ਸ਼੍ਰੋਮਣੀ ਅਕਾਲੀ ਦਲ ਨੇ ਪਵਨ ਕੁਮਾਰ ਦੁੱਗਲ ਅਤੇ ਚਮਕੌਰ ਸਿੰਘ ਟਿੱਬੀ ਨੂੰ  ਜਨਰਲ ਕੌਂਸਲ ਦਾ ਮੈਂਬਰ ਕੀਤਾ ਨਿਯੁਕਤ!

Spread the love
ਮਮਦੋਟ, 04 ਸਤੰਬਰ( ਰਮਨ,ਸ਼ਰਮਾ ) ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅੰਦਰ ਪਾਰਟੀ ਨੂੰ ਹੋਰ ਮਜਬੂਤ ਕਰਨ ਦੇ ਮਕਸਦ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਅਤੇ ਮਿਹਨਤੀ ਵਰਕਰਾਂ ਨੂੰ ਵੱਖ-ਵੱਖ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਆਗੂ ਅਤੇ ਪਿੰਡ ਖੁੰਦਰ ਉਤਾੜ ਦੇ ਸਾਬਕਾ ਸਰਪੰਚ ਸ੍ਰੀ ਪਵਨ ਕੁਮਾਰ ਦੁੱਗਲ ਨੂੰ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਅਤੇ ਜਥੇਦਾਰ ਚਮਕੌਰ ਸਿੰਘ ਟਿੱਬੀ ਸਾਬਕਾ ਜਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਨਾ ਹੋਈਆਂ ਨਿਯੁਕਤੀਆਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿੱਚ ਭਾਰੀ ਖੁਸ਼ੀ ਤੇ ਉਤਸਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਨਵ ਨਿਯੁਕਤ ਜਨਰਲ ਕੌਂਸਲ ਮੈਂਬਰਾਂ ਸ੍ਰੀ ਪਵਨ ਕੁਮਾਰ ਦੁੱਗਲ ਅਤੇ ਜਥੇਦਾਰ ਚਮਕੌਰ ਸਿੰਘ ਟਿੱਬੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਸਰਦਾਰ ਜੋਗਿੰਦਰ ਸਿੰਘ ਜਿੰਦੂ, ਅਤੇ ਵਰਦੇਵ ਸਿੰਘ ਮਾਨ ਸਮੇਤ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਹਾਈ ਕਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਉਹ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਉਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਾ ਝੰਡਾ ਪਿੰਡ ਪਿੰਡ ਘਰ ਘਰ ਬੁਲੰਦ ਕਰਦੇ ਹੋਏ ਪਾਰਟੀ ਦੀਆਂ ਚੜਦੀ ਕਲਾ ਲਈ ਦਿਨ ਰਾਤ ਕੰਮ ਕਰਨਗੇ!ਇਸ ਮੌਕੇ ਤੇ ਨਵ ਨਿਯੁਕਤ ਜਨਰਲ ਕੌਂਸਲ ਮੈਂਬਰਾਂ ਨੂੰ ਵਧਾਈ ਦੇਣ ਵਾਲਿਆਂ ਵਿੱਚ, ਸੀਨੀਅਰ ਅਕਾਲੀ ਆਗੂ ਵਰਿੰਦਰ ਸਿੰਘ ਵੈਰੜ ਸਰਦਾਰ ਜੋਗਾ ਸਿੰਘ ਮੁਰਕਵਾਲਾ, ਸੀਨੀਅਰ ਯੂਥ ਆਗੂ ਸੁਰਿੰਦਰ ਸਿੰਘ ਬੱਬੂ, ਹਰ ਸਿਮਰਨ ਸਿੰਘ ਬਾਵਾ ਵੈਰੜ ,ਜਥੇਦਾਰ ਪ੍ਰੀਤਮ ਸਿੰਘ ਮਲਸੀਆਂ, ਆੜਤੀ ਰਕੇਸ਼ ਕੁਮਾਰ ਬਿੰਦਰਾ, ਲਖਵਿੰਦਰ ਸਿੰਘ ਮੁਰਕਵਾਲਾ, ਜੱਜ ਬੀਰ ਸਿੰਘ ਮੁਰਕ ਵਾਲਾ, ਆੜਤੀ ਲਾਲ ਸਿੰਘ ਖੁੰਦਰ ਹਿੱਠਾੜ੍ਹ, ਸੁਰਿੰਦਰ ਕੁਮਾਰ ਕਾਲਾ ਪ੍ਰਧਾਨ ਮਮਦੋਟ ਸ਼ਹਿਰੀ, ਬਲਜੀਤ ਸਿੰਘ ਮਮਦੋਟ, ਜੱਜਪਾਲ ਦੁੱਗਲ, ਬਲਵਿੰਦਰ ਪਾਲ ਦੁੱਗਲ,ਸ਼ਾਮ ਲਾਲ ਭੋਲਵਾਸੀਆ, ਬਾਈ ਸ਼ਮਸ਼ੇਰ ਸਿੰਘ ਥੇਹ ਗੁੱਜਰ, ਜਥੇਦਾਰ ਪ੍ਰੀਤਮ ਸਿੰਘ ਬਾਠ, ਪੁਨੀਤ ਦੁੱਗਲ ਆਦਿ ਹਾਜ਼ਰ ਸਨ ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *