ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ ਗ੍ਰਿਫ਼ਤਾਰ  5.5 ਕਿਲੋਗ੍ਰਾਮ ਹੈਰੋਇਨ, ਦੋ ਪਿਸਤੌਲ ਬਰਾਮਦ* *— ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀਆਂ ਖੇਪਾਂ ਅਪਰਾਧਿਕ ਤੱਤਾਂ ਨੂੰ ਡਿਲੀਵਰ ਕੀਤੀਆਂ ਜਾਣੀਆਂ ਸਨ: ਡੀਜੀਪੀ ਗੌਰਵ ਯਾਦਵ* *— ਹੋਰ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ*

Spread the love
ਚੰਡੀਗੜ੍ਹ/ਅੰਮ੍ਰਿਤਸਰ, 18 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )=ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ 5.557 ਕਿਲੋਗ੍ਰਾਮ ਹੈਰੋਇਨ ਅਤੇ ਦੋ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ ਸੰਧੂ (30) ਵਾਸੀ ਰਾਮਬਾਗ, ਅੰਮ੍ਰਿਤਸਰ; ਸੁਨੀਲ ਸਰੋਜ (40), ਵਾਸੀ ਖਾਈ ਮੁਹੱਲਾ, ਅੰਮ੍ਰਿਤਸਰ; ਹਰਵਿੰਦਰ ਸਿੰਘ ਉਰਫ਼ ਚਮਕੌਰ (32) ਅਤੇ ਵੰਸ਼ ਸਿੰਘ (40), ਦੋਵੇਂ ਵਾਸੀ ਪਿੰਡ ਛੀਦਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਸ਼ੀ ਅਕਾਸ਼ ਸੰਧੂ, ਸੁਨੀਲ ਸਰੋਜ ਅਤੇ ਹਰਵਿੰਦਰ ਉਰਫ਼ ਚਮਕੌਰ ਆਦਤਨ ਅਪਰਾਧੀ ਹਨ ਜਿਨ੍ਹਾਂ ਵਿਰੁੱਧ ਪਹਿਲਾਂ ਹੀ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਹਨ।ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ, ਪੁਲਿਸ ਟੀਮ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਖੇਤਰ ਵਿੱਚ ਅਪਰਾਧਿਕ ਤੱਤਾਂ ਨੂੰ ਡਿਲੀਵਰ ਕਰਨ ਲਈ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰਦੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਪਹਿਲਾਂ ਦੋਸ਼ੀ ਆਕਾਸ਼ ਸੰਧੂ ਨੂੰ 192 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਜਦੋਂ ਕਿ ਉਸਦੇ ਖੁਲਾਸੇ ਦੇ ਆਧਾਰ ‘ਤੇ ਹੋਰ 776 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ, ਦੋਸ਼ੀ ਆਕਾਸ਼ ਸੰਧੂ ਨੇ ਖੁਲਾਸਾ ਕੀਤਾ ਕਿ ਉਸਨੇ ਇਹ ਹੈਰੋਇਨ ਦੋਸ਼ੀ ਸੁਨੀਲ ਸਰੋਜ ਤੋਂ ਪ੍ਰਾਪਤ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਸ਼ੀ ਸੁਨੀਲ ਸਰੋਜ ਨੂੰ 4.589 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ। ਸੀਪੀ ਨੇ ਦੱਸਿਆ ਕਿ ਜਾਂਚ ਦੌਰਾਨ, ਪੁਲਿਸ ਟੀਮਾਂ ਨੇ ਦੋ ਹੋਰ ਮੁਲਜ਼ਮਾਂ, ਹਰਵਿੰਦਰ ਸਿੰਘ ਉਰਫ਼ ਚਮਕੌਰ ਅਤੇ ਵੰਸ਼ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਪਿਸਤੌਲ ਬਰਾਮਦ ਕੀਤੇ।ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਹਰਵਿੰਦਰ ਉਰਫ਼ ਚਮਕੌਰ ਥਾਣਾ ਛੇਹਰਟਾ ਵਿਖੇ ਦਰਜ ਵਪਾਰਕ ਮਾਤਰਾ ਵਿੱਚ ਹੈਰੋਇਨ ਦੀ ਬਰਾਮਦਗੀ ਸਬੰਧੀ ਇੱਕ ਕੇਸ ਵਿੱਚ ਵੀ ਲੋੜੀਂਦਾ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਗ੍ਰਿਫ਼ਤਾਰ ਮੁਲਜ਼ਮ ਹਰਵਿੰਦਰ ਉਰਫ਼ ਚਮਕੌਰ ਅਤੇ ਵੰਸ਼ ਸਿੰਘ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਇੱਕੋ ਪਿੰਡ ਦੇ ਵਸਨੀਕ ਹਨ ਜੋ ਸਰਹੱਦ ਪਾਰੋਂ ਨਾਰਕੋ ਅਤੇ ਹਥਿਆਰ ਤਸਕਰੀ ਸਬੰਧੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਵਿੱਚ ਉਨ੍ਹਾਂ ਦੀ ਰਣਨੀਤਕ ਭੂਮਿਕਾ ਨੂੰ ਦਰਸਾਉਂਦਾ ਹੈ। ਇਸ ਸਬੰਧੀ, ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ ਜਿਹਨਾਂ ਵਿੱਚੋਂ ਪਹਿਲਾ ਕੇਸ ਐਫਆਈਆਰ ਨੰਬਰ 200 ਮਿਤੀ 04.07.2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਧੀਨ ਥਾਣਾ ਇਸਲਾਮਾਬਾਦ ਵਿਖੇ ਅਤੇ ਦੂਜਾ ਕੇਸ ਐਫਆਈਆਰ ਨੰਬਰ 154 ਮਿਤੀ 08.07.2026 ਨੂੰ ਆਰਮਜ਼ ਐਕਟ ਦੀ ਧਾਰਾ 25(6,7,8) ਅਧੀਨ ਥਾਣਾ ਛੇਹਰਟਾ ਵਿਖੇ ਦਰਜ ਕੀਤਾ ਗਿਆ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *