ਸ਼੍ਰੀ ਗਣਪਤੀ ਉਤਸਵ ਦੌਰਾਨ ਗੜੀ ਪੁੱਲ ਤੇ ਆਨੰਦ ਪਰਿਵਾਰ ਵੱਲੋਂ ਲਗਾਇਆ ਲੰਗਰ

Spread the love
ਮਾਛੀਵਾੜਾ ਸਾਹਿਬ, 26 ਸਤੰਬਰ (ਸੁੱਚਾ ਬੰਗੜ) – ਸ਼ਹਿਰ ਵਿੱਚ ਸ਼੍ਰੀ ਗਣਪਤੀ ਉਤਸਵ ਦਾ ਤਿਉਹਾਰ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਰਧਾਲੂਆਂ ਵੱਲੋਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਭਗਵਾਨ ਸ਼੍ਰੀ ਗਣੇਸ਼ ਜੀ ਦੀਆਂ ਮੂਰਤੀਆਂ ਨੂੰ ਬੜੀ ਹੀ ਸ਼ਰਧਾ ਨਾਲ ਬਿਰਾਜਮਾਨ ਕੀਤਾ ਗਿਆ ਅਤੇ 10 ਦਿਨਾਂ ਤੱਕ ਪੂਰੇ ਵਿਧੀ ਵਿਧਾਨ ਨਾਲ ਪੂਜਾ-ਅਰਚਨਾ ਕੀਤੀ ਗਈ। ਵਿਸਰਜਨ ਵਾਲੇ ਦਿਨ ਸ਼ਰਧਾਲੂਆਂ ਦਾ ਵੱਡਾ ਕਾਫਲਾ ਢੋਲ-ਨਗਾੜਿਆਂ ਦੀ ਥਾਪ ‘ਤੇ ਨੱਚਦੇ-ਟੱਪਦੇ ਹੋਏ ਸਰਹਿੰਦ ਨਹਿਰ ਗੜੀ ਪੁਲ ‘ਤੇ ਪਹੁੰਚਿਆ। ਜਿੱਥੇ ਬੜੀ ਹੀ ਸ਼ਰਧਾ ਭਾਵਨਾ ਨਾਲ ਗਣਪਤੀ ਬੱਪਾ ਦੀਆਂ ਮੂਰਤੀਆਂ ਦਾ ਵਿਸਰਜਨ ਕੀਤਾ ਗਿਆ। ਇਸ ਮੌਕੇ “ਗਣਪਤੀ ਬੱਪਾ ਮੋਰੀਆ” ਦੇ ਜੈਕਾਰਿਆਂ ਨਾਲ ਸਾਰਾ ਇਲਾਕਾ ਗੂੰਜ ਉੱਠਿਆ। ਵੱਡੀ ਗਿਣਤੀ ਵਿੱਚ ਪੁਰਸ਼, ਔਰਤਾਂ ਅਤੇ ਬੱਚਿਆਂ ਨੇ ਵਿਸਰਜਨ ਸਮਾਰੋਹ ਵਿੱਚ ਸ਼ਮੂਲੀਅਤ ਕਰਕੇ ਭਗਵਾਨ ਗਣੇਸ਼ ਜੀ ਨੂੰ ਯਾਦ ਕੀਤਾ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸੇ ਤਹਿਤ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮਾਜ ਸੇਵਾ ਵਿੱਚ ਹਮੇਸ਼ਾ ਮੋਹਰੀ ਰਹਿਣ ਵਾਲੇ ਆਨੰਦ ਪਰਿਵਾਰ ਵੱਲੋਂ ਸੰਗਤਾਂ ਦੀ ਸੇਵਾ ਲਈ ਵਿਸ਼ੇਸ਼ ਤੌਰ ‘ਤੇ ਕੜੀ ਚੌਲ ਦੇ ਅਟੁੱਟ ਲੰਗਰ ਦਾ ਪ੍ਰਬੰਧ ਕੀਤਾ ਗਿਆ। ਜਿੱਥੇ ਸੈਂਕੜੇ ਸ਼ਰਧਾਲੂਆਂ ਨੇ ਲੰਗਰ ਦਾ ਪ੍ਰਸ਼ਾਦ ਛਕਿਆ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਉੱਘੇ ਸਮਾਜ ਸੇਵੀ ਸ਼ਕਤੀ ਆ ਨੰਦ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਿੱਧੀ-ਸਿੱਧੀ ਦੇ ਦਾਤਾ ਸ਼੍ਰੀ ਗਣਪਤੀ ਜੀ ਨੂੰ ਸਾਰੇ ਦੇਵਤਿਆਂ ਵਿੱਚ ਪਹਿਲੇ ਪੂਜਣਯੋਗ ਮੰਨਿਆ ਜਾਂਦਾ ਹੈ ਅਤੇ ਹਰ ਸ਼ੁੱਭ ਕੰਮ ਦੀ ਸ਼ੁਰੂਆਤ ਉਨ੍ਹਾਂ ਨੂੰ ਯਾਦ ਕਰਕੇ ਹੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪਾਵਨ ਮੌਕੇ ‘ਤੇ ਉਨ੍ਹਾਂ ਨੇ ਆਪਣੇ ਸਮੁੱਚੇ ਇਲਾਕੇ ਦੀ ਸੁੱਖ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਚੜ੍ਹਦੀ ਕਲਾ ਲਈ ਗਣਪਤੀ ਜੀ ਅੱਗੇ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਆਨੰਦ ਪਰਿਵਾਰ ਹਮੇਸ਼ਾ ਹੀ ਧਾਰਮਿਕ ਅਤੇ ਸਮਾਜ ਸੇਵੀ ਕੰਮਾਂ ਵਿੱਚ ਵੱਧ-ਚੜ੍ਹ ਕੇ ਆਪਣਾ ਯੋਗਦਾਨ ਪਾਉਂਦਾ ਰਹੇਗਾ। ਇਸ ਮੌਕੇ ਐਡਵੋਕੇਟ ਸ਼ਹਿਰੀ ਪ੍ਰਧਾਨ ਕਪਿਲ ਆਨੰਦ, ਚੇਤਨ ਚੁਰਾਇਆ,ਪਵਨ ਕੁਮਾਰ, ਮਨਜੀਤ ਕੁਮਾਰੀ, ਚੰਦਰ ਸ਼ੇਖਰ ਖੋਸਲਾ  ਹਾਜਰ ਸਨ।
  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *