ਸ਼ਹਿਰ ਵਾਸੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ: ਸੰਜੂ ਗੁਪਤਾ

Spread the love
ਤਪਾ ਮੰਡੀ 28 ਸਤੰਬਰ ( ਗੋਲਡੀ ਵਿਆਸ)ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਨਗਰ ਕੌਂਸਲ ਤਪਾ ਦੇ ਪ੍ਰਧਾਨ ਸ. ਬਲਜੀਤ ਸਿੰਘ ਬਾਸੀ ਵੱਲੋਂ ਬਣਾਈ ਗਈ ਸ਼ਿਕਾਇਤ ਨਿਵਾਰਨ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਮੌਜੂਦਾ ਕਮੇਟੀ ਕੌਂਸਲਰ ਮਾਤਾ ਸਰਸਵਤੀ ਦੇਵੀ ਦੇ ਪੁੱਤਰ ਸ੍ਰੀ ਸੰਜੂ ਗੁਪਤਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਸ੍ਰੀ ਸੰਜੂ ਗੁਪਤਾ ਨੇ ਕਿਹਾ ਕਿ ਕਿਸੇ ਵੀ ਸ਼ਹਿਰ ਦੇ ਵਿਕਾਸ ਦਾ ਅਸਲ ਮਕਸਦ ਉਸ ਸਮੇਂ ਪੂਰਾ ਹੁੰਦਾ ਹੈ ਜਦੋਂ ਆਮ ਨਾਗਰਿਕ ਨੂੰ ਰੋਜ਼ਾਨਾ ਜੀਵਨ ਵਿੱਚ ਬੁਨਿਆਦੀ ਸਹੂਲਤਾਂ ਮਿਲਣ। ਇਸ ਲਈ ਲੋਕਾਂ ਵੱਲੋਂ ਆਪਣੇ ਇਲਾਕਿਆਂ ਵਿੱਚ ਦਰਪੇਸ਼ ਸਮੱਸਿਆਵਾਂ ਸਬੰਧੀ ਜਿਹੜੀਆਂ ਸ਼ਿਕਾਇਤਾਂ ਅਤੇ ਸੁਝਾਅ ਕਮੇਟੀ ਤੱਕ ਪਹੁੰਚਾਏ ਜਾ ਰਹੇ ਹਨ, ਉਨ੍ਹਾਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸਫ਼ਾਈ ਪ੍ਰਬੰਧ, ਸੀਵਰੇਜ ਦੀ ਸਮੱਸਿਆ, ਪੀਣ ਵਾਲੇ ਪਾਣੀ ਦੀ ਸਪਲਾਈ, ਟੁੱਟੀਆਂ ਸੜਕਾਂ, ਗਲੀਆਂ ਦੀ ਮੁਰੰਮਤ, ਸਟਰੀਟ ਲਾਈਟਾਂ, ਬਰਸਾਤੀ ਪਾਣੀ ਦੀ ਨਿਕਾਸੀ ਅਤੇ ਜਨਤਕ ਥਾਵਾਂ ਦੀ ਸਫ਼ਾਈ ਵਰਗੇ ਮੁੱਦੇ ਲੋਕਾਂ ਲਈ ਅਹਿਮ ਹਨ। ਇਨ੍ਹਾਂ ਸਮੱਸਿਆਵਾਂ ਨੂੰ ਸਿਰਫ਼ ਇੱਕ ਵਿਅਕਤੀ ਜਾਂ ਇੱਕ ਵਿਭਾਗ ਦੀ ਜ਼ਿੰਮੇਵਾਰੀ ਸਮਝਣ ਦੀ ਬਜਾਏ ਨਗਰ ਕੌਂਸਲ, ਸਬੰਧਤ ਸਰਕਾਰੀ ਵਿਭਾਗਾਂ ਅਤੇ ਸ਼ਹਿਰ ਵਾਸੀਆਂ ਦੇ ਸਾਂਝੇ ਸਹਿਯੋਗ ਨਾਲ ਹੱਲ ਕਰਨ ਦੀ ਲੋੜ ਹੈ। ਸੰਜੂ ਗੁਪਤਾ ਨੇ ਕਿਹਾ ਕਿ ਸ਼ਿਕਾਇਤ ਨਿਵਾਰਨ ਕਮੇਟੀ ਦਾ ਮੁੱਖ ਉਦੇਸ਼ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਇੱਕ ਪ੍ਰਭਾਵਸ਼ਾਲੀ ਸੰਪਰਕ ਬਣਾਉਣਾ ਹੈ। ਜੇਕਰ ਕਿਸੇ ਵਾਰਡ ਜਾਂ ਮੁਹੱਲੇ ਵਿੱਚ ਕੋਈ ਸਮੱਸਿਆ ਲੰਮੇ ਸਮੇਂ ਤੋਂ ਚੱਲ ਰਹੀ ਹੈ ਤਾਂ ਉਸ ਦੀ ਜਾਣਕਾਰੀ ਕਮੇਟੀ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਜਾਵੇਗੀ, ਤਾਂ ਜੋ ਮਾਮਲੇ ਨੂੰ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾ ਸਕੇ.ਉਹ ਮਸਲਾ ਹੱਲ ਕਰ ਸਕੀਏ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *