ਸਫਾਈ ਕਰਮਚਾਰੀਆਂ ਵੱਲੋਂ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ, ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

Spread the love
ਸ਼੍ਰੀ ਕੀਰਤਪੁਰ ਸਾਹਿਬ, 8 ਜੁਲਾਈ (ਮਨਦੀਪ) ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਕੀਰਤਪੁਰ ਸਾਹਿਬ ਦੇ ਸਫਾਈ ਕਰਮਚਾਰੀਆਂ ਵੱਲੋਂ ਅੱਜ ਤੋਂ ਅਣਮਿਥੇ ਸਮੇਂ ਲਈ ਕੰਮ ਛੱਡ ਹੜਤਾਲ ਸ਼ੁਰੂ ਕਰ ਦਿੱਤੀ ਗਈ। ਹੜਤਾਲ ਦੇ ਪਹਿਲੇ ਦਿਨ ਕਰਮਚਾਰੀਆਂ ਨੇ ਨਗਰ ਕੌਂਸਲ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ। ਇਸ ਮੌਕੇ ਸਫਾਈ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਨੇ ਕਿਹਾ ਕਿ 6 ਮਈ ਦੀ ਹੜਤਾਲ ਤੋਂ ਬਾਅਦ 20 ਮਈ ਨੂੰ ਸਰਕਾਰ ਨਾਲ ਹੋਏ ਸਮਝੌਤੇ ਅਨੁਸਾਰ ਇੱਕ ਮਹੀਨੇ ਅੰਦਰ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਨਾ ਤਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਗਈ ਹੈ ਅਤੇ ਨਾ ਹੀ ਕਾਂਟ੍ਰੈਕਟ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਕੋਈ ਨੀਤੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ 24 ਜੂਨ ਦੀ ਮਹਾਂ ਰੈਲੀ ਅਤੇ 2 ਜੁਲਾਈ ਨੂੰ ਹੋਈ ਪੰਜਾਬ ਪੱਧਰੀ ਮੀਟਿੰਗ ਤੋਂ ਬਾਅਦ ਵੀ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ, ਜਿਸ ਕਾਰਨ ਯੂਨੀਅਨ ਨੂੰ ਅਣਮਿਥੇ ਸਮੇਂ ਦੀ ਹੜਤਾਲ ਦਾ ਰਾਹ ਅਪਣਾਉਣਾ ਪਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਹੜਤਾਲ ਦੌਰਾਨ ਸਫਾਈ ਸੇਵਾਵਾਂ ਪ੍ਰਭਾਵਿਤ ਰਹਿਣਗੀਆਂ, ਜਿਸ ਕਾਰਨ ਲੋਕਾਂ ਨੂੰ ਆਉਣ ਵਾਲੀ ਅਸੁਵਿਧਾ ਲਈ ਉਹ ਖੇਦ ਪ੍ਰਗਟ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਮਜਬੂਰੀ ਵਿੱਚ ਲਿਆ ਗਿਆ ਹੈ ਅਤੇ ਜੇਕਰ ਬਰਸਾਤ ਦੇ ਮੌਸਮ ਦੌਰਾਨ ਗੰਦਗੀ ਜਾਂ ਬਿਮਾਰੀਆਂ ਫੈਲਣ ਵਰਗੀ ਕੋਈ ਸਥਿਤੀ ਬਣਦੀ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਧਰਨੇ ਵਿੱਚ ਅਮਨਦੀਪ ਸਿੰਘ, ਸਿਕੰਦਰ, ਸੰਜੀਵ ਕੁਮਾਰ, ਅੰਸ਼ੂ, ਮੋਨੂੰ, ਰਿੰਕੂ, ਚੰਚਲ, ਕਰਨ, ਵਿਸ਼ਾਲ, ਗੁਲਸ਼ਨ ਸਮੇਤ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ ਸ਼ਾਮਲ ਹੋਏ। ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਅਣਮਿਥੇ ਸਮੇਂ ਲਈ ਹੜਤਾਲ ਅਤੇ ਧਰਨਾ ਜਾਰੀ ਰਹੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *