ਸ਼ਹੀਦੀ ਸਪਤਾਹ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

Spread the love

 ਜੈਤੋ, 16 ਦਸੰਬਰ (ਰਘੂਨੰਦਨ ਪਰਾਸ਼ਰ):ਉੱਘੀ ਸਾਹਿਤਕ ਸੰਸਥਾ ਦੀਪਕ ਜੈਤੋਈ ਮੰਚ (ਰਜਿ) ਜੈਤੋ ਦੀ ਮਹੀਨਾਵਾਰ ਇਕੱਤਰਤਾ ਇਥੇ ਪੈਨਸ਼ਨਰਜ਼ ਭਵਨ ਵਿਖੇ ਹੋਈ । ਮਾਸਠਰ ਸਾਧੂ ਰਾਮ ਸ਼ਰਮਾ, ਜਰਨੈਲ ਸਿੰਘ ਜਖ਼ਮੀਂ ਤੇ ਈਸ਼ਰ ਸਿੰਘ ਲੰਭਵਾਲੀ ਦੀ ਸਦਾਰਤ ਹੇਠ ਹੋਈ ।ਇਹ ਬੈਠਕ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸੀ। ਹਾਜਰ ਲੇਖਕਾਂ ਨੇ ਆਪਣੀਆਂ ਰਚਨਾਵਾਂ ਰਾਹੀਂ ਇਸ ਕੁਰਬਾਨੀ ਨੂੰ ਸਿਜਦਾ ਕੀਤਾ।ਇਸ ਮੌਕੇ ਸਰਵ ਸ੍ਰੀ ਹਰਭਗਵਾਨ ਸਿੰਘ ਕਰੀਰਵਾਲੀ, ਹਰਨੇਕ ਸਿੰਘ ਰੁਪਾਣਾ,  ਮਲਕੀਤ ਕਿੱਟੀ, ਤਰੱਨੁਮ ਪ੍ਰੀਤ ਕੌਰ, ਜਸਵਿੰਦਰ ਸਿੰਘ, ਜਰਨੈਲ ਸਿੰਘ ਜਖ਼ਮੀਂ  ਈਸ਼ਰ ਸਿੰਘ ਲੰਭਵਾਲੀ ਤੇ ਹਰਮੇਲ ਪਰੀਤ ਨੇ ਹਾਜ਼ਰੀ ਲਵਾਈ। ਮੰਚ ਦੇ ਆਗੂ ਸੁਰਿੰਦਰਪਾਲ ਸਿੰਘ ਝੱਖੜਵਾਲਾ ਨੇ ਆਏ ਮੈਂਬਰਾਂ ਦਾ ਧੰਨਵਾਦ ਕਰਦਿਆਂ ਇਲਾਕੇ ਦੇ ਸਾਹਿਤਕ ਰੁਚੀਆਂ ਵਾਲੇ ਵਿਅਕਤੀਆਂ ਨੂੰ ਮੰਚ ਨਾਲ ਜੁੜਨ ਦੀ ਅਪੀਲ ਕੀਤੀ। ਮੰਚ ਸੰਚਾਲਨ ਹਰਮੇਲ ਪਰੀਤ ਨੇ ਕੀਤਾ।ਇਸ ਮੌਕੇ ਗੁਰਦੇਵ ਸਿੰਘ, ਸੁਰੇਸ਼ ਕੁਮਾਰ ਆਦਿ ਵੀ ਮੌਜੂਦ ਸਨ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *