ਸਮੂਹ ਗ੍ਰਾਮ ਪੰਚਾਇਤ ਪਿੰਡ ਮਾਲੇਵਾਲ ਵਿਖ਼ੇ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕਰਵਾਇਆ ਗਿਆ ਖੇਡਾਂ ਪਿੰਡਾਂ ਵਿੱਚ ਆਪਸੀ ਭਾਈਚਾਰੇ ਨੂੰ ਮਜਬੂਤ ਬਣਾਉਂਦੀਆ ਹਨ -ਦੀਪਕ ਰਾਣਾ ਟਰਾਂਸਪੋਰਟਰ 

Spread the love
ਕਾਹਨਪੁਰ ਖੂਹੀ 3 ਅਕਤੂਬਰ (ਜਗਤਾਰ ਜੱਗੀ ) ਸਮੂਹ ਗ੍ਰਾਮ ਪੰਚਾਇਤ ਪਿੰਡ ਮਾਲੇਵਾਲ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ,ਜਿਸ ਵਿੱਚ   ਸਮਾਜ ਸੇਵੀ ਅਤੇ ਟਰਾਂਸਪੋਰਟਰ ਦੀਪਕ ਰਾਣਾ ਨੇ ਵਿਸ਼ੇਸ਼ ਤੋਰ ਤੇ ਸ਼ਿਰਕਤ ਕੀਤੀ! ਇਸ ਟੂਰਨਾਮੈਂਟ ਵਿੱਚ ਵੱਖ ਵੱਖ ਪਿੰਡਾਂ ਦੀਆਂ ਟੀਮਾਂ ਨੇ ਪਹੁੰਚ ਕੇ ਇਸ ਟੂਰਨਾਮੈਂਟ ਵਿੱਚ ਭਾਗ ਲਿਆ, ਜਿਸ ਵਿੱਚ ਫਾਈਨਲ ਮੈਚ ਕਟਵਾਰਾ ਪਿੰਡ ਦੀ ਟੀਮ ਨੇ ਜਿੱਤਿਆ ਜਿਸ ਨੂੰ 3100 ਰੁਪਏ ਅਤੇ ਦੂਜੇ ਨੰਬਰ ਤੇ ਪਿੰਡ ਮੰਗੂਪੁਰ ਦੀ ਟੀਮ ਨੇ ਕਬਜ਼ਾ ਕੀਤਾ ਜਿਸ ਨੂੰ 2100 ਰੁਪਏ ਦੀ ਰਾਸ਼ੀ ਅਤੇ ਟ੍ਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ, ਇਸਦੇ ਨਾਲ ਬੈਸਟ ਬੋਲਰ ਅਤੇ ਬੈਸਟ ਬੈਟ੍ਸਮੈਨ ਨੂੰ ਵੀ ਟ੍ਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ! ਇਸ ਮੌਕੇ ਪਿੰਡ ਦੇ ਸਰਪੰਚ ਰਾਮਸਰੂਪ ਨੇ ਕਿਹਾ ਕੇ ਉਹ ਹਮੇਸ਼ਾ ਆਪਣੇ ਪਿੰਡ ਮਾਲੇਵਾਲ ਵਿੱਚ ਇਹੋ ਜਿਹੇ ਟੂਰਨਾਮੈਂਟ ਇਲਾਕਾ ਨਿਵਾਸੀਆਂ ਦੇ ਸਹਿਜੋਗ ਨਾਲ ਮਿਲ ਕੇ ਕਰਦੇ ਰਹਿੰਦੇ ਨੇ ਤਾਂ ਜੋ ਬਚਿਆਂ ਦਾ ਹੌਸਲਾ ਬਣਿਆ ਰਹੇ ਅਤੇ ਬਚੇ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਧਿਆਨ ਦੇਣ!,ਇਸ ਮੌਕੇ ਵਿਸ਼ੇਸ਼ ਤੋਰ ਤੇ ਪਹੁੰਚੇ ਸਮਾਜਸੇਵੀ ਦੀਪਕ ਰਾਣਾ ਨੇ ਕਿਹਾ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਵਧਾਉਂਦੀਆ ਹਨ ,ਉਹਨਾਂ ਕਿਹਾ ਕੇ ਪੰਜਾਬ ਦੀ ਨੌਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਡੁੱਬਦੀ ਜਾ ਰਹੀ ਹੈ, ਅਗਰ ਪੰਜਾਬ ਨੂੰ ਬਚਾਉਣਾ ਹੈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬਹੁਤ ਜਰੂਰੀ ਹੈ,ਇਸ ਮੌਕੇ ਤੇ ਉਹਨਾਂ ਨੇ ਨੌਜਵਾਨਾਂ ਨੂੰ ਤੰਦਰੁਸਤ ਅਤੇ ਨਸ਼ਿਆਂ ਤੋਂ ਦੂਰ ਰੈਹਣ ਲਈ ਦੁਆਵਾਂ ਦਿਤੀਆਂ ਅਤੇ ਸਾਰੀ ਪੰਚਾਇਤ ਅਤੇ ਪਿੰਡ ਦਾ ਧੰਨਵਾਦ ਕੀਤਾ! ਇਸ ਮੌਕੇ ਸਰਪੰਚ ਰਾਮ ਸਰੂਪ, ਲਾਡੀ, ਜਸਪਾਲ ਚੌਧਰੀ, ਜਿੰਦੂ, ਬੰਟੀ, ਗੁਰਦਾਸ ਰਾਮ, ਨਿੱਕੂ ਭਗਤ ਜੀ, ਬਿੰਦਰ, ਸੌਰਵ, ਤਨਵੀਰ, ਕਾਕੂ, ਅਸ਼ੋਕ ਕੁਮਾਰ, ਸ਼ਾਮਾਂ, ਕੁਲਵਿੰਦਰ ਸਿੰਘ, ਸੰਜੀਵ, ਪਿੰਟੂ ਬੀ ਜੇ ਪੀ ਆਦਿ ਨੇ ਟੂਰਨਾਮੈਂਟ ਦਾ ਆਨੰਦ ਮਾਣਿਆ!
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *