ਸਪੀਕਰ ਸੰਧਵਾਂ ਨੇ ਜੈਤੋ ਚੁੰਗੀ ਕੋਟਕਪੂਰਾ ਅਤੇ ਪਿੰਡ ਭੈਰੋ ਭੱਟੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 2 ਬੱਸਾਂ ਰਵਾਨਾ ਕੀਤੀਆਂ

Spread the love
ਕੋਟਕਪੂਰਾ 4 ਸਤੰਬਰ (ਗੁਰਦੀਪ ਸਿੰਘ ਢਿੱਲੋਂ )ਪੰਜਾਬ ਸਰਕਾਰ ਦੀ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਅੱਜ  ਜੈਤੋ ਚੁੰਗੀ ਕੋਟਕਪੂਰਾ ਅਤੇ ਪਿੰਡ ਭੈਰੋ ਭੱਟੀ ਤੋਂ ਅੰਮ੍ਰਿਤਸਰ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੱਸਾਂ ਨੂੰ ਰਵਾਨਾ ਕੀਤਾ ਅਤੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ  ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ| ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ ਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ।ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *