ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵੱਲੋਂ ਸਮਾਗਮ ਸਬੰਧੀ ਮੀਟਿੰਗ ਦਾ ਆਯੋਜਨ  ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ 31 ਜੁਲਾਈ ਨੂੰ ਮਨਾਇਆ ਜਾਵੇਗਾ

Spread the love
ਕਪੂਰਥਲਾ, 15 ਜੁਲਾਈ ( ਕੌੜਾ )- ਸ਼ਹੀਦ ਉਧਮ ਸਿੰਘ ਚੌਂਕ ਵਿਖੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ ਵੱਲੋਂ ਸਾਹਿਤ ਸਭਾ ਸੁਲਤਾਨਪੁਰ ਲੋਧੀ, ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਸ੍ਰੀ ਗੁਰੂ ਨਾਨਕ ਦੇਵ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਅਤੇ ਵੱਖ ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਦੇ ਨਵ ਨਿਯੁਕਤ ਪ੍ਰਧਾਨ ਡਾਕਟਰ ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਵੱਡੀ ਗਿਣਤੀ ਵਿੱਚ ਆਗੂ ਸਾਹਿਬਾਨ ਹਾਜ਼ਰ ਹੋਏ। ਇਸ ਮੌਕੇ ਬੀਤੇ ਸਮੇਂ ਦੌਰਾਨ ਸ਼ਹੀਦ ਉਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸਵ.ਪ੍ਰੋਫੈਸਰ ਚਰਨ ਸਿੰਘ ਦੀ ਯਾਦ ਨੂੰ ਤਾਜਾ ਕਰਦਿਆਂ ਸਮੂਹ ਜਥੇਬੰਦੀਆਂ ਵੱਲੋਂ ਮੀਟਿੰਗ ਦੌਰਾਨ 2 ਮਿੰਟ ਦਾ ਮੌਨ ਰੱਖ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ । ਇਸ ਉਪਰੰਤ ਸਮਾਗਮ ਦੀਆਂ ਸਮੁੱਚੀਆਂ ਤਿਆਰੀਆਂ ਲਈ ਸਮੂਹ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੌਕੇ ਪ੍ਰਧਾਨ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੱਖ ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜਿਆ ਜਾਵੇਗਾ ਅਤੇ ਸਾਰਿਆਂ ਦੇ ਸਹਿਯੋਗ ਨਾਲ ਇਹ ਸਮਾਗਮ ਕੀਤਾ ਜਾਵੇਗਾ। ਉਹਨਾਂ ਸਮੂਹ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਆਪਣਾ ਆਪਣਾ ਬਣਦਾ ਯੋਗਦਾਨ ਪਾਇਆ ਜਾਵੇ। ਇਸ ਮੌਕੇ ਟਰਸਟ ਦੇ ਮੁੱਖ ਪ੍ਰਬੰਧਕ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਲਈ ਸਭ ਤੋਂ ਪਹਿਲਾਂ ਸ਼ਹੀਦ ਉਧਮ ਸਿੰਘ ਬੁੱਤ ਅਤੇ ਪਾਰਕ ਦੀ ਸਫਾਈ ਕਰਵਾਈ ਜਾਵੇਗੀ ਅਤੇ ਸਮੂਹ ਰਾਜਨੀਤਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਨੂੰ ਖੁੱਲਾ ਸੱਦਾ ਦਿੱਤਾ ਜਾਵੇਗਾ ।ਇਸ ਮੌਕੇ ਹੋਰਨਾਂ ਤੋਂ ਇਲਾਵਾ  ਐਡਵੋਕੇਟ ਕੇਹਰ ਸਿੰਘ,ਮੀਤ ਪ੍ਰਧਾਨ ਐਡਵੋਕੇਟ ਗੁਰਮੇਲ ਸਿੰਘ, ਪ੍ਰਿੰਸੀਪਲ ਪ੍ਰੋਮਿਲਾ ਅਰੋੜਾ, ਸਾਹਿਤ ਸਭਾ ਦੇ ਸਕੱਤਰ ਮੁਖਤਾਰ ਸਿੰਘ ਚੰਦੀ, ਨਰਿੰਦਰ ਸਿੰਘ ਸੋਨੀਆ, ਨਰਿੰਦਰ ਸਿੰਘ ਜੈਨਪੁਰ, ਬਾਰ ਅਸੋਸੀਏਸ਼ਨ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਸੰਧਾ, ਪ੍ਰਿੰਸੀਪਲ ਅਮਰੀਕ ਸਿੰਘ,ਐਡ ਸ਼ੈਲ ਪ੍ਰਭਾਕਰ, ਸਤਵੀਰ ਮਾਹੀਪਾਲ, ਪ੍ਰਿੰਸੀਪਲ ਲਖਬੀਰ ਸਿੰਘ,ਐਡ ਗੁਰਮੀਤ ਸਿੰਘ ਢਿੱਲੋਂ, ਮਾਸਟਰ ਚਰਨ ਸਿੰਘ,ਫਕੀਰ ਮੁਹੰਮਦ ਭੌਰ, ਗੁਰਮੀਤ ਸਿੰਘ , ਪਵਨ ਕੁਮਾਰ, ਦਿਆਲ ਸਿੰਘ ਦੀਪੇਵਾਲ, ਜਸਵੰਤ ਸਿੰਘ , ਬਚਿੱਤਰ ਸਿੰਘ , ਬਲਵਿੰਦਰ ਸਿੰਘ ਲਾਡੀ ਪ੍ਰੈਸ ਕਲੱਬ, ਨਰੇਸ਼ ਕੁਮਾਰ ਹੈਪੀ, ਸਿਮਰਨ ਸੰਧੂ, ਹਰਵਿੰਦਰ ਸਿੰਘ ਮੋਠਾਂਵਾਲਾ, ਹਰਜਿੰਦਰ ਸਿੰਘ, ਗੁਰਿੰਦਰ ਸਿੰਘ ,ਲਖਵੀਰ ਸਿੰਘ ਖਿੰਡਾ, ਸੁਖਵਿੰਦਰ ਸਿੰਘ, ਬਲਵੀਰ ਸਿੰਘ , ਬਲਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
  • Related Posts

