ਵਿਧਾਇਕਾ ਜੀਵਨਜੋਤ ਕੌਰ ਨੇ 11 ਕੇ.ਵੀ. ਗੋਕਲ ਕਾ ਬਾਗ ਫੀਡਰ ਦਾ ਕੀਤਾ ਉਦਘਾਟਨ ਈਸਟ ਮੋਹਨ ਨਗਰ, ਗੋਕਲ ਕਾ ਬਾਗ, ਸੁਦਰਸ਼ਨ ਨਗਰ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਮਿਲੇਗੀ ਨਿਰਵਿਘਨ ਅਤੇ ਬਿਹਤਰ ਬਿਜਲੀ ਸਪਲਾਈ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਤੇ ਨਿਰਵਿਘਨ ਬਿਜਲੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਜੀਵਨਜੋਤ ਕੌਰ

Spread the love
ਅੰਮ੍ਰਿਤਸਰ, 13 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ 132 ਕੇ.ਵੀ. ਜੀ.ਟੀ. ਰੋਡ ਸਬ-ਸਟੇਸ਼ਨ, ਅੰਮ੍ਰਿਤਸਰ ਵਿਖੇ 11 ਕੇ.ਵੀ. ਈਸਟ ਮੋਹਨ ਨਗਰ ਫੀਡਰ ਨੂੰ ਬਾਈਫਰਕੇਟ ਕਰਕੇ ਨਵੇਂ ਬਣਾਏ ਗਏ 11 ਕੇ.ਵੀ. ਗੋਕਲ ਕਾ ਬਾਗ ਫੀਡਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਨਿਰਵਿਘਨ, ਭਰੋਸੇਯੋਗ ਅਤੇ ਗੁਣਵੱਤਾ ਭਰੀਆਂ ਬਿਜਲੀ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ। ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਨਵੇਂ ਫੀਡਰ ਦੇ ਚਾਲੂ ਹੋਣ ਨਾਲ ਈਸਟ ਮੋਹਨ ਨਗਰ, ਗੋਕਲ ਕਾ ਬਾਗ, ਸੁਦਰਸ਼ਨ ਨਗਰ, 100 ਫੁੱਟੀ ਰੋਡ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਹੋਰ ਮਜ਼ਬੂਤ, ਨਿਰਵਿਘਨ ਅਤੇ ਭਰੋਸੇਯੋਗ ਬਣੇਗੀ। ਇਸ ਨਾਲ ਫੀਡਰ ‘ਤੇ ਪੈਣ ਵਾਲਾ ਲੋਡ ਘਟੇਗਾ, ਬਿਜਲੀ ਸਪਲਾਈ ਵਿੱਚ ਆਉਣ ਵਾਲੀਆਂ ਰੁਕਾਵਟਾਂ ਵਿੱਚ ਕਮੀ ਆਵੇਗੀ ਅਤੇ ਉਦਯੋਗਿਕ ਇਕਾਈਆਂ ਦੇ ਨਾਲ-ਨਾਲ ਆਮ ਖਪਤਕਾਰਾਂ ਨੂੰ ਵੀ ਬਿਹਤਰ ਸੇਵਾ ਪ੍ਰਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਜਲੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਨਿਵੇਸ਼ ਕਰ ਰਹੀ ਹੈ, ਤਾਂ ਜੋ ਉਦਯੋਗਾਂ ਨੂੰ ਨਿਰਵਿਘਨ ਬਿਜਲੀ ਮਿਲੇ ਅਤੇ ਆਮ ਲੋਕਾਂ ਨੂੰ ਵੀ ਬਿਹਤਰ ਸੇਵਾਵਾਂ ਉਪਲਬਧ ਹੋ ਸਕਣ। ਉਨ੍ਹਾਂ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਨਾਲ ਇਲਾਕੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ ਅਤੇ ਖਪਤਕਾਰਾਂ ਨੂੰ ਵੀ ਵੱਡਾ ਲਾਭ ਹੋਵੇਗਾ। ਇਸ ਮੌਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀ.ਐੱਸ.ਪੀ.ਸੀ.ਐੱਲ.) ਦੇ ਸਿਟੀ ਸਰਕਲ, ਅੰਮ੍ਰਿਤਸਰ ਦੇ ਉੱਪ ਮੁੱਖ ਇੰਜੀਨੀਅਰ ਇੰਜੀ. ਅਜੀਤ ਪਾਲ ਸਿੰਘ ਮੁਲਤਾਨੀ, ਐਕਸੀਅਨ ਉਦਯੋਗਿਕ ਮੰਡਲ ਅੰਮ੍ਰਿਤਸਰ ਇੰਜੀ. ਐੱਚ.ਐੱਸ. ਸੇਖੋਂ, ਉੱਪ ਮੰਡਲ ਅਫ਼ਸਰ ਸੁਲਤਾਨਵਿੰਡ ਇੰਜੀ. ਰਜਵੰਤ ਸਿੰਘ, ਇਲਾਕੇ ਦੇ ਉਦਯੋਗਪਤੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *