ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਸੋਈ ਵਿਖੇ 7 ਰੋਜ਼ਾ ਐਨ ਐਸ ਐਸ ਕੈਂਪ ਸਫਲਤਾਪੂਰਵਕ ਸਮਾਪਤ 

Spread the love

ਮਾਲੇਰਕੋਟਲਾ 08 ਅਪ੍ਰੈਲ (ਬੋਪਾਰਾਏ): ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮਲੇਰਕੋਟਲਾ ਅਤੇ ਪ੍ਰਿੰਸੀਪਲ ਪ੍ਰੀਤੀ ਸਿੰਗਲਾ ਅਗਵਾਈ ਹੇਠ ਐਨ ਐਸ ਐਸ ਪ੍ਰੋਗਰਾਮ ਅਫਸਰ ਲੈਕਚਰਾਰ ਭਰਪੂਰ ਸਿੰਘ ਨਿਗਰਾਨੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਸੋਈ ਵਿਖੇ ਸੱਤ ਰੋਜਾ ਕੈਂਪ ਦਾ ਆਯੋਜਨ ਕੀਤਾ ਗਿਆ ਸੀ ਜੋ ਕਿ ਸਫ਼ਲਾ ਪੂਰਵਕ ਪਿਛਲੀ ਦਿਨ ਸਮਾਪਤ ਹੋਇਆ ।ਇਸ ਮੌਕੇ ਮਨਸੁਖ ਕੌਰ ਸਮਾਪਤੀ ਸਮਾਰੋਹ ਮੌਕੇ ਪੁੱਜੇ ਮੁੱਖ ਮਹਿਮਾਨਾ ਨੂੰ ਜੀ ਆਇਆ ਆਖਿਆ । ਇਸ ਮੌਕੇ ਨੋਡਲ ਅਫਸਰ, ਯੁਵਕ ਸੇਵਾਵਾਂ ਮਲੇਰਕੋਟਲਾ ਸੰਜੀਵ ਕੁਮਾਰ ਸਿੰਗਲਾ ਨੇ ਵਲੰਟੀਅਰਜ ਦੁਆਰਾ ਸੱਤ ਦਿਨਾਂ ਦੌਰਾਨ ਕੀਤੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਗਈ ਅਤੇ ਸਕੂਲ ਪ੍ਰਿੰਸੀਪਲ ਪ੍ਰੀਤੀ ਸਿੰਗਲਾ ਅਤੇ ਸਮੂਹ ਸਕੂਲ ਸਟਾਫ ਨੂੰ ਵਧਾਈ ਦਿੱਤੀ ਗਈ। ਇਸ ਸੱਤ ਰੋਜ਼ਾ ਕੈਂਪ ਦੌਰਾਨ ਬੱਚਿਆਂ ਨੂੰ ਨੈਤਿਕ ਸਿੱਖਿਆ ਦੇਣ ਦੇ ਨਾਲ , ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ । ਕੈਂਪ ਦੌਰਾਨ ਵਲੰਟੀਅਰਜ ਵਲੋਂ ਸਾਝੇ ਸਥਾਨਾਂ ਦੀ ਸਾਫ ਸਫਾਈ ਵੀ ਕੀਤੀ ਅਤੇ ਬੂਟੇ ਵੀ ਲਗਾਏ ਗਏ । ਸਮਾਪਤੀ ਸਮਾਰੋਹ ਮੌਕੇ ਲੈਕਚਰਾਰ ਬਲਵਿੰਦਰ ਸਿੰਘ ਨੇ ਇਸ ਸੰਸਥਾ ਵਿੱਚ ਲਗਾਏ ਕੈਂਪ ਲਈ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮਾਲੇਰਕੋਟਲਾ ਡਾਕਟਰ ਦਿਲਵਰ ਸਿੰਘ ਅਤੇ ਸ੍ਰੀ ਸੰਜੀਵ ਕੁਮਾਰ ਸਿੰਗਲਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।  ਇਸ ਮੌਕੇ ਹਰਭਜਨ ਸਿੰਘ ,ਦਲਵੀਰ ਸਿੰਘ ਕਾਕਾ, ਮਨਪ੍ਰੀਤ ਸਿੰਘ ਪੰਚ,ਗੁਰਪ੍ਰੀਤ ਸਿੰਘ,ਬਲਵੀਰ ਸਿੰਘ,ਕੁਲਵੀਰ ਸਿੰਘ , ਪਰਮਿੰਦਰ ਕੌਰ, ਦਵਿੰਦਰ ਕੌਰ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *