ਵੌਕਸਰ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਖੇਡਾਂ ਵਿੱਚ ਜਿੱਤੇ 10 ਸੋਨੇ ਦੇ ਤਗਮੇ, ਸਰਕਾਰ ਕੋਲ ਨੌਕਰੀ ਦੀ ਕੀਤੀ ਮੰਗ

Spread the love

ਬਰਨਾਲਾ, 20 ਜੁਲਾਈ 2026 (ਬਲਵੰਤ ਸਿੰਘ ਸਿੱਧੂ):=ਜ਼ਿਲ੍ਹਾ ਬਰਨਾਲਾ ਦੇ ਪ੍ਰਸਿੱਧ ਖਿਡਾਰੀ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਪੱਧਰ ਦੀਆਂ ਖੇਡ ਮੁਕਾਬਲਿਆਂ ਵਿੱਚ ਆਪਣਾ ਲੋਹਾ ਮਨਵਾਉਂਦਿਆਂ 10 ਸੋਨੇ ਦੇ ਤਗਮੇ (ਗੋਲਡ ਮੈਡਲ) ਜਿੱਤੇ ਹਨ। ਉਸਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਨਾ ਸਿਰਫ਼ ਬਰਨਾਲਾ ਜ਼ਿਲ੍ਹਾ ਮਾਣ ਮਹਿਸੂਸ ਕਰ ਰਿਹਾ ਹੈ, ਸਗੋਂ ਸਾਰੇ ਪੰਜਾਬ ਦੇ ਖੇਡ ਪ੍ਰੇਮੀ ਖੁਸ਼ੀ ਪ੍ਰਗਟ ਕਰ ਰਹੇ ਹਨ।ਵੀਰਪਰਤਾਪ ਸਿੰਘ ਸਿੱਧੂ ਨੇ ਖਾਸ ਗੱਲਬਾਤ ਦੌਰਾਨ ਕਿਹਾ ਕਿ ਇਹ ਸਾਰੀ ਕਾਮਯਾਬੀ ਉਸਦੇ ਮਾਪਿਆਂ ਦੀਆਂ ਦੁਆਵਾਂ, ਕੋਚ ਦੀ ਸਹਾਇਤਾ ਅਤੇ ਉਸਦੀ ਮਿਹਨਤ ਦਾ ਨਤੀਜਾ ਹੈ। ਉਸਨੇ ਕਿਹਾ ਕਿ ਉਹ ਹੁਣ ਪੰਜਾਬ ਸਰਕਾਰ ਤੋਂ ਸਰਕਾਰੀ ਨੌਕਰੀ ਦੀ ਮੰਗ ਕਰਦਾ ਹੈ, ਤਾਂ ਜੋ ਖੇਡਾਂ ਨਾਲ ਨਾਲ ਜੀਵਨ ਵਿੱਚ ਸਥਿਰਤਾ ਵੀ ਆ ਸਕੇ ਅਤੇ ਉਹ ਹੋਰ ਖਿਡਾਰੀਆਂ ਲਈ ਪ੍ਰੇਰਣਾ ਬਣ ਸਕੇ।ਉਸਨੇ ਕਿਹਾ ਕਿ ਖੇਡ ਮੈਦਾਨਾਂ ਵਿੱਚ ਅਜਿਹੇ ਖਿਡਾਰੀ ਜੋ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ, ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਸਨਮਾਨ ਅਤੇ ਸਹਾਰਾ ਮਿਲਣਾ ਚਾਹੀਦਾ ਹੈ। ਸਿੱਧੂ ਨੇ ਕਿਹਾ ਕਿ ਜੇਕਰ ਸਰਕਾਰ ਮਿਹਨਤੀ ਖਿਡਾਰੀਆਂ ਨੂੰ ਸਹਾਇਤਾ ਦੇਵੇ, ਤਾਂ ਪੰਜਾਬ ਦੇ ਖਿਡਾਰੀ ਅੰਤਰਰਾਸ਼ਟਰੀ ਪੱਧਰ ’ਤੇ ਹੋਰ ਵੱਡੇ ਮਾਣ ਪ੍ਰਾਪਤ ਕਰ ਸਕਦੇ ਹਨ। ਸਥਾਨਕ ਖੇਡ ਪ੍ਰੇਮੀਆਂ, ਸਕੂਲਾਂ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਵੀਰਪਰਤਾਪ ਸਿੰਘ ਸਿੱਧੂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ ਅਤੇ ਸਰਕਾਰ ਨੂੰ ਉਸਦੀ ਮੰਗ ’ਤੇ ਸਕਾਰਾਤਮਕ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ

  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *