ਸਫ਼ਾਈ ਕਰਮਚਾਰੀਆਂ ‘ਤੇ ਲਾਠੀਚਾਰਜ ਦੀ ਭਾਜਪਾ ਵੱਲੋਂ ਨਿੰਦਾ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ: ਪ੍ਰਕਾਸ਼ ਸਿੰਘ ਸੇਵੇਵਾਲਾ

Spread the love
ਜੈਤੋ, 26 ਜੁਲਾਈ (ਮਨਜੀਤ ਸਿੰਘ ਢੱਲਾ): ਵਿਧਾਨ ਸਭਾ ਹਲਕਾ ਜੈਤੋ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਬਰਨਾਲਾ ਵਿੱਚ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਸਰਕਾਰ ਤੋਂ ਇਸ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੇਵੇਵਾਲਾ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ ਦੇ ਹੱਕ ਵਿੱਚ ਲੋਕਤੰਤਰੀ ਢੰਗ ਨਾਲ ਸੰਘਰਸ਼ ਕਰ ਰਹੇ ਸਨ, ਪਰ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਦੀ ਬਜਾਏ ਉਨ੍ਹਾਂ ‘ਤੇ ਬਲ ਪ੍ਰਯੋਗ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਰਵਾਈ ਦੌਰਾਨ ਕਈ ਮਹਿਲਾ ਕਰਮਚਾਰੀ ਵੀ ਜ਼ਖ਼ਮੀ ਹੋਈਆਂ, ਜੋ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਰੋਜ਼ਾਨਾ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਥਾਂ ਉਨ੍ਹਾਂ ‘ਤੇ ਲਾਠੀਚਾਰਜ ਕਰਨਾ ਸਰਕਾਰ ਦੀ ਕਰਮਚਾਰੀ ਪ੍ਰਤੀ ਨਕਾਰਾਤਮਕ ਸੋਚ ਨੂੰ ਦਰਸਾਉਂਦਾ ਹੈ।ਭਾਜਪਾ ਆਗੂ ਨੇ ਮੰਗ ਕੀਤੀ ਕਿ ਲਾਠੀਚਾਰਜ ਦੇ ਹੁਕਮ ਦੇਣ ਵਾਲੇ ਅਤੇ ਇਸ ਵਿੱਚ ਸ਼ਾਮਲ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਨਾਲ ਹੀ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਮੰਨ ਕੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ।ਸੇਵੇਵਾਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਫ਼ਾਈ ਕਰਮਚਾਰੀਆਂ ਦੇ ਹੱਕਾਂ ਦੀ ਹਮਾਇਤ ਕਰਦੀ ਹੈ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਹਰ ਮੰਚ ‘ਤੇ ਉਠਾਉਂਦੀ ਰਹੇਗੀ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਰੰਧਾਵਾ, ਲਖਵਿੰਦਰ ਸਿੰਘ ਰੰਧਾਵਾ, ਰਣਵੀਰ ਸਿੰਘ ਸੇਵੇਵਾਲਾ ਆਦਿ ਨੇ ਵੀ ਸਫ਼ਾਈ ਕਾਮਿਆਂ ਤੇ ਲਾਠੀਚਾਰਜ ਦਾ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *