ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀ  ਲਾਊਡ ਸਪੀਕਰ/ਡੀ.ਜੇ. ਚੱਲਣ ਦਾ ਪ੍ਰੋਗਰਾਮ ਹੋਵੇ ਤਾਂ ਸਬੰਧਤ ਵਿਭਾਗ ਪਾਸੋਂ ਅਗਿਆ ਲੈਣੀ ਜਰੂਰੀ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਡੀ.ਜੇ ਜਾਂ ਹੋਰ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਤੇ ਮੁਕੰਮਲ ਪਾਬੰਦੀ

Spread the love
ਅੰਮ੍ਰਿਤਸਰ, 17 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )=ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਮੈਡਮ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਕਿਸੇ ਵੀ ਜਨਤਕ, ਧਾਰਮਿਕ ਸਥਾਨ, Banquet, Marriage Halls, ਹੋਟਲ, ਰਿਜੋਰਟ, ਡੀ.ਜੇ ਸਮਾਗਮ, ਸਮਾਜਿਕ, ਧਾਰਮਿਕ, ਰਾਜਨੀਤਿਕ ਜਾਂ ਹੋਰ ਕਿਸੇ ਵੀ ਸਮਾਗਮ ਵਿੱਚ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਲਾਊਡ ਸਪੀਕਰ, ਪਬਲਿਕ ਐਡਰੈਸ ਸਿਸਟਮ, ਡੀ.ਜੇ., ਸਾਊਂਡ ਐਂਪਲੀਫਾਇਰ ਜਾ ਹੋਰ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨਾਂ ਦੱਸਿਆ ਕਿ ਨਿਯਮਾਂ ਅਨੁਸਾਰ ਸਮਰੱਥ ਅਥਾਰਟੀ ਵੱਲੋਂ ਪ੍ਰਵਾਣਿਤ ਕੋਈ ਵਿਸ਼ੇਸ਼ ਛੋਟ ਤੇ ਇਹ ਹੁਕਮ ਲਾਗੂ ਨਹੀਂ ਹੋਣਗੇ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ Banquet/ Marriage Halls ਵੱਲੋਂ ਦੇਰ ਰਾਤ ਤੱਕ ਜਨਤਕ ਸਥਾਨਾਂ ਤੇ ਲਾਉਡ-ਸਪੀਕਰ, ਡੀ.ਜੇ. ਸਿਸਟਮ, ਸਾਉਂਡ ਐਂਪਲੀਫਾਇਰ ਜਾਂ ਹੋਰ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਿਸ ਨਾਲ ਜਨਤਕ ਸ਼ਾਂਤੀ, ਕਾਨੂੰਨ-ਵਿਵਸਥਾ, ਲੋਕਾਂ ਦੀ ਸਿਹਤ ਅਤੇ ਅਮਨ-ਚੈਨ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ ਜਦਕਿ ਮਾਨਯੋਗ ਸੁਪਰੀਮ ਕੋਰਟ, ਭਾਰਤ ਵੱਲੋਂ Writ Petition (Civil) 72 of 1998 ਵਿੱਚ ਮਿਤੀ 18/07/2005 ਰਾਹੀਂ ਰਾਤ 10.00 ਵਜੇ ਤੋਂ ਸਵੇਰੇ 6.00 ਵਜੇ ਤੱਕ ਲਾਊਡ ਸਪੀਕਰ/ਵਜਾਉਣ ਜਾ ਹੋਰ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ ਤੇ ਸਖਤੀ ਨਾਲ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਹੁਕਮ 16 ਸਤੰਬਰ 2026 ਤੱਕ ਲਾਗੂ ਰਹਿਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *