ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਵਸ ਅਤੇ ਚਮਕੌਰ ਦੀ ਗੜ੍ਹੀ ਦੇ ਸ੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਮਹਾਨ ਗੁਰਮਤਿ ਸਮਾਗਮ 22 ਦਸੰਬਰ ਨੂੰ

Spread the love

ਫਗਵਾੜਾ, 17 ਦਸੰਬਰ ( ਪ੍ਰੀਤ ਕੌਰ ਪ੍ਰੀਤੀ):ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਫਗਵਾੜਾ ਵਿਖੇ ,ਸ.ਬਲਦੇਵ ਸਿੰਘ ਫਗਵਾੜਾ,ਸ. ਹਰਵਿੰਦਰ ਸਿੰਘ ਬਾਵਾ ਅਤੇ ਬਾਬਾ ਸੰਗਤ ਸਿੰਘ ਖਾਲਸਾ ਦਲ(ਰਜ਼ਿ)ਪੰਜਾਬ ਵਲੋਂ ਸਮੂਹ ਸਾਧ ਸੰਗਤ ਦੇ ਭਰਭੂਰ ਸਹਿਯੋਗ ਨਾਲ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਵਸ ਅਤੇ ਚਮਕੌਰ ਗੜ੍ਹੀ ਦੇ ਸ੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਮਹਾਨ ਗੁਰਮਤਿ ਸਮਾਗਮ 22 ਦਸੰਬਰ ਦਿਨ ਐਤਵਾਰ ਨੂੰ ਸਵੇਰੇ 9-00 ਵਜੇ ਤੋਂ ਰਾਤ 8-30 ਤੱਕ ਕਰਵਾਇਆ ਜਾ ਰਹਾ ਹੈ । ਸ. ਨਰਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਨੇ ਦੱਸਿਆ ਇਸ ਸਮਾਗਮ ਵਿੱਚ ਭਾਈ ਸੁਖਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ,ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਸਾਹਿਬ , ਬਾਈ ਲਵਪ੍ਰੀਤ ਸਿੰਘ ਭੰਗੂ ਫਿਲੌਰ ਵਾਲੇ ,ਭਾਈ ਗੁਰਨਾਮ ਸਿੰਘ ਰਟੈਂਡਾ ਢਾਡੀ ਜਥਾ , ਭਾਈ ਸਮਸ਼ੇਰ ਸਿੰਘ,ਭਾਈ ਬਲਵਿੰਦਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ,ਗਿਆਨੀ ਕੇਵਲ ਸਿੰਘ ਆਦਿ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਨਾਲ ਨਿਹਾਲ ਕਰਨਗੇ ।ਇਸ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ । ਸਮਾਗਮ ਨੂੰ ਸਫਲ ਕਰਨ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਵਾ ਦਿੱਤੀਆਂ ਹਨ ।

ਇਲਾਕੇ ਦੀਆਂ ਸੰਗਤਾਂ ਵਿੱਚ ਸਮਾਗਮ ਲਈ ਭਾਰੀ ਉਤਸ਼ਾਹ ਹੈ ।ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤੇਗਾ ।

  • Related Posts

    ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਤਿਆਰ ਕੀਤੇ ਗਏ ਦੋ ਬੈਡਮਿੰਟਨ ਗਰਾਊਂਡਾਂ ਦਾ ਉਦਘਾਟਨ ਵਿਧਾਇਕ ਜੈਤੋ ਨੇ ਕੀਤਾ

    Spread the love

    Spread the love ਜੈਤੋ 12 ਜੂਨ (ਗੁਰਦੀਪ ਸਿੰਘ ਢਿੱਲੋਂ ); ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਸੰਤ ਰਿਸ਼ੀ ਰਾਮ ਜੀ ਦੀ ਅਗਵਾਈ ਹੇਠ ਰੇਲਵੇ ਵਿਭਾਗ ਜੈਤੋ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਜੈਤੋ ਦੇ…

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    Leave a Reply

    Your email address will not be published. Required fields are marked *