ਬਾਅਦ ਵਿੱਚ ਉਨ੍ਹਾਂ ਦੇ ਸਨਮੁਖ ਆਰ ਸੀ ਐੱਫ ‘ਤੇ ਇੱਕ ਪੇਸ਼ਕਾਰੀ ਪ੍ਰਸਤੁਤ ਕੀਤੀ ਗਈ ਜਿਸ ਵਿੱਚ ਰੇਲ ਕੋਚ ਫੈਕਟਰੀ ਵਿੱਚ ਨਵੇਂ ਕਿਸਮ ਦੇ ਕੋਚਾਂ ਦੇ ਉਤਪਾਦਨ ਅਤੇ ਨਿਰਮਾਣ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਸ਼੍ਰੀ ਪੰਕਜ ਨੇ ਕੋਚ ਉਤਪਾਦਨ ਨਾਲ ਜੁੜੇ ਅੱਡ ਅੱਡ ਮੁੱਦਿਆਂ ‘ਤੇ ਜਨਰਲ ਮੈਨੇਜਰ ਸ਼੍ਰੀ ਐਸ ਐਸ ਮਿਸ਼ਰ ਅਤੇ ਸੀਨੀਅਰ ਅਧਿਕਾਰੀਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ ਅਤੇ ਰੇਲਵੇ ਬੋਰਡ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ, ਉਨ੍ਹਾਂ ਨੇ ਆਰ ਸੀ ਐਫ ਨੂੰ ਯਾਤਰੀਆਂ ਦੀ ਸੰਤੁਸ਼ਟੀ ਲਈ ਕੋਚਾਂ ਦੀ ਗੁਣਵੱਤਾ ਨੂੰ ਹੋਰ ਵੀ ਬੇਹਤਰ ਕਰਨ ਲਈ ਸਭ ਤੋਂ ਵਧੀਆ ਅਭਿਆਸਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਵਿੱਤੀ ਸਾਲ 2024-25 ਵਿੱਚ 2102 ਕੋਚਾਂ ਦੇ ਰਿਕਾਰਡ ਉਤਪਾਦਨ ਲਈ ਆਰ ਸੀ ਐਫ ਦੀ ਸ਼ਲਾਘਾ ਕੀਤੀ ਜਿਸ ਲਈ ਉਨ੍ਹਾਂ ਨੇ ਰਿਕਾਰਡ ਉਤਪਾਦਨ ਅਤੇ ਉੱਚ ਗੁਣਵੱਤਾ ਵਾਲੇ ਕੋਚ ਨਿਰਮਾਣ ਕਰਨ ਲਈ ਰੇਲ ਕੋਚ ਫੈਕਟਰੀ ਨੂੰ ਇੱਕ ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਵੀ ਕੀਤਾ।ਸ਼੍ਰੀ ਸੰਜੇ ਕੁਮਾਰ ਪੰਕਜ ਨੇ ਰੇਲ ਕੋਚ ਫੈਕਟਰੀ ਦੀਆਂ ਵੱਖ-ਵੱਖ ਯੂਨੀਅਨਾਂ/ਐਸੋਸੀਏਸ਼ਨਾਂ ਨਾਲ ਵੀ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਨੇ ਯੂਨੀਅਨਾਂ ਅਤੇ ਪ੍ਰਸ਼ਾਸਨ ਦਰਮਿਆਨ ਸੁਹਿਰਦ ਸਬੰਧਾਂ ਦੀ ਮਹੱਤਤਾ ਅਤੇ ਡੱਬਿਆਂ ਦਾ ਉਤਪਾਦਨ ਵਧਾਉਣ ਵਿੱਚ ਸਹਿਯੋਗ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…
Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