    ਸੂਏ ਕਿਨਾਰੇ ਸਰਕਾਰੀ ਜ਼ਮੀਨ ‘ਤੇ ਮੁੜ ਨਜਾਇਜ਼ ਕਬਜ਼ੇ, ਪ੍ਰਸ਼ਾਸਨ ਦੀ ਕਾਰਵਾਈ ‘ਤੇ ਉੱਠੇ ਸਵਾਲ ਖੰਨਾ ‘ਚ ਗ੍ਰੀਨ ਲੈਂਡ ਹੋਟਲ ਨੇੜੇ  ਸੂਏ ਤੇ ਬਣੀਆਂ ਝੁੱਗੀਆਂ; ਸਫ਼ਾਈ, ਵਾਤਾਵਰਣ ਅਤੇ ਸਰਕਾਰੀ ਜ਼ਮੀਨ ਦੀ ਸੁਰੱਖਿਆ ਬਣੀ ਚਿੰਤਾ ਜੁਲਾਈ

    Spread the love

    Spread the love ਖੰਨਾ 15 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਖੰਨਾ ਦੇ ਜੀ.ਟੀ. ਰੋਡ ਸਥਿਤ ਗ੍ਰੀਨ ਲੈਂਡ ਹੋਟਲ ਨੇੜੇ ਸੂਏ ਦੇ ਕਿਨਾਰਿਆਂ ਨਾਲ ਲੱਗਦੀ ਸਰਕਾਰੀ ਜ਼ਮੀਨ ‘ਤੇ ਮੁੜ ਬਣੀਆਂ ਝੁੱਗੀਆਂ ਅਤੇ…

    ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਬੱਸੀ ਪਠਾਣਾਂ ਗੰਦਗੀ ਦੀ ਲਪੇਟ ‘ਚ ਬਲਬੀਰ ਸਿੰਘ ਵੱਲੋਂ ਸਰਕਾਰ ਨੂੰ ਮੰਗਾਂ ਦਾ ਜਲਦ ਹੱਲ ਕਰਨ ਦੀ ਅਪੀਲ

    Spread the love

    Spread the loveਬੱਸੀ ਪਠਾਣਾ, 15 ਜੁਲਾਈ (ਉਦੇ ਧੀਮਾਨ): ਨਗਰ ਕੌਂਸਲ ਬੱਸੀ ਪਠਾਣਾਂ ਦੇ ਸਫਾਈ ਸੇਵਕਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ…

    Leave a Reply

    Your email address will not be published. Required fields are marked *