ਸ੍ਰੀ ਮੁਕਤਸਰ ਸਾਹਿਬ 21 ਅਪ੍ਰੈਲ () ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਡੇਰਾ ਭਾਈ ਮਸਤਾਨ ਸਿੰਘ ਸ੍ਰੀ ਮੁਕਤਸਰ ਸਾਹਿਬ ਵਿਖੇ 265 ਲੋੜਵੰਦ ਪਰਿਵਾਰਾਂ ਨੂੰ ਮਹੰਤ ਕਸ਼ਮੀਰ ਸਿੰਘ ਅਤੇ ਸਮਾਜਸੇਵੀ ਮਿੱਕਲ ਬਜਾਜ ਦੀ ਹਾਜ਼ਰੀ ਵਿੱਚ ਸਹਾਇਤਾ ਰਾਸ਼ੀ ਦੇ ਚੈਕ ਤਕਸੀਮ ਕੀਤੇ ਗਏ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਕੰਮ ਕਰਨ ਤੋਂ ਅਸਮਰਥ ਬਜ਼ੁਰਗਾਂ, ਬੇਸਹਾਰਾ ਬਜ਼ੁਰਗਾਂ, ਬੇਸਹਾਰਾ ਬੱਚਿਆਂ, ਬੇਸਹਾਰਾ ਵਿਧਵਾਵਾਂ, ਅਤੇ ਅਪਣੇ ਪਰਿਵਾਰਕ ਮੈਂਬਰਾਂ ਨੂੰ ਗਵਾ ਚੁੱਕੇ ਇਕੱਲੇ ਰਹਿ ਰਹੇ ਬੇਸਹਾਰਾ ਨੂੰ ਦਿੱਤੀ ਗਈ।ਇਹ ਲੜੀ ਪਿਛਲੇ 8 ਸਾਲਾਂ ਤੋਂ ਲਗਾਤਾਰ ਜਾਰੀ ਹੈ।ਇਸ ਮੌਕੇ ਮਹੰਤ ਕਸ਼ਮੀਰ ਸਿੰਘ ਅਤੇ ਮਿੱਕਲ ਬਜਾਜ ਵੱਲੋਂ ਡਾਕਟਰ ਐਸ ਪੀ ਸਿੰਘ ਉਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਪਰਿਵਾਰਾਂ ਵੱਲੋਂ ਡਾਕਟਰ ਐਸ ਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ ਗਿਆ ਅਤੇ ਲੰਮੀ ਉਮਰ ਦੀ ਕਾਮਨਾ ਕੀਤੀ ਗਈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਓਬਰਾਏ ਵਲੋਂ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿਤੀ ਜਾਂਦੀ ਹੈ ਟਰੱਸਟ ਦੀ ਕੋਈ ਵੀ ਰਸੀਦ ਬੁੱਕ ਨਹੀਂ ਹੈ।ਇਸ ਮੌਕੇ ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ ਕੈਸ਼ੀਅਰ, ਜਸਪਾਲ ਸਿੰਘ ਰਿਟਾਇਰਡ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ, ਮਲਕੀਤ ਸਿੰਘ ਰਿਟਾਇਰਡ ਬੈਕ ਮੈਨੇਜਰ ਮੀਤ ਪ੍ਰਧਾਨ, ਜਤਿੰਦਰ ਸਿੰਘ ਕੈਂਥ, ਪਰਮਜੀਤ ਕੌਰ ਬਰਾੜ, ਬਰਨੇਕ ਸਿੰਘ ਰਿਟਾਇਰਡ ਲੈਕਚਰਾਰ, ਅਸ਼ੋਕ ਕੁਮਾਰ, ਗੁਰਜੀਤ ਸਿੰਘ ਜੀਤਾ, ਸੁਖਬੀਰ ਸਿੰਘ ਜੈਲਦਾਰ, ਗੁਰਚਰਨ ਸਿੰਘ ਭੋਣ, ਮਾਸਟਰ ਰਜਿੰਦਰ ਸਿੰਘ ਆਦਿ ਹਾਜ਼ਰ ਸਨ।






