ਸਕੂਲ ਆਫ ਐਮੀਨੈਂਸ, ਐਸ.ਬੀ.ਐਸ. ਨਗਰ ਵਿਖੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਕੂਲ ਬੈਗ ਅਤੇ ਟਰੈਕ ਸੂਟ ਵੰਡੇ ਗ

Spread the love
ਐਸ.ਬੀ.ਐਸ. ਨਗਰ, 20 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਅਧੀਨ ਸਕੂਲ ਆਫ ਐਮੀਨੈਂਸ, ਐਸ.ਬੀ.ਐਸ. ਨਗਰ ਵਿਖੇ ਵਿਦਿਆਰਥਣਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਪੜ੍ਹਾਈ ਅਤੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਕੂਲ ਬੈਗ ਅਤੇ ਟਰੈਕ ਸੂਟ ਪ੍ਰਦਾਨ ਕੀਤੇ ਗਏ।ਸਮਾਗਮ ਵਿੱਚ  ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਜਗਰੂਪ ਸਿੰਘ ਜੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਦਾ ਮੁੱਖ ਉਦੇਸ਼ ਧੀਆਂ ਨੂੰ ਸਿੱਖਿਆ, ਸੁਰੱਖਿਆ, ਸਨਮਾਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਧੀਆ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ, ਸੱਭਿਆਚਾਰਕ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆ ਵਿੱਚ ਵੀ ਵੱਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਉਹ ਹਰ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ। ਇਸ ਉਪਰੰਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਜਗਰੂਪ ਸਿੰਘ ਜੀ ਵੱਲੋਂ ਯੋਗ ਵਿਦਿਆਰਥਣਾਂ ਨੂੰ ‘ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਅਧੀਨ ਸਕੂਲ ਬੇਗ ਅਤੇ ਟਰੇਕ ਸੂਟਾਂ ਦੀ ਵੰਡ ਕੀਤੀ ਗਈ।ਇਸ ਮੌਕੇ  ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਵੰਦਨਾ ਚੌਹਾਨ ਜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧੀਆਂ ਦੀ ਸਿੱਖਿਆ, ਸੁਰੱਖਿਆ ਅਤੇ ਸਸ਼ਕਤੀਕਰਨ ਲਈ ਅਨੇਕਾਂ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਨਾਲ ਆਪਣੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਮਾਪਿਆਂ ਨੂੰ ਵੀ ਧੀਆਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ।ਇਸ ਮੌਕੇ ਸ੍ਰੀਮਤੀ ਦਵਿੰਦਰ ਕੌਰ, ਜ਼ਿਲ੍ਹਾ ਖੇਡ ਕੁਆਰਡੀਨੇਟਰ, ਸ੍ਰੀ ਸੁਰਜੀਤ ਸਿੰਘ ਸੰਧੂ, ਮੀਡੀਆ ਅਤੇ ਡਾਕੂਮੈਂਟੇਸ਼ਨ ਅਸਿਸਟੈਂਟ ਅਤੇ ਸ੍ਰੀ ਮਨਪ੍ਰੀਤ ਸਿੰਘ, ਸਪੈਸ਼ਲਿਸਟ ਫਾਇਨੈਂਸ਼ਲ ਲਿਟਰੇਸੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਸਮਾਗਮ ਦੌਰਾਨ ਵਿਦਿਆਰਥਣਾ ਨੇ ‘ਬੇਟੀ ਬਚਾਓ, ਬੇਟੀ ਪੜ੍ਹਾਓ ਵਿਸ਼ੇ ਨਾਲ ਸਬੰਧਤ ਪ੍ਰੇਰਣਾਦਾਇਕ ਵਿਚਾਰ ਪੇਸ਼ ਕੀਤੇ ਅਤੇ ਧੀਆਂ ਦੀ ਸਿੱਖਿਆ ਅਤੇ ਸਸ਼ਕਤੀਕਰਨ ਦਾ ਸੰਦੇਸ਼ ਦਿੱਤਾ। ਸਕੂਲ ਦੇ ਅਧਿਆਪਕਾਂ ਨੇ ਵੀ ਵਿਦਿਆਰਥਣਾਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਸਰਗਰਮ ਭਾਗ ਲੈਣ ਲਈ ਪ੍ਰੇਰਿਤ ਕੀਤਾ।ਅੰਤ ਵਿੱਚ ਸਕੂਲ ਪ੍ਰਬੰਧਨ ਵੱਲੋਂ ਮੁੱਖ ਮਹਿਮਾਨਾਂ ਅਤੇ ਹਾਜ਼ਰ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ, ਅਧਿਆਪਕ, ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਹਾਜ਼ਰ ਸਨ। ਸਮਾਗਮ ਦਾ ਉਦੇਸ਼ ਧੀਆਂ ਨੂੰ ਸਿੱਖਿਆ, ਖੇਡਾਂ ਅਤੇ ਜੀਵਨ ਦੇ ਹਰ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਅਤੇ ‘ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਦੇ ਸੰਦੇਸ਼ ਨੂੰ ਹੋਰ ਮਜਬੂਤ ਬਣਾਉਣਾ मी।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *