ਸਪੈਸ਼ਲ ਇੰਟੈਂਸਿਵ ਰਵੀਜ਼ਨ ਨਾਲ ਸਬੰਧਤ ਸਟਾਫ ਦੀਆਂ ਜ਼ਿਲ੍ਹਾ ਪੱਧਰ ਤੇ ਟ੍ਰੇਨਿੰਗਾਂ ਸ਼ੁਰੂ- ਚੋਣ ਤਹਿਸੀਲਦਾਰ

Spread the love

ਟ੍ਰੇਨਿੰਗ ਪ੍ਰੋਗਰਾਮ 16 ਜੂਨ 2026 ਤੱਕ ਚੱਲੇਗਾ

ਫਰੀਦਕੋਟ 12 ਜੂਨ (ਗੁਰਦੀਪ ਸਿੰਘ ਢਿੱਲੋਂ ) ਜ਼ਿਲ੍ਹਾ ਚੋਣ ਤਹਿਸੀਲਦਾਰ ਸ੍ਰੀਮਤੀ ਪੂਨਮ ਸਿੱਧੂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਲਈ ਜਾਰੀ ਕੀਤੇ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੇ ਸ਼ਡਿਊਲ ਤਹਿਤ ਮਿਤੀ 25.06.2026 ਤੋਂ ਜ਼ਿਲ੍ਹੇ ਵਿੱਚ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰ ਅਤੇ ਵਿਧਾਨ ਸਭਾ ਹਲਕਾ ਪੱਧਰ ਤੇ ਤਾਇਨਾਤ ਸਪੈਸ਼ਲ ਇੰਟੈਂਸਿਵ ਰਵੀਜ਼ਨ ਨਾਲ ਸਬੰਧਤ ਸਟਾਫ ਦੀਆਂ ਜ਼ਿਲ੍ਹਾ ਪੱਧਰ ਤੇ ਟ੍ਰੇਨਿੰਗਾਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਹੁਲ ਚਾਬਾ, ਆਈ.ਏ.ਐੱਸ ਦੀ ਯੋਗ ਰਹਿਨੁਮਾਈ ਹੇਠ ਸ਼ੁਰੂ ਹੋ ਗਈਆਂ ਹਨ। ਅੱਜ ਪਹਿਲੀ ਟਰੇਨਿੰਗ ਈ.ਆਰ.ਓ. ਸਟਾਫ, ਡੀ.ਈ.ਓ ਸਟਾਫ, ਟੈਕਨੀਕਲ ਸਟਾਫ, ਏ.ਐਲ.ਐਮ.ਟੀਸ ਅਤੇ ਸੁਪਰਵਾਈਜ਼ਰਸ ਦੀ ਟ੍ਰੇਨਿੰਗ ਕੰਡਕਟ ਕੀਤੀ ਗਈ। ਇਹ ਟ੍ਰੇਨਿੰਗ ਜਿਲ੍ਹਾ ਲੈਵਲ ਮਾਸਟਰ ਟਰੇਨਰਜ਼  ਸ੍ਰੀ ਪਵਨ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਅਤੇ ਸ੍ਰੀ ਹਰਜੀਤ ਸਿੰਘ, ਡੀ.ਐੱਸ.ਐਮ, ਪੀ.ਐੱਲ.ਆਰ.ਐੱਸ, ਪ੍ਰੋਫੈਸਰ ਨਰਿੰਦਰਜੀਤ ਸਿੰਘ ਬਰਾੜ, ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਅਤੇ ਪ੍ਰੋਫੈਸਰ ਰਣਜੀਤ ਸਿੰਘ ਬਾਜਵਾ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫਰੀਦਕੋਟ ਵੱਲੋਂ ਕੰਡਕਟ ਕੀਤੀ ਗਈ । ਚੋਣ ਤਹਿਸੀਲਦਾਰ ਮੈਡਮ ਪੂਨਮ ਸਿੱਧੂ ਨੇ ਦੱਸਿਆ ਕਿ ਇਹ ਟ੍ਰੇਨਿੰਗ ਪ੍ਰੋਗਰਾਮ ਮਿਤੀ 12.06.2026 ਤੋਂ 16.06.2026 ਤੱਕ ਜ਼ਿਲ੍ਹਾ ਚੋਣ ਅਫ਼ਸਰ, ਫਰੀਦਕੋਟ ਸ੍ਰੀ ਰਾਹੁਲ ਚਾਬਾ ਦੀ ਨਿਗਰਾਨੀ ਹੇਠ ਅਸ਼ੋਕ ਚੱਕਰ ਹਾਲ ਮਿੰਨੀ ਸਕੱਤਰੇਤ ਫਰੀਦਕੋਟ ਵਿਖੇ ਚੱਲੇਗਾ। ਇਸ ਟ੍ਰੇਨਿੰਗ ਪ੍ਰੋਗਾਰਮ ਅਧੀਨ ਜ਼ਿਲ੍ਹਾ ਪੱਧਰ ’ਤੇ ਮਿਤੀ 13.06.2026 ਤੋਂ ਮਿਤੀ 16.06.2026 ਤੱਕ ਬੀ.ਐੱਲ.ਓਜ਼ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਗਏ ਬੂਥ ਲੈਵਲ ਏਜੰਟਾਂ ਦੀਆਂ ਟ੍ਰੇਨਿੰਗਾਂ ਵਿਧਾਨ ਸਭਾ ਹਲਕਾ ਪੱਧਰੀ ਮਾਸਟਰ ਟ੍ਰੇਨਰਾਂ (ਐਸੰਬਲੀ ਲੈਵਲ ਮਾਸਟਰ ਟਰੇਨਰਜ਼) ਵੱਲੋਂ ਕੰਡਕਟ ਕੀਤੀਆਂ ਜਾਣਗੀਆਂ। ਜ਼ਿਲ੍ਹਾ ਚੋਣ ਤਹਿਸੀਲਦਾਰ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲਈ ਵਿਧਾਨ ਸਭਾ ਹਲਕਾ ਪੱਧਰ ’ਤੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਵਿਖੇ ਅਤੇ ਜ਼ਿਲ੍ਹਾ ਪੱਧਰ ’ਤੇ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਗਠਿਤ ਹੈਲਪਡੈਸਕ ਅਤੇ ਸ਼ਿਕਾਇਤ ਲਈ ਸ਼ਿਕਾਇਤ ਨਿਵਾਰਣ ਸੈੱਲ ਵਿੱਚ ਨਿੱਜੀ ਤੌਰ ’ਤੇ ਦਫ਼ਤਰੀ ਸਮੇਂ ਦੌਰਾਨ ਪਹੁੰਚ ਕੀਤੀ ਜਾ ਸਕਦੀ ਹੈ ਜਾਂ ਟੋਲ ਫਰੀ ਨੰਬਰ 1950 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ/ਵੋਟਰਾਂ ਨੂੰ ਸਪੈਸ਼ਲ ਇੰਟੈਂਸਿਵ ਰਵੀਜ਼ਨ ਦੀ ਪ੍ਰਕਿਰਿਆ ਵਿੱਚ ਸਹਿਯੋਗ ਦੀ ਅਪੀਲ ਵੀ ਕੀਤੀ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *