ਸਰਸਵਤੀ ਸਕੂਲ ਵਿਖੇ ਵਣ ਮਹਾ ਉਤਸਵ ਮਨਾਇਆ ਗਿਆ।

Spread the love
ਜੈਤੋ 4 ਅਗਸਤ(ਗੁਰਦੀਪ ਸਿੰਘ ਢਿੱਲੋਂ ) :- ਸਥਾਨਕ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਣ ਮਹਾ ਉਤਸਵ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀ ਰਾਕੇਸ਼ ਰੋਮਾਨਾ, ਸਕੱਤਰ ਸ਼੍ਰੀ ਮਦਨ ਲਾਲ ਗੋਇਲ ਅਤੇ ਮੈਨੇਜਰ ਸ਼੍ਰੀ ਦਿਨੇਸ਼ ਗੋਇਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ । ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵਾਤਾਵਰਣ ਸੰਭਾਲ ਵਿਸ਼ੇ ‘ਤੇ ਭਾਸ਼ਣ, ਕਵਿਤਾਵਾਂ ਅਤੇ ਗੀਤ ਪੇਸ਼ ਕਰਕੇ ਰੁੱਖਾਂ ਅਤੇ ਕੁਦਰਤ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਈ।ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਨੇ ਵਿਦਿਆਰਥੀਆ ਨੂੰ ਪੌਦੇ ਵੰਡੇ ਗਏ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਵੱਧ ਤੋਂ ਵੱਧ ਰੁੱਖ-ਬੂਟੇ ਲਗਾਉਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਪੌਦੇ ਲਗਾਉਣਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੀ ਨਿਯਮਿਤ ਸਾਂਭ-ਸੰਭਾਲ ਕਰਨਾ ਵੀ ਹਰ ਵਿਅਕਤੀ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਾਤਾਵਰਣ ਸੁਰੱਖਿਆ ਲਈ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਅੰਤ ਵਿੱਚ ਸਕੂਲ ਪ੍ਰਬੰਧਕਾਂ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਦਾ ਧੰਨਵਾਦ ਕੀਤਾ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *