ਸ.ਸ.ਸ ਸਕੂਲ ਬਕੈਣ ਵਾਲਾ ਦੇ ਨਵੇਂ ਬਣੇ ਕਮਰਿਆਂ ਅਤੇ ਸਕੂਲ ਚਾਰਦੀਵਾਰੀ ਦਾ ਉਦਘਾਟਨ ਹੋਇਆ

Spread the love

ਪੱਟੀ ਸਦੀਕ, 7 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪੰਜਾਬ ਸਰਕਾਰ ਦੁਆਰਾ ਉਲੀਕੀ ਗਈ “ਪੰਜਾਬ ਸਿੱਖਿਆ ਕ੍ਰਾਂਤੀ” ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਕੈਣ ਵਾਲਾ ਵਿਖੇ ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਸਕੂਲ ਦੇ ਨਵੇਂ ਬਣੇ ਤਿੰਨ ਕਮਰਿਆਂ ਅਤੇ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ। ਹਲਕਾ ਵਿਧਾਇਕ ਸਵਨਾ ਅਤੇ ਉਨ੍ਹਾਂ ਦੇ ਨਾਲ ਪੁੱਜੇ ਉਨ੍ਹਾਂ ਦੀ ਟੀਮ ਮੈਂਬਰਾਂ ਨੂੰ ਸਕੂਲ ਪ੍ਰਿੰਸੀਪਲ ਮੈਡਮ ਰਚਨਾ ਜੁਨੇਜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱਖਿਆ) ਸ. ਪਰਵਿੰਦਰ ਸਿੰਘ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਬਲਾਕ ਖੂਈਆਂ ਸਰਵਰ ਸ਼੍ਰੀ ਸਤੀਸ਼ ਮਿਗਲਾਣੀ ਅਤੇ ਪਿੰਡ ਦੇ ਸਰਪੰਚ ਸ਼੍ਰੀਮਤੀ ਸੋਹਨਦੀਪ ਕੌਰ, ਐਸਐਮਸੀ ਦੇ ਚੇਅਰਮੈਨ ਜੱਜ ਸਿੰਘ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਵੱਲੋਂ ਜੀ ਆਇਆ ਆਖਿਆ ਗਿਆ। ਸਕੂਲ ਦੇ ਕਮਰਿਆਂ ਅਤੇ ਚਾਰ ਦੀਵਾਰੀ ਦਾ ਉਦਘਾਟਨ ਕਰਨ ਉਪਰੰਤ ਸਕੂਲ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸਟੇਜ ਤੇ ਮੈਡਮ ਵਿਜੇਤਾ ਵਧਵਾ ਹਿੰਦੀ ਅਧਿਆਪਕਾ ਅਤੇ ਮਿਸ ਦੀਕਸ਼ਾ ਬਤੱਰਾ ਸਾਇੰਸ ਅਧਿਆਪਕਾ ਵੱਲੋਂ ਸਕੂਲ ਦੀਆਂ ਪ੍ਰਾਪਤੀਆਂ ਬਾਬਤ ਐਮ.ਐਲ.ਏ ਸਾਹਿਬ ਨੂੰ ਜਾਣੂੰ ਕਰਵਾਇਆ। ਕੁਝ ਦਿਨ ਪਹਿਲਾਂ ਪਸਸਬ ਮੋਹਾਲੀ ਵੱਲੋਂ ਅੱਠਵੀਂ ਜਮਾਤ ਦੇ ਘੋਸ਼ਿਤ ਹੋਏ ਨਤੀਜਿਆਂ ਵਿੱਚੋਂ ਸਕੂਲ ਦੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਵਨਾ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਨੇ ਆਪਦੇ ਸੰਬੋਧਨ ਵਿੱਚ ਆਖਿਆ ਕਿ ਪੰਜਾਬ ਸਰਕਾਰ ਸਿੱਖਿਆ ਪ੍ਰਤੀ ਬਹੁਤ ਹੀ ਗੰਭੀਰ ਹੈ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਤਨ-ਦੇਹੀ ਨਾਲ ਕੋਸ਼ਿਸ਼ਾਂ ਕਰ ਰਹੀ ਹੈ। ਸਕੂਲਾਂ ਦੇ ਇਨਫਰਾਸਟਰਕਚਰ ਨੂੰ ਮਜਬੂਤ ਕਰਨ ਲਈ ਭਰਪੂਰ ਗਰਾਂਟਾਂ ਵੰਡੀਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਸਕੂਲਾਂ ਦੀ ਦਿੱਖ ਵਿੱਚ ਬਹੁਤ ਬਦਲਾਅ ਆਇਆ ਹੈ। ਹੁਣ ਸਰਕਾਰੀ ਸਕੂਲ ਪਹਿਲੇ ਵਰਗੇ ਨਹੀਂ ਰਹੇ ਅਤੇ ਹੁਣ ਸਰਕਾਰੀ ਸਕੂਲਾਂ ਵਿੱਚ ਅਤੀ ਆਧੁਨਿਕ ਤਕਨੀਕਾਂ ਨਾਲ ਸਿੱਖਿਆ ਦਿੱਤੀ ਜਾਂਦੀ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀ ਤਰੱਕੀਆਂ ਕਰਕੇ ਉੱਚ ਅਹੁਦਿਆਂ ਤੇ ਬਿਰਾਜਮਾਨ ਹੋ ਰਹੇ ਹਨ। ਉਨ੍ਹਾਂ ਆਖਿਆ ਕੀ ਕੁਝ ਸਮਾਂ ਪਹਿਲਾਂ ਹੀ ਮੈਂ ਇਸ ਸਕੂਲ ਦਾ ਦੌਰਾ ਕੀਤਾ ਸੀ ਉਸ ਤੋਂ ਅੱਜ ਤੱਕ ਦੇ ਸਮੇਂ ਦੌਰਾਨ ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਆਪਣੇ ਉੱਦਮ ਸਦਕਾ ਸਕੂਲ ਨੂੰ ਉੱਚੀਆਂ ਉਚਾਈਆਂ ਤੱਕ ਪਹੁੰਚਾਇਆ ਹੈ। ਇੰਨ੍ਹਾ ਕਮਰਿਆਂ ਅਤੇ ਚਾਰ ਦੀਵਾਰੀ ਦਾ ਉਦਘਾਟਨ ਕਰਨ ਉਪਰੰਤ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਦੇ ਨਾਲ ਲੱਗਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਵੀ ਜਾ ਕੇ ਸਵਨਾ ਨੇ ਉਥੋਂ ਦੇ ਕਮਰਿਆਂ ਅਤੇ ਚਾਰਦੀਵਾਰੀ ਦਾ ਉਦਘਾਟਨ ਵੀ ਕੀਤਾ ਅਤੇ ਸਕੂਲ ਵੱਲੋਂ ਤਿਆਰ ਕਰਵਾਏ ਗਏ ਕਲਚਰਲ ਪ੍ਰੋਗਰਾਮ ਨੂੰ ਅਟੈਂਡ ਕਰਕੇ ਪ੍ਰੋਗਰਾਮ ਵਿੱਚ ਮੌਜੂਦ ਪ੍ਰਿੰਸੀਪਲ ਰਚਨਾ ਜੁਨੇਜਾ, ਸਰਕਾਰੀ ਪ੍ਰਾਇਮਰੀ ਸਕੂਲ ਹੈਡ ਟੀਚਰ ਸ਼੍ਰੀ ਸੰਦੀਪ ਕੁਮਾਰ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰਾਂ ਦੀ ਪ੍ਰਸ਼ੰਸਾ ਕੀਤੀ ਗਈ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *