ਸਪੀਕਰ ਸੰਧਵਾਂ ਨੇ ਟੀਚਰਜ ਡੇਅ ਨਾਲ ਸਬੰਧਤ ਇੰਸਪੀਰੀਆ 2026 ਪ੍ਰੋਗਰਾਮ ਵਿਚ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ

Spread the love
ਕੋਟਕਪੂਰਾ 06 ਸਤੰਬਰ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੀ ਰਾਧੇ ਕ੍ਰਿਸ਼ਨ ਧਾਮ ਨੇੜੇ ਮੌੜ ਫਾਰਮਜ ਵਿਖੇ ਟੀਚਰਜ ਡੇਅ ਨਾਲ ਸਬੰਧਤ ਇੰਸਪੀਰੀਆ 2026 ਪ੍ਰੋਗਰਾਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਸਮੂਹ ਟੀਚਰ ਸਹਿਬਾਨ ਨੂੰ  ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਸਪੀਕਰ ਸੰਧਵਾਂ ਨੇ ਟੀਚਰ ਡੇਅ ਨਾਲ ਸਬੰਧਤ ਇੰਸਪੀਰੀਆ 2026 ਪ੍ਰੋਗਰਾਮ ਉਲੀਕਣ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਧਿਆਪਕ ਦਾ ਦਰਜਾ ਸਾਡੇ ਜੀਵਨ ਵਿਚ ਇਕ ਪਰਮੇਸ਼ਵਰ ਦਾ ਦਰਜਾ ਹੈ, ਜੋ ਸਾਨੂੰ ਸਿੱਖਿਅਤ ਕਰਦਾ ਹੈ।  ਉਨ੍ਹਾਂ ਨੇ ਕਿਹਾ ਕਿ ਅਧਿਆਪਕ ਨਾ ਸਿਰਫ਼ ਪਾਠਕ੍ਰਮ ਦਾ ਗਿਆਨ ਦਿੰਦੇ ਹਨ, ਸਗੋਂ ਵਿਦਿਆਰਥੀਆਂ ਦੇ ਸ਼ਖਸੀਅਤ ਵਿਕਾਸ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਨੀਂਹ ਵੀ ਰੱਖਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਸਿਰਫ਼ ਪਾਠਕ੍ਰਮ ਦਾ ਗਿਆਨ ਦੇਣ ਵਾਲਾ ਹੀ ਨਹੀਂ ਹੁੰਦਾ, ਸਗੋਂ ਇੱਕ ਮਾਰਗਦਰਸ਼ਕ ਵੀ ਹੁੰਦਾ ਹੈ ਜੋ ਵਿਦਿਆਰਥੀਆਂ ਦੀ ਸਹੀ ਦਿਸ਼ਾ ਵਿੱਚ ਅਗਵਾਈ ਕਰਦਾ ਹੈ। ਉਨ੍ਹਾਂ ਕਿਹਾ ਕਿ ਇੱਕ ਅਧਿਆਪਕ ਬੱਚੇ ਦੀ ਸ਼ਖ਼ਸੀਅਤ ਨੂੰ ਢਾਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਅਧਿਆਪਕ ਵਿਦਿਆਰਥੀ ਦੀ ਪ੍ਰਤਿਭਾ ਨੂੰ ਪਛਾਣਦੇ ਹਨ ਅਤੇ ਉਨ੍ਹਾਂ ਦਾ ਪਾਲਣ-ਪੋਸ਼ਣ ਕਰਦੇ ਹਨ, ਉਨ੍ਹਾਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਧਿਆਪਕ ਨਾ ਸਿਰਫ਼ ਗਿਆਨ ਦੇਣ ਵਾਲੇ ਹੋਣਗੇ, ਸਗੋਂ ਮਨੁੱਖੀ ਕਦਰਾਂ-ਕੀਮਤਾਂ ਦੇ ਦੂਰਦਰਸ਼ੀ, ਮਾਰਗਦਰਸ਼ਕ, ਪ੍ਰੇਰਕ ਅਤੇ ਰੱਖਿਅਕ ਵੀ ਹੋਣਗੇ।  ਉਨ੍ਹਾਂ ਕਾਮਨਾ ਕੀਤੀ ਕਿ ਅਧਿਆਪਕਾਂ ਵਿੱਚ ਇਸ ਸੰਸਾਰ ਦੀ ਸਮੁੱਚੀ ਤਰੱਕੀ ਅਤੇ ਇੱਕ ਚੰਗੇ, ਸੁਰੱਖਿਅਤ ਤੇ ਖੁਸ਼ਹਾਲ ਭਵਿੱਖ ਨੂੰ ਯਕੀਨੀ ਬਣਾਉਣ ਦੀ ਭਾਵਨਾ ਹਮੇਸ਼ਾ ਬਣੀ ਰਹੇ। ਉਨ੍ਹਾਂ ਕਿਹਾ ਕਿ ਅਧਿਆਪਕ ਇਸ ਸੰਸਾਰ ਦੇ ਬੱਚਿਆਂ ਨੂੰ ਵਿੱਦਿਅਕ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਬਿਹਤਰ ਇਨਸਾਨ ਬਣਾਉਣ ਅਤੇ ਚੰਗੀਆਂ ਸਮਾਜਿਕ ਕਦਰਾਂ-ਕੀਮਤਾਂ ਨਾਲ ਜੀਵਨ ਬਤੀਤ ਕਰਨ ਦੇ ਢੰਗ-ਤਰੀਕਿਆਂ ਤੋਂ ਜਾਣੂ ਕਰਵਾਉਣ ਦੀ ਜ਼ਿੰਮੇਵਾਰੀ ਵੀ ਨਿਭਾਉਂਦੇ ਹਨ। ਇਸ ਪੱਖੋਂ ਅਧਿਆਪਕਾਂ ਦੀ ਭੂਮਿਕਾ ਮਾਪਿਆਂ ਤੋਂ ਬਾਅਦ ਹੀ ਨਹੀਂ, ਸਗੋਂ ਕਈ ਪੱਖਾਂ ਤੋਂ ਬਹੁਤ ਅਹਿਮ ਅਤੇ ਪ੍ਰਭਾਵਸ਼ਾਲੀ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *