ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਡਾ. ਹਰਮੀਤ ਸਿੰਘ ਤੇ ਪ੍ਰਾਈਵੇਟ ਪ੍ਰੈਕਟਿਸ ਕਰਨ ਦੇ ਦੋਸ਼ ਟੀਬੀ ਹਸਪਤਾਲ ਅੰਮ੍ਰਿਤਸਰ ਦੇ ਡਾਕਟਰ ਖਿਲਾਫ਼ ਜਾਂਚ ਦੇ ਹੁਕਮ

Spread the love
ਅੰਮ੍ਰਿਤਸਰ, 24 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )=ਸਿਹਤ ਵਿਭਾਗ ਦੇ ਨਿਯਮਾਂ ਅਨੁਸਾਰ ਕੋਈ ਵੀ ਸਰਕਾਰੀ ਡਾਕਟਰ ਪ੍ਰਾਈਵੇਟ ਪ੍ਰੈਕਟਿਸ ਨਹੀਂ ਕਰ ਸਕਦਾ। ਇਸ ਦੇ ਬਦਲੇ ਸਰਕਾਰ ਵੱਲੋਂ ਸਰਕਾਰੀ ਡਾਕਟਰਾਂ ਨੂੰ ਹਰ ਮਹੀਨੇ ਤਨਖ਼ਾਹ ਦੇ ਨਾਲ-ਨਾਲ ਪ੍ਰੈਕਟਿਸਿੰਗ ਅਲਾਊਅੰਸ (NPA) ਵੀ ਦਿੱਤਾ ਜਾਂਦਾ ਹੈ। ਇਸ ਦੇ ਬਾਵਜ਼ੂਦ ਕਈ ਸਰਕਾਰੀ ਡਾਕਟਰਾਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਕੇ ਪ੍ਰਾਈਵੇਟ ਪ੍ਰੈਕਟਿਸ ਕਰਨ ਦੇ ਮਾਮਲੇ ਸਾਹਮਣੇਂ ਆ ਰਹੇ ਹਨ।ਅਜਿਹਾ ਹੀ ਇੱਕ ਮਾਮਲਾ ਅੰਮ੍ਰਿਤਸਰ ਦੇ ਟੀਬੀ ਹਸਪਤਾਲ ਵਿੱਚ ਤਾਇਨਾਤ ਡਾਕਟਰ ਹਰਮੀਤ ਸਿੰਘ ਨਾਲ ਸਬੰਧਿਤ ਸਾਹਮਣੇਂ ਆਇਆ ਹੈ। ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਡਾਕਟਰ ਹਰਮੀਤ ਸਿੰਘ ਸਰਕਾਰੀ ਨਿਯਮਾਂ ਦੀ ਪਰਵਾਹ ਕੀਤੇ ਬਿਨਾਂ ਪਿੰਡ ਮਾਨਾਂਵਾਲਾ ਵਿਖੇ ਪ੍ਰਾਈਵੇਟ ਪ੍ਰੈਕਟਿਸ ਕਰ ਰਹੇ ਸਨ।ਇਸ ਸਬੰਧੀ ਜਾਣਕਾਰੀ ਮੁਤਾਬਕ ਡਾ. ਹਰਮੀਤ ਸਿੰਘ ਪਹਿਲਾਂ ਮਾਨਾਂਵਾਲਾ ਹਸਪਤਾਲ ਵਿੱਚ, ਉਸ ਤੋਂ ਬਾਅਦ ਸਿਵਲ ਹਸਪਤਾਲ ਤਰਨ ਤਾਰਨ ਵਿੱਚ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਇਸ ਸਮੇਂ ਟੀਬੀ ਹਸਪਤਾਲ ਅੰਮ੍ਰਿਤਸਰ ਵਿੱਚ ਤਾਇਨਾਤ ਹਨ।ਇਸ ਸਬੰਧੀ ਜਦੋਂ ਟੀਬੀ ਹਸਪਤਾਲ ਦੇ ਇੰਚਾਰਜ਼ ਅਤੇ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਦੇਵਗਨ ਜੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਨਾਲ ਸਬੰਧਤ ਸਾਰੀ ਜਾਣਕਾਰੀ ਇਕੱਤਰ ਕਰਕੇ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਡਾ. ਹਰਮੀਤ ਸਿੰਘ ਵੱਲੋਂ ਪ੍ਰਾਈਵੇਟ ਪ੍ਰੈਕਟਿਸ ਕਰਨ ਦੇ ਦੋਸ਼ ਸਾਬਤ ਹੁੰਦੇ ਹਨ ਤਾਂ ਸਿਹਤ ਵਿਭਾਗ ਦੇ ਨਿਯਮਾਂ ਅਨੁਸਾਰ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਸਾਰੇ ਮਾਮਲੇ ਸਬੰਧੀ ਅੰਮ੍ਰਿਤਸਰ ਵਿੱਚ ਸਥਾਪਿਤ ਕੁੱਝ ਸਮਾਜ ਸੇਵੀ ਜੱਥੇਬੰਦੀਆਂ ਵੱਲੋਂ ਵੀ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਗਈ ਹੈ ਕਿ ਜੋ ਅਜਿਹੇ ਡਾਕਟਰ ਜੋ ਆਪਣੀ ਸਰਕਾਰੀ ਨੌਕਰੀ ਦੇ ਨਾਲ-ਨਾਲ ਪ੍ਰਾਈਵੇਟ ਪ੍ਰੈਕਟਿਸ ਕਰਦੇ ਹਨ ਅਤੇ ਸ਼ਰੇਆਮ ਮਰੀਜ਼ਾਂ ਦਾ ਸ਼ੋਸ਼ਣ ਕਰ ਰਹੇ ਹਨ। ਉਹਨਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਨੇ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਦੇਵਗਨ ਪਾਸੋਂ ਮੰਗ ਕੀਤੀ ਹੈ ਕਿ ਡਾ. ਹਰਮੀਤ ਸਿੰਘ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *