ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਦਿੱਤੀ ਵਿੱਤੀ ਸਹਾਇਤਾ 

Spread the love
ਸ਼੍ਰੀ ਮੁਕਤਸਰ ਸਾਹਿਬ 3 ਜੁਲਾਈ () ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਵੱਡੀ ਪੱਧਰ ਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਤਾਂ ਜੋ ਇਹ ਲੋੜਵੰਦ ਮਰੀਜ ਮਰੀਜ਼ ਦਵਾਈਆਂ ਖਰੀਦਣ ਉਪਰੰਤ ਆਪਣਾ ਆਪਣਾ ਇਲਾਜ ਕਰਵਾ ਸਕਣ। ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਰਾਜਿੰਦਰ ਸਿੰਘ ਅਟਵਾਲ ਸਲਾਹਕਾਰ ਮੈਡੀਕਲ ਸੇਵਾਵਾਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸ਼੍ਰੀ ਮੁਕਤਸਰ ਸਾਹਿਬ ਵਿਖੇ 20 ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਖਰੀਦਣ ਲਈ 30 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਨ੍ਹਾਂ ਮਰੀਜ਼ਾਂ ਕੋਲ ਡਾਕਟਰ ਦੀ ਲਿਖੀ ਹੋਈ ਪਰਚੀ ਤਾ ਹੈ ਪ੍ਰੰਤੂ ਦਵਾਈਆਂ ਖਰੀਦਣ ਲਈ ਪੈਸੇ ਨਹੀਂ ਹਨ, ਇਨ੍ਹਾਂ ਹਾਲਤਾਂ ਵਿੱਚ ਅਕਸਰ ਹੀ ਇਹ ਮਰੀਜ਼ ਵਿੱਤੀ ਹਾਲਾਤ ਮਾੜੇ ਹੋਣ ਕਾਰਨ ਡਿਪਰੈਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ। ਪਰ ਸਮੇਂ ਸਮੇਂ ਇਨ੍ਹਾਂ ਦੀ ਬਾਂਹ ਡਾਕਟਰ ਐਸ ਪੀ ਸਿੰਘ ਓਬਰਾਏ ਫੜਦੇ ਹਨ ਅਤੇ ਦਵਾਈਆਂ ਖਰੀਦਣ ਲਈ ਵਿੱਤੀ ਸਹਾਇਤਾ ਰਾਸ਼ੀ ਦਿੰਦੇ ਹਨ।  ਵਿੱਤੀ ਸਹਾਇਤਾ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਕਿ ਡਾ ਓਬਰਾਏ ਦੇ ਇਸ ਉਪਰਾਲੇ ਨਾਲ ਅਸੀਂ ਨਿਰੋਗ ਜੀਵਨ ਜਿਊਣ ਦੇ ਲਾਇਕ ਹੋਵਾਂਗੇ।ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ ਬੈਕ ਮੈਨੇਜਰ ਮੀਤ ਪ੍ਰਧਾਨ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਬਲਜੀਤ ਸਿੰਘ ਮਾਨ ਰਿਟਾ ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ ਲੈਕਚਰਾਰ, ਸੋਮ ਨਾਥ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਸੁਖਬੀਰ ਸਿੰਘ ਜੈਲਦਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ, ਜਸਬੀਰ ਸਿੰਘ ਰਿਟਾ ਏ ਐਸ ਆਈ, ਗੁਰਜੀਤ ਸਿੰਘ ਜੀਤਾ, ਸੁਖਦਰਸ਼ਨ ਸਿੰਘ ਬੇਦੀ ਰਿਟਾ ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ ਆਦਿ ਹਾਜ਼ਰ ਸਨ।
  • Related Posts

    ਤਰਨ ਤਾਰਨ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸੰਦੀਪ ਧਵਨ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੰਗਿਆ ਗੁਰੂ ਦਾ ਆਸ਼ੀਰਵਾਦ   ਮੈਨੇਜਰ ਹਰਜਿੰਦਰ ਸਿੰਘ ਪੱਟੀ ਨੇ ਸਿਰੋਪਾਓ ਭੇਟ ਕਰਕੇ ਕੀਤਾ ਸਨਮਾਨਿਤ 

    Spread the love

    Spread the loveਪੱਟੀ*ਤਰਨ ਤਾਰਨ, 6 ਜੁਲਾਈ – ਕੰਵਲ ਦੀਪ ਸਾਬੀ / ਤਰੁਣ ਕਪੂਰ)।  ਤਰਨ ਤਾਰਨ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਅਹੁਦਾ ਸੰਭਾਲਣ ਉਪਰੰਤ ਸ੍ਰੀ ਦਰਬਾਰ ਸਾਹਿਬ ਸਾਹਿਬ…

    *ਜ਼ਿਲ੍ਹਾ ਚੋਣ ਅਫਸਰ ਨੇ100 ਫ਼ੀਸਦੀ ਗਣਨਾ ਫਾਰਮ ਡਿਜੀਟਾਈਜ਼ ਕਰਨ ਵਾਲੇ ਬੀ.ਐੱਲ.ਓ ਦਾ ਕੀਤਾ ਸਨਮਾਨ*  ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 2 ਲੱਖ ਤੋਂ ਵੱਧ ਫਾਰਮ ਹੋਏ ਡਿਜੀਟਾਈਜ਼

    Spread the love

    Spread the loveਪੱਟੀ/ਤਰਨ ਤਾਰਨ, 6 ਜੁਲਾਈ : ਕੰਵਲ ਦੀਪ ਸਾਬੀ/ ਤਰੁਣ ਕਪੂਰ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਦੀ ਅਗਵਾਈ ਹੇਠ 25 ਜੂਨ ਤੋਂ…

    Leave a Reply

    Your email address will not be published. Required fields are marked *