ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਅਪਣੇ ਪਾਸਪੋਰਟ 10 ਮਈ ਤੱਕ ਜਮਾ ਕਰਾਉਣ:- ਚੇਅਰਮੈਨ ਬਲਵਿੰਦਰ ਸਿੰਘ ਝਬਾਲ

Spread the love

ਸਰਾਏ ਅਮਾਨਤ ਖਾਂ/ਝਬਾਲ, 16 ਮਈ (ਗੁਰਸ਼ਰਨ ਸਿੰਘ ਔਲਖ) -ਖਾਲੜਾ ਮਿਸ਼ਨ ਕਮੇਟੀ ਨੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਪਾਕਿਸਤਾਨ ਜਾਣ ਵਾਲੇ ਯਾਤਰੀਆਂ ਦੇ ਪਾਸਪੋਰਟ 10 ਮਈ ਤੱਕ ਝਬਾਲ ਦਫਤਰ ਵਿਖੇ ਜਮਾ ਕਰਵਾਉਣ ਲਈ ਕਿਹਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਖਾਲੜਾ ਮਿਸ਼ਨ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਝਬਾਲ ਨੇ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 16 ਜੂਨ ਨੂੰ ਲਹੋਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।ਯਾਤਰੀਆ ਦਾ ਜਥਾ 8 ਜੂਨ ਨੂੰ ਪਾਕਿਸਤਾਨ ਜਾਵੇਗਾ ਅਤੇ ਸਾਰੇ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਕੇ 16 ਜੂਨ ਨੂੰ ਸ਼ਹੀਦੀ ਦਿਹਾੜਾ ਮਨਾਕੇ 17 ਜੂਨ ਨੂੰ ਵਾਪਸ ਆ ਜਾਵੇਗਾ। ਇਸ ਲਈ ਯਾਤਰੀ ਆਪਣੇ ਪਾਸਪੋਰਟ ਜਲਦੀ ਜਮਾ ਕਰਾਉਣ। ਉਨ੍ਹਾਂ ਕਿਹਾ ਕਿ ਯਾਤਰੀ ਸਾਨੂੰ 9872555005 ਨੰਬਰ ਤੇ ਸੰਪਰਕ ਕਰ ਸਕਦੇ ਹਨ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *