ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ ਪੜਾਓ ਮਹਿਣਾ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

Spread the love

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ ਪੜਾਓ ਮਹਿਣਾ ਦੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਸਮਾਜਿਕ ਕੁਰੀਤੀਆਂ ਦਾ ਖਾਤਮਾ ਗਿਆਨ ਨਾਲ ਹੀ ਕੀਤਾ ਜਾ ਸਕਦਾ ਹੈ : ਭੁਪਿੰਦਰ ਸਿੰਘ ਸੇਖੋਂ

ਕੋਟਕਪੂਰਾ, 20 ਨਵੰਬਰ (ਗੁਰਦੀਪ ਸਿੰਘ ਢਿੱਲੋਂ) :- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਪੜਾਓ ਮਹਿਣਾ ਦੇ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਰਾਮ ਮੁਹੰਮਦ ਸਿੰਘ ਅਜ਼ਾਦ ਵੈਲਫੇਅਰ ਸੁਸਾਇਟੀ ਕੋਟਕਪੂਰਾ ਵੱਲੋਂ ਸਮਾਗਮ ਕੀਤਾ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਭੁਪਿੰਦਰ ਸਿੰਘ ਸੇਖੋਂ ਸੇਵਾ ਮੁਕਤ ਮੁੱਖ ਅਧਿਆਪਕ ਸ਼ਾਮਲ ਹੋਏ। ਉਨਾਂ ਵੱਲੋਂ ਇਹ ਸਮਾਗਮ ਇਸ ਸਕੂਲ ਵਿੱਚੋਂ ਛੇਵੀਂ ਤੋਂ ਦਸਵੀਂ ਜਮਾਤ ਤੱਕ ਸਿੱਖਿਆ ਹਾਸਿਲ ਕਰਨ ਦੀ ਯਾਦ ਨੂੰ ਤਾਜ਼ਾ ਕਰਦੇ ਹੋਏ ਕੀਤਾ ਗਿਆ। ਉਹਨਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਡੇ ਸਮਾਜ ਨੂੰ ਅਜੇ ਵੀ ਬਹੁਤ ਸਾਰੀਆਂ ਸਮਾਜਿਕ ਕੁਰੀਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹਨਾਂ ਕੁਰੀਤੀਆਂ ਦਾ ਮੁਕਾਬਲਾ ਵਿਦਿਆਰਥੀ ਅਤੇ ਨੌਜਵਾਨ ਪੀੜੀ ਗਿਆਨ ਹਾਸਲ ਕਰਕੇ ਹੀ ਕਰ ਸਕਦੇ ਹਨ। ਇਸ ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਇੰਚਾਰਜ ਪ੍ਰਿੰਸੀਪਲ ਮੈਡਮ ਵੀਰਪਾਲ ਕੌਰ ਨੇ ਕੀਤੀ। ਸਮਾਗਮ ਦੇ ਸ਼ੁਰੂ ਵਿੱਚ ਸਕੂਲ ਦੇ ਅਧਿਆਪਕਾ ਰਮਨਪ੍ਰੀਤ ਕੌਰ ਨੇ ਸਾਰੀ ਹਾਜ਼ਰੀਨ ਨੂੰ ਜੀ ਆਇਆ ਕਿਹਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸੁਸਾਇਟੀ ਦੇ ਮੀਤ ਪ੍ਰਧਾਨ ਪ੍ਰੇਮ ਚਾਵਲਾ, ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮ ਨਾਥ ਅਰੋੜਾ , ਸਕੂਲ ਦੇ ਲੈਕਚਰਾਰ ਪੰਜਾਬੀ ਮੈਡਮ ਰਜਿੰਦਰ ਕੌਰ ਨੇ ਦਿਨੋ ਦਿਨ ਵਧ ਰਹੀ ਪ੍ਰਦੂਸ਼ਣ ਅਤੇ ਨਸ਼ਿਆਂ ਦੀ ਸਮੱਸਿਆ ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਅਤੇ ਇਹਨਾਂ ਸਾਰੀਆਂ ਸਮੱਸਿਆਵਾਂ ਦੇ ਸਾਂਝੇ ਹੱਲ ਲਈ ਇੱਕ ਦੂਜੇ ਨੂੰ ਦੋਸ਼ੀ ਠਹਿਰਾਉਣ ਦੀ ਬਜਾਏ ਸਾਰੇ ਸਮਾਜ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਤੋਂ ਇਲਾਵਾ ਆਜ਼ਾਦੀ ਸੰਗਰਾਮ ਦੇ ਮਹਾਨ ਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਨੂੰ ਯਾਦ ਕਰਦੇ ਹੋਏ ਇਹਨਾਂ ਮਹਾਨ
ਸਰਕਾੀ ਸਕੂਲ ਦੇ ਹੋਣਹਾਰ ਵਿਿਦਆਰਥੀਆਂ ਨੂੰ ਸਨਾਮਨਿਤ ਕਰਨ ਮੋਕੇ ਯਾਦਗਾਰੀ ਤਸਵੀਰ
ਸ਼ਖਸ਼ੀਅਤਾਂ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਸਬੰਧੀ ਰੌਸ਼ਨੀ ਪਾਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਨਾਲ ਸਬੰਧਤ ਵਿਚਾਰ ਅਤੇ ਗੀਤ ਪੇਸ਼ ਕੀਤੇ ਗਏ। ਸਮਾਗਮ ਦੀ ਪ੍ਰਧਾਨਗੀ ਕਰ ਰਹੇ ਇੰਚਾਰਜ ਪ੍ਰਿੰਸੀਪਲ ਮੈਡਮ ਵੀਰਪਾਲ ਕੌਰ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਸਭਨਾਂ ਦਾ ਧੰਨਵਾਦ ਕੀਤਾ । ਸਮਾਗਮ ਦੌਰਾਨ ਸਕੂਲ ਦੇ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਪਹਿਲਾ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ ਮੈਡਲ, ਸਰਟੀਫਿਕੇਟ ਅਤੇ ਸਟੇਸ਼ਨਰੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਸਿਮਰਜੀਤ ਕੌਰ ਸੇਖੋ ਸੇਵਾ ਮੁਕਤ ਅਧਿਆਪਕਾ, ਪੈਨਸ਼ਨਰ ਆਗੂ ਪੋਹਲਾ ਸਿੰਘ ਬਰਾੜ, ਦਰਸ਼ਨ ਸਿੰਘ ਸੇਵਾ ਮੁਕਤ ਪੀ ਟੀ ਆਈ, ਜਗਜੀਤ ਸਿੰਘ, ਤਰੁਣ ਅਟਵਾਲ ਅਤੇ ਸਕੂਲ ਦੇ ਸਮੂਹ ਸਟਾਫ ਮੈਂਬਰਜ਼ ਸ਼ਾਮਲ ਸਨ।

 

More news

Home

Youtube

Facebook

Whatsapp

 

  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *