ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਚਨਬੱਧ : ਡਾ. ਨਿੱਜਰ

Spread the love
ਅੰਮ੍ਰਿਤਸਰ, 22 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ) =ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੇ) ਵਿਖੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡੇ।ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਡਾ. ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ, ਆਧੁਨਿਕ ਬੁਨਿਆਦੀ ਢਾਂਚਾ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਮੁਹੱਈਆ ਕਰਵਾਉਣ ਦਾ ਉਦੇਸ਼ ਉਨ੍ਹਾਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਮਾਪਿਆਂ ‘ਤੇ ਪੈਣ ਵਾਲੇ ਆਰਥਿਕ ਬੋਝ ਨੂੰ ਵੀ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਭੇਜੇ ਗਏ ਇਹ ਬੈਗ ਵਿਦਿਆਰਥੀਆਂ ਦੀ ਰੋਜ਼ਾਨਾ ਪੜ੍ਹਾਈ ਵਿੱਚ ਲਾਹੇਵੰਦ ਸਾਬਤ ਹੋਣਗੇ।ਡਾ. ਨਿੱਜਰ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਸਦਕਾ ਪੰਜਾਬ ਅੱਜ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਵੱਖਰੀ ਪਛਾਣ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਬੱਚੇ ਨੂੰ ਮਿਆਰੀ ਅਤੇ ਬਰਾਬਰੀ ਦੇ ਮੌਕੇ ਵਾਲੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੇ।ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਪੂਰੀ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਸਫ਼ਲ, ਖ਼ੁਸ਼ਹਾਲ ਅਤੇ ਉੱਜਵਲ ਭਵਿੱਖ ਦੀ ਮਜ਼ਬੂਤ ਨੀਂਹ ਹੈ।ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਮੋਨਿਕਾ, ਆਮ ਆਦਮੀ ਪਾਰਟੀ ਯੂਥ ਵਿੰਗ ਦੇ ਇੰਚਾਰਜ ਸੰਦੀਪ ਸਿੰਘ, ਸਿੱਖਿਆ ਵਿੰਗ ਅੰਮ੍ਰਿਤਸਰ ਦੇ ਇੰਚਾਰਜ ਜਸਕਰਨਦੀਪ ਸਿੰਘ, ਵਾਰਡ ਨੰਬਰ 42 ਦੇ ਇੰਚਾਰਜ ਸ਼ੇਰੇ ਪੰਜਾਬ ਸਿੰਘ, ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੇ ਓ.ਐਸ.ਡੀ. ਮਨਪ੍ਰੀਤ ਸਿੰਘ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *