ਸਮਾਜ ਸੇਵੀ ਪਰਿਵਾਰ ਵੱਲੋਂ ਗੁਰਦੁਆਰਾ ਸਾਹਿਬ ਨੂੰ ਜਨਰੇਟਰ ਸੈਟ ਭੇਂਟ

Spread the love
ਭਾਦਸੋਂ, 17 ਜੁਲਾਈ (ਜਗਜੀਤ ਸਿੰਘ ਕੈਂਥ) :- ਇਤਿਹਾਸਕ ਗੁਰਦੁਆਰਾ ਸ੍ਰੀ ਬੋਹੜ ਸਾਹਿਬ ਚਾਸਵਾਲ (ਪਾਤਸ਼ਾਹੀ ਨੌਵੀਂ) ਵਿਖੇ ਜਸਪਾਲ ਸਿੰਘ ਮੈਨੇਜਿੰਗ ਡਾਇਰੈਕਟਰ ਕੁਲਦੀਪ ਕੰਬਾਈਨ ਅਤੇ ਸਮੂਹ ਪਰਿਵਾਰ ਵਲੋਂ ਗੁਰਦੁਆਰਾ ਸਾਹਿਬ ਲਈ 82 ਕਿਲੋਵਾਟ ਦਾ ਜਰਨੇਟਰ ਦਿੱਤਾ ਗਿਆ ਤਾਂ ਜੋ ਬਿਜਲੀ ਸਪਲਾਈ ਸਬੰਧੀ ਗੁਰੂਘਰ ਨੂੰ ਕੋਈ ਦਿੱਕਤ ਨਾ ਆ ਸਕੇ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਦਰਬਾਰ ਸਾਹਿਬ ਵਿੱਚ ਬਿਜਲੀ ਦੀ ਸਮੱਸਿਆ ਆ ਰਹੀ ਸੀ ਜਿਸ ਨੂੰ ਮੁੱਖ ਰੱਖਦੇ ਹੋਏ ਪਰਿਵਾਰ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਸਰਪੰਚ ਅੰਗਰੇਜ ਸਿੰਘ ਚਾਸਵਾਲ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸਮਾਜ ਸੇਵੀ ਜਸਪਾਲ ਸਿੰਘ ਅਤੇ ਸਮੁੱਚੇ ਪਰਿਵਾਰ ਦਾ ਇਸ ਉਪਰਾਲੇ ਪ੍ਰਤੀ ਧੰਨਵਾਦ ਕੀਤਾ। ਇਸ ਮੌਕੇ ਬੀਬੀ ਦਰਸ਼ਨਾਂ ਕੌਰ ਸੁਪਤਨੀ ਸਰਦਾਰ ਜਸਪਾਲ ਸਿੰਘ ,ਕੁਲਦੀਪ ਸਿੰਘ, ਹਰੇਕਸ਼ ਸਿੰਘ, ਮਿਸਤਰੀ ਪ੍ਰੀਤਮ ਸਿੰਘ, ਮਿਸਤਰੀ ਹਰਨੇਕ ਸਿੰਘ ਵੀ ਹਾਜਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *