ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਖੇ 102 ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਹੁਸ਼ਿਆਰਪੁਰ ਮੋਹਾਲੀ 

Spread the love
ਕੁਰਾਲੀ 23 ਜੁਲਾਈ (ਜਗਦੇਵ ਸਿੰਘ ): ਪੰਜਾਬ ਸਰਕਾਰ ਵੱਲੋਂ  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਮੋਹਾਲੀ ਵਿਖੇ ਜਮਾਤ 11ਵੀਂ ਅਤੇ 12ਵੀਂ ਦੇ 102 ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ ਗਏ।ਇਸ ਮੌਕੇ ਸਕੂਲ ਬੈਗ ਵੰਡਣ ਦੀ ਰਸਮ ਜਗਮੀਤ ਸਿੰਘ ਜੱਗੀ (ਬਲਾਕ ਪ੍ਰਧਾਨ), ਹਰਮੀਤ ਸਿੰਘ (ਜ਼ਿਲ੍ਹਾ ਪ੍ਰਧਾਨ) ਅਤੇ ਸਤਵਿੰਦਰ ਸਿੰਘ (ਬਲਾਕ ਪ੍ਰਧਾਨ) ਵੱਲੋਂ ਅਦਾ ਕੀਤੀ ਗਈ।ਸਮਾਗਮ ਦੌਰਾਨ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ, ਸਮੂਹ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ, ਸਮੂਹ ਅਧਿਆਪਕ ਸਟਾਫ, ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਹਾਜ਼ਰ ਰਹੇ। ਇਸ ਤੋਂ ਇਲਾਵਾ ਸਾਬਕਾ ਸਰਪੰਚ ਸੌਦਾਗਰ ਸਿੰਘ ਨੇ ਵੀ ਵਿਸ਼ੇਸ਼ ਤੌਰ ‘ਤੇ ਸਮਾਗਮ ਵਿੱਚ ਸ਼ਿਰਕਤ ਕੀਤੀ।ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਨੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਵਿਦਿਆਰਥੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਸਮਾਗਮ ਵਿੱਚ ਪਹੁੰਚੇ ਮਹਿਮਾਨਾਂ ਅਤੇ ਪਤਵੰਤਿਆਂ ਨੂੰ ਯਾਦਗਾਰੀ ਪੌਦੇ ਭੇਟ ਕਰਕੇ ਸਨਮਾਨਿਤ ਵੀ ਕੀਤਾ।ਹਾਜ਼ਰ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਚਨਬੱਧ ਹੈ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *