ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਤਪਾ ਸ਼ਹਿਰ ਕੂੜੇ ਦੇ ਢੇਰਾਂ ਹੇਠ ਦੱਬਿਆ,  ਬਿਮਾਰੀਆਂ ਫੈਲਣ ਦਾ ਵਧਿਆ ਖ਼ਤਰਾ

Spread the love
ਤਪਾ ਮੰਡੀ, 18 ਜੁਲਾਈ (ਗੋਲਡੀ ਵਿਆਸ): =ਨਗਰ ਕੌਂਸਲ ਤਪਾ ਦੇ ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ ਦਾ ਅਸਰ ਹੁਣ ਪੂਰੇ ਸ਼ਹਿਰ ਵਿੱਚ ਸਪੱਸ਼ਟ ਤੌਰ ‘ਤੇ ਵੇਖਣ ਨੂੰ ਮਿਲ ਰਿਹਾ ਹੈ। ਹੜਤਾਲ ਕਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ, ਮੁੱਖ ਸੜਕਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਮੁਹੱਲਿਆਂ ਵਿੱਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਗਏ ਹਨ। ਕਈ ਥਾਵਾਂ ‘ਤੇ ਕੂੜਾ ਸੜਕਾਂ ਤੱਕ ਫੈਲ ਗਿਆ ਹੈ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ ਦੇ ਮੁੱਖ ਗੇਟ ਦੇ ਸਾਹਮਣੇ ਵੀ ਕੂੜੇ ਦਾ ਵੱਡਾ ਢੇਰ ਲੱਗਿਆ ਹੋਇਆ ਹੈ। ਰੋਜ਼ਾਨਾ ਸਕੂਲ ਆਉਣ ਵਾਲੇ ਸੈਂਕੜੇ ਵਿਦਿਆਰਥੀਆਂ ਨੂੰ ਇਸ ਗੰਦਗੀ ਵਿਚੋਂ ਲੰਘਣਾ ਪੈਂਦਾ ਹੈ। ਕੂੜੇ ਵਿੱਚੋਂ ਉੱਠ ਰਹੀ ਬਦਬੂ ਅਤੇ ਮੱਖੀਆਂ-ਮੱਛਰਾਂ ਦੀ ਭਰਮਾਰ ਕਾਰਨ ਬੱਚਿਆਂ ਅਤੇ ਆਸ-ਪਾਸ ਦੇ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਹੋ ਗਿਆ ਹੈ। ਲੋਕਾਂ ਦਾ  ਕਹਿਣਾ ਹੈ ਕਿ ਜੇਕਰ ਜਲਦੀ ਸਫ਼ਾਈ ਨਾ ਕਰਵਾਈ ਗਈ ਤਾਂ ਡੇਂਗੂ, ਮਲੇਰੀਆ ਅਤੇ ਹੋਰ ਛੂਤ ਦੀਆਂ ਬਿਮਾਰੀਆਂ ਫੈਲ ਸਕਦੀਆਂ ਹਨ।ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਬੰਧਤ ਪ੍ਰਸ਼ਾਸਨ ਤੋਂ ਅਪੀਲ ਕੀਤੀ ਹੈ ਕਿ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੱਲ ਕੀਤਾ ਜਾਵੇ ਤਾਂ ਜੋ ਹੜਤਾਲ ਖ਼ਤਮ ਹੋ ਸਕੇ ਅਤੇ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਮੁੜ ਬਹਾਲ ਹੋ ਸਕੇ। ਲੋਕਾਂ ਦਾ ਕਹਿਣਾ ਹੈ ਕਿ ਸਫ਼ਾਈ ਵਰਗੀ ਬੁਨਿਆਦੀ ਸੇਵਾ ਪ੍ਰਭਾਵਿਤ ਹੋਣ ਕਾਰਨ ਆਮ ਜਨਤਾ ਨੂੰ ਸਭ ਤੋਂ ਵੱਧ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਤੁਰੰਤ ਕਦਮ ਚੁੱਕਣ ਦੀ ਮੰਗ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਗੰਦਗੀ ਤੋਂ ਮੁਕਤ ਕਰਨਾ ਅਤੇ ਲੋਕਾਂ ਦੀ ਸਿਹਤ ਦੀ ਰੱਖਿਆ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *