ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

Spread the love
ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕੁਲਬੀਰ ਸਿੰਘ ਅਸਮਾਨਪੁਰ ਦੇ ਦਫ਼ਤਰ ਵਿਖੇ ਸਰਕਲ ਅਬਿਆਣਾ, ਸਰਕਲ ਬਾਲੇਵਾਲ, ਸਰਕਲ ਨੂਰਪੁਰ ਬੇਦੀ ਅਤੇ ਸਰਕਲ ਝੱਜ ਦੇ ਸਰਕਲ ਪ੍ਰਧਾਨਾਂ, ਵਰਕਰਾਂ ਅਤੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਿਆਂ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਫੈਸਲਿਆਂ ਨੂੰ ਘਰ-ਘਰ ਪਹੁੰਚਾਉਣ ਦਾ ਅਹਿਦ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਅ ਅਤੇ ਭਵਿੱਖ ਸਬੰਧੀ ਉਮੀਦਾਂ ਨੂੰ ਸਮਝਣਾ ਹੈ। ਡਾ. ਚੀਮਾ ਨੇ ਦੱਸਿਆ ਕਿ 6 ਅਕਤੂਬਰ ਤੋਂ ਪੂਰੇ ਪੰਜਾਬ ਸਮੇਤ ਵਿਧਾਨ ਸਭਾ ਹਲਕਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਵਿੱਚ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੁਹਿੰਮ ਤਹਿਤ ਪਾਰਟੀ ਦੇ ਆਗੂ ਅਤੇ ਵਰਕਰ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀ ਰਾਏ ਅਤੇ ਸੁਝਾਅ ਲੈਣਗੇ।ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਜਾਣ ਵਾਲੇ ਸੁਝਾਵਾਂ ਨੂੰ ਆਧਾਰ ਬਣਾ ਕੇ 1 ਨਵੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਕੀਤੇ ਜਾਣ ਵਾਲੇ ਚੋਣ ਮੈਨੀਫੈਸਟੋ ਦਾ ਖਰੜਾ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮੈਨੀਫੈਸਟੋ ਸਿਰਫ਼ ਪਾਰਟੀ ਦਾ ਦਸਤਾਵੇਜ਼ ਨਹੀਂ ਹੋਵੇਗਾ, ਸਗੋਂ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ, ਮੁੱਦਿਆਂ ਅਤੇ ਸੁਝਾਵਾਂ ਦੀ ਆਵਾਜ਼ ਬਣੇਗਾ।ਡਾ. ਚੀਮਾ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਲੋਕਾਂ ਵਿੱਚ ਜਾਣ ਅਤੇ ਹਰ ਵਰਗ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਪਾਰਟੀ ਤੱਕ ਪਹੁੰਚਾਉਣ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਜਥੇਦਾਰ ਮੋਹਨ ਸਿੰਘ ਡੂਮੇਵਾਲ, ਸਰਕਲ ਪ੍ਰਧਾਨ ਕੁਲਬੀਰ ਸਿੰਘ ਅਸਮਾਨਪੁਰ, ਸਤਨਾਮ ਸਿੰਘ ਬਜਰੂੜ ਸੰਮਤੀ ਮੈਂਬਰ, ਮੋਹਨ ਸਿੰਘ ਭੋਗੀਪੁਰ, ਧਰਮਪਾਲ, ਸੁਖਵਿੰਦਰ ਸਿੰਘ ਸ਼ੰਮੀ, ਕੇਸਰ ਸਿੰਘ ਮੂਸਾਪੁਰ, ਗੁਰਦੀਪ ਸਿੰਘ ਬਟਾਰਲਾ ਸਰਕਲ ਪ੍ਰਧਾਨ, ਪਰਮਜੀਤ ਸਿੰਘ ਸਮੀਰੋਵਾਲ, ਭਜਨ ਲਾਲ ਕਾਂਗੜ, ਹੁਸਨ ਚੰਦ ਮਠਾਣ, ਜਸਵੀਰ ਸਿੰਘ ਰਾਣਾ, ਧਰਮਪਾਲ ਚੰਦ ਟਿੱਬਾ ਟੱਪਰੀਆਂ, ਮਨੋਹਰ ਲਾਲ ਚੌਂਤਾ, ਅਮਰਜੀਤ ਸਿੰਘ ਸਮੀਰੋਵਾਲ, ਸੁਰਿੰਦਰ ਸਿੰਘ ਰੂੜੇਵਾਲ, ਮੋਨੂੰ ਵਰਮਾ ਬਜਰੂੜ, ਬਾਬਾ ਰਵਿੰਦਰ ਸਿੰਘ ਅਸਮਾਨਪੁਰ, ਨੰਬਰਦਾਰ ਸੁੱਚਾ ਸਿੰਘ, ਹਰੀਸ਼ ਕੁਮਾਰ ਸੋਨੂੰ ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *