ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਆਦਿ ਸ਼ਕਤੀ ਮਾਤਾ ਮੰਦਿਰ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਮੁੱਖ ਮਹਿਮਾਨ ਵਜੋਂ ਸੰਸਦ ਮੈਂਬਰ ਮੀਤ ਹੇਅਰ ਨੇ ਕੀਤੀ ਸ਼ਿਰਕਤ, ਸੰਗਤਾਂ ਨੇ ਸ਼ਰਧਾ ਨਾਲ ਮਨਾਇਆ ਪਾਵਨ ਦਿਹਾੜਾ

Spread the love
ਬਰਨਾਲਾ, 3 ਸਤੰਬਰ 2026 | ਬਲਵੰਤ ਸਿੰਘ ਸਿੱਧੂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਅਤੇ ਸ਼ੁੱਭ ਅਵਸਰ ’ਤੇ ਆਦਿ ਸ਼ਕਤੀ ਮਾਤਾ ਮੰਦਿਰ ਬਰਨਾਲਾ ਵੱਲੋਂ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ। ਇਸ ਮੌਕੇ ਸ਼ੋਭਾ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਾਮਲ ਹੋ ਕੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਪ੍ਰਤੀ ਆਪਣੀ ਸ਼ਰਧਾ ਅਤੇ ਆਸਥਾ ਦਾ ਪ੍ਰਗਟਾਵਾ ਕੀਤਾ।ਸ਼ੋਭਾ ਯਾਤਰਾ ਦੇ ਮੁੱਖ ਮਹਿਮਾਨ ਸੰਸਦ ਮੈਂਬਰ ਮੀਤ ਹੇਅਰ ਸਨ, ਜਿਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਾਥੀਆਂ ਸਮੇਤ ਹਾਜ਼ਰੀ ਲਗਵਾਉਣ ਦਾ ਸੁਭਾਗ ਵੀ ਪ੍ਰਾਪਤ ਹੋਇਆ।ਸ਼ੋਭਾ ਯਾਤਰਾ ਦੌਰਾਨ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੀਆਂ ਸੁੰਦਰ ਝਾਕੀਆਂ, ਧਾਰਮਿਕ ਭਜਨ ਅਤੇ ਜੈਕਾਰਿਆਂ ਨੇ ਪੂਰੇ ਬਰਨਾਲਾ ਸ਼ਹਿਰ ਨੂੰ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ। ਰਸਤੇ ਵਿੱਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਸ਼ੋਭਾ ਯਾਤਰਾ ਦਾ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ।ਇਸ ਮੌਕੇ ਸੰਸਦ ਮੈਂਬਰ ਮੀਤ ਹੇਅਰ ਨੇ ਸਮੁੱਚੇ ਬਰਨਾਲਾ ਵਾਸੀਆਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦਾ ਜੀਵਨ ਸਾਨੂੰ ਸੱਚਾਈ, ਧਰਮ, ਨੇਕੀ ਅਤੇ ਮਨੁੱਖਤਾ ਦੀ ਸੇਵਾ ਦਾ ਰਾਹ ਦਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੇ ਸਮਾਜ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।ਸ਼ੋਭਾ ਯਾਤਰਾ ਦੌਰਾਨ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਮਹਿਲਾਵਾਂ, ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਚਰਨਾਂ ਵਿੱਚ ਆਪਣੀ ਸ਼ਰਧਾ ਭੇਟ ਕੀਤੀ।ਆਦਿ ਸ਼ਕਤੀ ਮਾਤਾ ਮੰਦਿਰ ਬਰਨਾਲਾ ਵੱਲੋਂ ਕਰਵਾਈ ਗਈ ਇਹ ਸ਼ਾਨਦਾਰ ਸ਼ੋਭਾ ਯਾਤਰਾ ਧਾਰਮਿਕ ਸ਼ਰਧਾ ਦੇ ਨਾਲ-ਨਾਲ ਆਪਸੀ ਭਾਈਚਾਰੇ, ਪਿਆਰ ਅਤੇ ਏਕਤਾ ਦਾ ਸੁੰਦਰ ਸੰਦੇਸ਼ ਦਿੰਦੀ ਹੋਈ ਯਾਦਗਾਰ ਹੋ ਨਿੱਬੜੀ
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *