀਆਂ ਹਨ।ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਆਂਗਣਵਾੜੀ ਵਰਕਰ ਬੱਚਿਆਂ ਦੇ ਪੋਸ਼ਣ, ਸਿਹਤ ਸੰਭਾਲ ਅਤੇ ਸ਼ੁਰੂਆਤੀ ਸਿੱਖਿਆ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਗਰਭਵਤੀ ਮਹਿਲਾਵਾਂ, ਧਾਤਰੀ ਮਾਵਾਂ ਅਤੇ ਹੋਰ ਲਾਭਪਾਤਰੀਆਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਦੇ ਸਰਵਪੱਖੀ ਵਿਕਾਸ ਵਿੱਚ ਆਂਗਣਵਾੜੀ ਵਰਕਰਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਨਵ-ਨਿਯੁਕਤ ਵਰਕਰਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ, ਸਮਰਪਣ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਇਸੇ ਸੋਚ ਤਹਿਤ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਨੂੰ ਨਿਯਮਤ ਤੌਰ ‘ਤੇ ਭਰਿਆ ਜਾ ਰਿਹਾ ਹੈ, ਜਿਸ ਨਾਲ ਸਰਕਾਰੀ ਸੇਵਾਵਾਂ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣ ਰਹੀਆਂ ਹਨ।ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣਗੀਆਂ ਅਤੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਰਹਿਣਗੀਆਂ। ਇਸ ਮੌਕੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀ, ਕਰਮਚਾਰੀ ਅਤੇ ਹੋਰ ਪਤਵੰਤੇ ਵਿਅਕਤੀ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *