ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਧੀਰ ਫਿਜ਼ਿਓਥਰੈਪੀ ਅਤੇ ਲਾਇਲ ਲੈਬੋਟਰੀ ਵੱਲੋਂ ਮੁਫ਼ਤ ਮੈਡੀਕਲ ਕੈਂਪ ਭਲ

Spread the love
ਕਪੂਰਥਲਾ, 9 ਅਪ੍ਰੈਲ (ਕੌੜਾ)- ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਧੀਰ ਫਿਜ਼ਿਓਥਰੈਪੀ ਅਤੇ ਲਾਇਲ ਲੈਬੋਟਰੀ ਸੁਲਤਾਨਪੁਰ ਲੋਧੀ ਵੱਲੋਂ ਡਾਕਟਰ ਗੋਪਾਲ ਸਿੰਘ ਤੇ ਸਰਪੰਚ ਬਿਕਰਮਜੀਤ ਸਿੰਘ ਦੇ ਸਾਂਝੇ ਸਹਿਯੋਗ ਨਾਲ ਪਿੰਡ ਬੂਸੋਵਾਲ ਵਿਖੇ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਦੀਪਕ ਧੀਰ ਨੇ ਦੱਸਿਆ ਕਿ ਇਹ ਮੁਫਤ ਮੈਡੀਕਲ ਕੈਂਪ 11 ਅਪ੍ਰੈਲ ਦਿਨ ਦਿਨ ਸ਼ੁੱਕਰਵਾਰ ਨੂੰ ਪਿੰਡ ਬੂਸੋਵਾਲ ਵਿਖੇ ਲਗਾਇਆ ਜਾਵੇਗਾ। ਇਸ ਦੌਰਾਨ ਨਾੜਾਂ ਦੀ ਕਮਜ਼ੋਰੀ, ਫੇਰੀਬਲ ਪਾਲਸੀ ਗੋਡਿਆਂ ਤੇ ਮੋਢਿਆਂ ਦਾ ਦਰਦ, ਸਰਵਾਈਕਲ ,ਅਧਰੰਗ, ਰੀਡ ਦਾ ਦਰਦ ,ਕਮਰ ਦਾ ਦਰਦ , ਅਪ੍ਰੇਸ਼ਨ ਤੋਂ ਬਾਅਦ ਆਈ ਜੋੜਾਂ ਦੀ ਖੜੋਤ ਆਦਿ ਦਾ ਇਲਾਜ ਆਧੁਨਿਕ ਮਸ਼ੀਨਾਂ ਨਾਲ ਕੀਤਾ
ਜਾਵੇਗਾ।
ਡਾਕਟਰ ਦੀਪਕ ਧੀਰ  ਨੇ ਦੱਸਿਆ ਕਿ ਇਸ ਦੌਰਾਨ ਜਿੱਥੇ ਡਾਕਟਰ ਗੁਰਪ੍ਰੀਤ ਸਿੰਘ ਤੇ ਡਾਕਟਰ ਜਗਦੇਵ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹਿਣਗੇ। ਉੱਥੇ ਹੀ ਇਸ ਦੌਰਾਨ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਤੇ ਬਲੱਡ ਟੈਸਟ ਵੀ ਮੁਫਤ ਕੀਤੇ ਜਾਣਗੇ। ਇਸ ਦੇ ਨਾਲ ਆਏ ਹੋਏ ਮਰੀਜ਼ਾਂ ਦੇ ਮੁਫ਼ਤ ਮੈਡੀਕਲ ਕਾਰਡ ਬਣਾਏ ਜਾਣਗੇ। ਉਹਨਾਂ ਨੇ ਇਲਾਕੇ ਦੇ ਲੋਕਾਂ ਨੂੰ  ਅਪੀਲ ਕੀਤੀ  ਕਿ ਉਹ  ਇਸ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *