ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪੰਜਵੀਂ ਜਮਾਤ ਵਿੱਚ ਅਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Spread the love

ਜੈਤੋ,2  ਅਪ੍ਰੈਲ (ਰਘੂਨੰਦਨ ਪਰਾਸ਼ਰ): ਵਿਵੇਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ 100 ਫੀਸਦੀ ਅੰਕ ਹਾਸਿਲ ਕਰਕੇ ਸਕੂਲ  ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਚੇਅਰਮੈਨ ਡਾਕਟਰ ਚਰਨਜੀਤ ਸਿੰਘ, ਸ. ਹਰਜਿੰਦਰ ਸਿੰਘ ਅਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ  ਸੋਨੀਆ ਸੇਠੀ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ਨੂੰ ਦੇਖ ਕੇ ਖੁਸ਼ ਹੋਏ ਅਤੇ ਪਰਿਵਾਰਾਂ ਨੂੰ ਵਧਾਈ ਦਿੱਤੀ। ਨਤੀਜਿਆਂ ਵਿੱਚ ਮਨਦੀਪ ਕੌਰ ਪੁੱਤਰੀ ਜਗਸੀਰ ਸਿੰਘ ਅਤੇ ਜਸਮੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ ਨੇ 100 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਿਲ ਕੀਤਾ। ਅਰਮਾਨ ਖਾਨ ਪੁੱਤਰ ਮਿਹਰਦੀਨ ਨੇ 99.8 ਫੀਸਦੀ ਅੰਕ ਹਾਸਲ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਹਰਨੀਤ ਕੌਰ ਪੁੱਤਰੀ ਦਰਸ਼ਨ ਸਿੰਘ ਨੇ 99.4 ਫੀਸਦੀ ਅੰਕ ਹਾਸਿਲ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਜਮਾਤ ਵਿੱਚੋਂ 22 ਬੱਚਿਆਂ ਨੇ 90 ਫੀਸਦੀ ਤੋਂ ਉੱਪਰ ਅੰਕ ਹਾਸਿਲ ਕੀਤੇ ।ਬੱਚਿਆਂ ਨੂੰ ਸਕੂਲ ਪ੍ਰਬੰਧਕ ਕਮੇਟੀ ਅਤੇ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਿੰਸੀਪਲ  ਸ਼੍ਰੀਮਤੀ ਸੋਨੀਆ ਸੇਠੀ , ਕੋਆਰਡੀਨੇਟਰ ਅਮਰਜੀਤ ਕੌਰ ਅਤੇ ਗਗਨਦੀਪ ਕੌਰ ਨੇ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀਆਂ ਸਮੂਹ ਸਟਾਫ ਦੀ ਮਿਹਨਤ ਅਤੇ ਮਾਪਿਆਂ ਦੇ ਪੂਰਨ ਸਹਿਯੋਗ ਦਾ ਨਤੀਜਾ ਹੈ। ਉਹਨਾਂ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਅਗਲੀਆਂ ਜਮਾਤਾਂ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸ਼ਾਨਦਾਰ ਪ੍ਰਾਪਤੀਆਂ ਕਰਨ ਅਤੇ ਆਪਣੇ ਸਕੂਲ ਅਧਿਆਪਕਾ, ਮਾਪਿਆਂ ਦਾ ਨਾਮ ਰੌਸ਼ਨ ਕਰਨ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *