ਸਕਾਰਪੀਓ ਐਨ ਗੱਡੀ ਟਰਾਲੀ ਦੇ ਪਿੱਛੇ ਵੱਜਣ ਕਾਰਣ ਕਾਰ ਚਾਲਕ ਗੰਭੀਰ ਜਖਮੀ  ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ  ਜਾਨੀ ਨੁਕਸਾਨ ਦਾ ਬਚਾਅ 

Spread the love
ਬਲਾਚੌਰ 4 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਕਾਠਗੜ੍ਹ ਮੋੜ ਦੇ ਸੈਫਨ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਇਸ ਮੌਕੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਤਾ ਮੌਕੇ ਤੇ ਜਾ ਕੇ ਦੇਖਿਆ ਕਿ ਇੱਕ ਸਕਾਰਪੀਓ ਐਨ ਗੱਡੀ ਜਿਸ ਦਾ ਨੰਬਰ ਪੀ ਬੀ 65 ਬੀ ਐਲ 2511ਜਿਸ ਨੂੰ ਅਕਲੇਸ਼ ਵਾਸੀ ਸੰਤਾਂ ਮਾਜਰਾ ਖਰੜ ਚਲਾ ਰਿਹਾ ਸੀ ਅਤੇ ਉਸ ਦੇ ਨਾਲ ਉਸ ਪਤਨੀ ਈਸ਼ਾ ਵੀ ਗੱਡੀ ਵਿੱਚ ਨਾਲ ਬੈਠੀ ਸੀ। ਇਹ ਕਾਰ ਬਲਾਚੌਰ ਸਾਇਡ ਤੋਂ ਰੋਪੜ੍ਹ ਸਾਇਡ ਜਾ ਰਹੀ ਸੀ। ਜਦੋਂ ਇਹ ਕਾਰ ਉਪਰੋਕਤ ਸਥਾਨ ਤੇ ਪਹੁੰਚੀ ਤਾਂ ਕਾਰ ਅੱਗੇ ਜਾ ਰਹੀ ਟਰੈਕਟਰ ਟਰਾਲੀ ਦੇ ਮਗਰ ਟਕਰਾ ਗਈ ਟਰੈਕਟਰ ਚਾਲਕ ਆਪਣੀ ਟਰੈਕਟਰ ਟਰਾਲੀ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਵਿੱਚ ਕਾਰ ਚਾਲਕ ਅਕਲੇਸ਼ ਜਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਐਸ ਐਸ ਐਫ ਦੀ ਟੀਮ ਵਲੋਂ ਆਪਣੀ ਸਰਕਾਰੀ ਗੱਡੀ ਰੋਪੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਨਾਲ ਕਾਰ ਨੂੰ ਸਾਇਡ ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਈਆਂ ਗਿਆ। ਹਾਦਸੇ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *